September 20, 2026, 7:58 pm
----------- Advertisement -----------
HomeNewsBreaking Newsਪੰਜਾਬ ਦੇ ਮੁੱਖ ਮੰਤਰੀ ਦਫ਼ਤਰ 'ਚ ਨਾਸ਼ਤੇ 'ਚ ਬਦਲਾਅ: ਹੁਣ ਮੁਫ਼ਤ 'ਚ...

ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ‘ਚ ਨਾਸ਼ਤੇ ‘ਚ ਬਦਲਾਅ: ਹੁਣ ਮੁਫ਼ਤ ‘ਚ ਨਹੀਂ ਮਿਲੇਗੀ ਬਰਫੀ ਤੇ ਪਨੀਰ ਦੇ ਪਕੌੜੇ

Published on

----------- Advertisement -----------
  • ਹੁਣ ਬਸ ਚਾਹ ਦੇ ਨਾਲ ਮਿਲਣਗੇ ਸਿਰਫ ਬਿਸਕੁਟ

ਚੰਡੀਗੜ੍ਹ, 15 ਅਕਤੂਬਰ 2022 – ਪੰਜਾਬ ਸਿਵਲ ਸਕੱਤਰੇਤ ਸਥਿਤ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਹੁਣ ਬੇਸਣ ਦੀ ਬਰਫ਼ੀ ਅਤੇ ਪਨੀਰ ਪਕੌੜੇ ਮੁਫ਼ਤ ਵਿੱਚ ਨਹੀਂ ਖਾ ਸਕਣਗੇ।

ਮੁੱਖ ਮੰਤਰੀ ਦਫ਼ਤਰ ਨੇ ਕਈ ਖਰਚਿਆਂ ਦੀ ਕਟੌਤੀ ਕਰਦੇ ਹੋਏ ਇਸ ਸਬੰਧੀ ਆਦੇਸ਼ ਪੱਤਰ ਵੀ ਜਾਰੀ ਕੀਤਾ ਹੈ। ਇੱਥੋਂ ਤੱਕ ਕਿ ਮੁੱਖ ਮੰਤਰੀ ਦਫ਼ਤਰ ਵਿੱਚ ਅਧਿਕਾਰੀਆਂ ਨੂੰ ਮਿਲਣ ਆਉਣ ਵਾਲੇ ਲੋਕਾਂ ਨੂੰ ਚਾਹ ਦੇ ਨਾਲ ਬਿਸਕੁਟ ਹੀ ਦਿੱਤੇ ਜਾਣਗੇ। ਮੁੱਖ ਮੰਤਰੀ ਦਫ਼ਤਰ ਤੋਂ ਜਾਰੀ ਪੱਤਰ ਵਿੱਚ ਫਜ਼ੂਲ ਖਰਚੀ ‘ਤੇ ਪਾਬੰਦੀ ਲਗਾਈ ਗਈ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਕੰਮ ਕਰਦੇ ਸੁਪਰਡੈਂਟ ਅਤੇ ਸੁਰੱਖਿਆ ਅਧਿਕਾਰੀ (ਡੀਐਸਪੀ) ਹੁਣ ਸਿਰਫ਼ ਚਾਹ ਅਤੇ ਬਿਸਕੁਟ ਲਈ ਪਰਚੀ ਭਰ ਸਕਣਗੇ। ਮਹੱਤਵਪੂਰਨ ਗੱਲ ਇਹ ਹੈ ਕਿ ਮੁੱਖ ਮੰਤਰੀ ਦਫ਼ਤਰ ‘ਤੇ ਖਰਚ ਹੋਣ ਵਾਲੇ ਫੰਡਾਂ ‘ਚ ਕਮੀ ਆਈ ਹੈ। ਦੁੱਧ ਦੀ ਖਰੀਦ ਵੀ ਘਟਾਈ ਗਈ ਹੈ।

ਦੱਸ ਦੇਈਏ ਕਿ ਪਹਿਲੀ ਕਾਂਗਰਸ ਸਰਕਾਰ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਖਰਚਿਆਂ ਵਿੱਚ ਕਟੌਤੀ ਦਾ ਹਵਾਲਾ ਦਿੰਦੇ ਹੋਏ ਆਪਣੇ ਦਫਤਰ ਦੇ ਬਾਹਰ ਨੋਟਿਸ ਲਗਾਇਆ ਸੀ ਕਿ ‘ਕਿਰਪਾ ਕਰਕੇ ਚਾਹ ਪੀਣ ਨੂੰ ਨਾ ਕਹੋ’। ਉਸ ਨੇ ਆਪਣੇ ਦਫ਼ਤਰ ਵਿੱਚ ਚਾਹ ਅਤੇ ਪਕੌੜੇ ਵੀ ਰੋਕ ਲਏ ਸਨ। ਇਹ ਹੁਕਮ ਹੁਣ ‘ਆਪ’ ਸਰਕਾਰ ਵੱਲੋਂ ਵੀ ਜਾਰੀ ਕਰ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...