August 3, 2026, 7:19 pm
----------- Advertisement -----------
HomeNewsBreaking Newsਪੰਜਾਬ 'ਚ ਬਦਲਿਆ ਜਾ ਸਕਦਾ ਹੈ ਮੁੱਖ ਸਕੱਤਰ: ਕੀ DGP ਵੀ ਬਦਲਿਆ...

ਪੰਜਾਬ ‘ਚ ਬਦਲਿਆ ਜਾ ਸਕਦਾ ਹੈ ਮੁੱਖ ਸਕੱਤਰ: ਕੀ DGP ਵੀ ਬਦਲਿਆ ਜਾਵੇਗਾ ?

Published on

----------- Advertisement -----------

ਚੰਡੀਗੜ੍ਹ, 12 ਮਾਰਚ 2022 – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੂੰ ਹਟਾਇਆ ਜਾ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਦੀ ਜਗ੍ਹਾ ਵੀਕੇ ਸਿੰਘ ਅਤੇ ਅਨੁਰਾਗ ਅਗਰਵਾਲ ਦੇ ਨਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਨ੍ਹਾਂ ਤੋਂ ਇਲਾਵਾ ਏ. ਵੇਨੂਪ੍ਰਸਾਦ, ਸਰਵਜੀਤ ਸਿੰਘ ਅਤੇ ਰਵਨੀਤ ਕੌਰ ਵੀ ਦੌੜ ਵਿੱਚ ਸ਼ਾਮਿਲ ਹਨ।

ਇਸ ਦੇ ਨਾਲ ਹੀ ਪੁਲਿਸ ਵਿਭਾਗ ਵਿੱਚ ਫੇਰਬਦਲ ਦੀ ਸੰਭਾਵਨਾ ਘੱਟ ਪ੍ਰਗਟਾਈ ਜਾ ਰਹੀ ਹੈ। ਇਸ ਦਾ ਕਾਰਨ ਇਹ ਹੈ ਕਿ ਵੀਕੇ ਭਾਵਰਾ ਨੂੰ ਯੂਪੀਐਸਸੀ ਪੈਨਲ ਰਾਹੀਂ ਡੀਜੀਪੀ ਬਣਾਇਆ ਗਿਆ ਹੈ। ਜਿਸ ਕਰਨ ਉਹਨਾਂ ਨੂੰ ਸ਼ਾਇਦ ਹੀ ਹਟਾਇਆ ਜਾਵੇ।

ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਮੁੱਖ ਸਕੱਤਰ ਬਦਲ ਦਿੱਤੇ ਜਾਂਦੇ ਹਨ। ਸਰਵੇਸ਼ ਕੌਸ਼ਲ 2017 ਵਿੱਚ ਮੁੱਖ ਸਕੱਤਰ ਸਨ। ਜਦੋਂ ਕੈਪਟਨ ਸਰਕਾਰ ਸੱਤਾ ਵਿੱਚ ਆਈ ਤਾਂ ਸਹੁੰ ਚੁੱਕ ਕੇ ਉਸ ਨੂੰ ਹਟਾ ਕੇ ਕਰਨ ਅਵਤਾਰ ਸਿੰਘ ਨੂੰ ਮੁੱਖ ਸਕੱਤਰ ਲਾਇਆ ਗਿਆ। ਇਸ ਤੋਂ ਬਾਅਦ ਕੈਪਟਨ ਵੱਲੋਂ ਵਿਨੀ ਮਹਾਜਨ ਨੂੰ ਮੁੱਖ ਸਕੱਤਰ ਬਣਾਇਆ ਗਿਆ। ਜਦੋਂ ਚਰਨਜੀਤ ਚੰਨੀ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੇ ਵਿਨੀ ਮਹਾਜਨ ਦੀ ਥਾਂ ਲੈ ਕੇ ਅਨਿਰੁਧ ਤਿਵਾਰੀ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ।

ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ। ਉਨ੍ਹਾਂ ਦੀ ਪਾਰਟੀ ਨੇ ਪੰਜਾਬ ਚੋਣਾਂ ਵਿੱਚ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਜਿੱਤੀਆਂ ਸਨ। ਇਹ ਸਮਾਗਮ ਨਵਾਂਸ਼ਹਿਰ ਦੇ ਖਟਕੜ ਕਲਾਂ ਵਿੱਚ ਹੋ ਰਿਹਾ ਹੈ। ਮੁੱਖ ਮੰਤਰੀ ਦੇ ਸਹੁੰ ਚੁੱਕਣ ਤੋਂ ਬਾਅਦ ਹੀ ਅਧਿਕਾਰੀਆਂ ‘ਚ ਬਦਲਾਅ ਹੋਵੇਗਾ। ਜਿਸ ਦਾ ਅਸਰ ਜ਼ਿਲ੍ਹਾ ਪੱਧਰ ‘ਤੇ ਵੀ ਦੇਖਣ ਨੂੰ ਮਿਲੇਗਾ। ਜ਼ਿਲ੍ਹਿਆਂ ਵਿੱਚ ਲੱਗੇ ਜ਼ਿਆਦਾਤਰ ਡੀਸੀ, ਐਸਐਸਪੀ ਅਤੇ ਪੁਲੀਸ ਕਮਿਸ਼ਨਰ ਕਾਂਗਰਸੀ ਆਗੂਆਂ ਦੇ ਕਰੀਬੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...