September 8, 2026, 9:55 pm
----------- Advertisement -----------
HomeNewsBreaking Newsਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ...

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

Published on

----------- Advertisement -----------

ਚੰਡੀਗੜ੍ਹ, 17 ਮਾਰਚ 2024 – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ। ਨਾਮਜ਼ਦਗੀਆਂ ਲਈ ਅੰਤਿਮ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ ਜਦਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ, ਜਦਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ।

ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 16 ਮਾਰਚ, 2024 ਨੂੰ ਚੋਣ ਪ੍ਰੋਗਰਾਮ ਐਲਾਨੇ ਜਾਣ ਤੋਂ ਬਾਅਦ, ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ (ਐਮ.ਸੀ.ਸੀ) ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਹ ਆਦਰਸ਼ ਚੋਣ ਜਾਬਤਾ ਸਾਰੇ ਉਮੀਦਵਾਰਾਂ, ਰਾਜਨੀਤਿਕ ਪਾਰਟੀਆਂ, ਰਾਜ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ‘ਤੇ ਵੀ ਲਾਗੂ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਚੋਣ ਜਾਬਤੇ ਸਬੰਧੀ ਮੈਨੂਅਲ ਦੀ ਕਾਪੀ ਭਾਰਤੀ ਚੋਣ ਕਮਿਸ਼ਨ ਦੇ ਵੈੱਬਸਾਈਟ ਲਿੰਕ https://www.eci.gov.in/handbooks-manuals-modelchecklist ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁੱਖ ਸਕੱਤਰ ਰਾਹੀਂ ਮੁੱਖ ਮੰਤਰੀ, ਸਾਰੇ ਮੰਤਰੀਆਂ, ਸਪੀਕਰ, ਡਿਪਟੀ ਸਪੀਕਰ, ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਸਕੱਤਰਾਂ, ਸਾਰੇ ਵਿਭਾਗਾਂ ਦੇ ਮੁਖੀਆਂ, ਪੰਜਾਬ ਦੇ ਸਾਰੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਅਥਾਰਟੀਆਂ ਦੇ ਚੇਅਰਮੈਨਾਂ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਦੀ ਇੰਨ- ਬਿੰਨ ਤੇ ਸਖਤੀ ਨਾਲ ਪਾਲਣਾ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...