September 21, 2026, 10:25 pm
----------- Advertisement -----------
HomeNewsBreaking Newsਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਵੱਲੋਂ...

ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਵੱਲੋਂ ਪ੍ਰਬੰਧਕੀ ਸਕੱਤਰਾਂ ਤੇ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ

Published on

----------- Advertisement -----------

ਚੰਡੀਗੜ੍ਹ, 10 ਜੁਲਾਈ: ਸੂਬੇ ਭਰ ਅਤੇ ਪਹਾੜੀ ਸਥਾਨਾਂ ਉਤੇ ਲਗਾਤਾਰ ਪੈ ਰਹੀ ਭਾਰੀ ਬਾਰਸ਼ ਕਾਰਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੋਮਵਾਰ ਨੂੰ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਵੀਡਿਓ ਕਾਨਫਰਸਿੰਗ ਰਾਹੀਂ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀਜ਼ ਨਾਲ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਡੀ.ਜੀ.ਪੀ. ਗੌਰਵ ਯਾਦਵ ਅਤੇ ਸੈਨਾ ਅਤੇ ਐਨ.ਡੀ.ਆਰ.ਐਫ. ਦੇ ਨੁਮਾਇੰਦੇ ਵੀ ਹਾਜ਼ਰ ਸਨ।

ਮੁੱਖ ਸਕੱਤਰ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਨਿਗਰਾਨੀ ਕਰਨ ਅਤੇ ਹੜ੍ਹਾਂ ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਦਿੱਤੇ ਨਿਰਦੇਸ਼ਾਂ ਉਤੇ ਚੱਲਦਿਆਂ ਫੀਲਡ ਵਿੱਚ ਜ਼ਿਲਿਆਂ ਦਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਤਾਇਨਾਤ ਹੈ ਜਿਨ੍ਹਾਂ ਵਿੱਚ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਐਸ.ਡੀ.ਐਮਜ਼, ਤਹਿਸੀਲਦਾਰ, ਬੀ.ਡੀ.ਪੀ.ਓਜ਼, ਪਟਵਾਰੀ ਸਣੇ ਸਬੰਧਤ ਵਿਭਾਗਾਂ ਦੇ ਫੀਲਡ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਫੀਲਡ ਅਧਿਕਾਰੀ ਲੋਕ ਨੁਮਾਇੰਦਿਆਂ ਅਤੇ ਆਮ ਲੋਕਾਂ ਨਾਲ ਤਾਲਮੇਲ ਬਿਠਾਉਦੇ ਹੋਏ ਨਿਰੰਤਰ ਰਾਬਤਾ ਬਣਾ ਕੇ ਰੱਖਣ। ਉਨ੍ਹਾਂ ਦੱਸਿਆ ਕਿ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਸੂਬੇ ਦੇ ਆਫ਼ਤਨ ਰਾਹਤ ਫੰਡ ਵਿੱਚੋਂ 33.50 ਕਰੋੜ ਰੁਪਏ ਤੁਰੰਤ ਜਾਰੀ ਕਰ ਦਿੱਤੇ ਗਏ ਹਨ।

ਮੀਟਿੰਗ ਵਿੱਚ ਜਲ ਸਰੋਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਜਲ ਭੰਡਾਰਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਭਾਖੜਾ ਡੈਮ ਵਿੱਚ ਇਸ ਵਾਲੇ ਪਾਣੀ ਦਾ ਪੱਧਰ 1614.89 ਫੁੱਟ ਹੈ ਜਦੋਂ ਕਿ ਸਮਰੱਥਾ 1680 ਫੁੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1350.63 ਫੁੱਟ ਹੈ ਜਦੋਂ ਕਿ ਸਮਰੱਥਾ 1390 ਫੁੱਟ ਹੈ। ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1706.26 ਫੁੱਟ ਹੈ ਜਦੋਂ ਕਿ ਸਮਰੱਥਾ 1731.99 ਫੁੱਟ ਹੈ।

ਅਨੁਰਾਗ ਵਰਮਾ ਨੇ ਕਿਹਾ ਕਿ ਮਨੁੱਖੀ ਜਾਨਾਂ ਸਭ ਤੋਂ ਕੀਮਤੀ ਹਨ ਅਤੇ ਉਨ੍ਹਾਂ ਨੂੰ ਬਚਾਉਣਾ ਪ੍ਰਮੁੱਖ ਤਰਜੀਹ ਹੈ। ਉਨਾਂ ਕਿਹਾ ਕਿ ਨੀਵੇਂ ਪਾਣੀ ਵਾਲੇ ਖੇਤਰਾਂ ਅਤੇ ਹੜਾਂ ਦੇ ਸੰਭਾਵੀ ਖਤਰੇ ਵਾਲੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਨੂੰ ਪਹਿਲ ਦਿੱਤੀ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸੇ ਤਰ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਲੋੜ ਪੈਣ ਉਤੇ ਖਾਣ ਵਾਲੇ ਪੈਕੇਟ ਤਿਆਰ ਕਰਨ ਲਈ ਕਿਹਾ। ਇਸ ਕੰਮ ਲਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨਾਲ ਤਾਲਮੇਲ ਕਰਕੇ ਲੋੜੀਂਦੇ ਸਰਕਾਰੀ ਫੰਡਾਂ ਦੀ ਵਰਤੋਂ ਕੀਤੀ ਜਾਵੇ। ਬਿਜਲੀ ਤੇ ਟੈਲੀਕਾਮ ਵਿਭਾਗ ਨੂੰ ਆਪਣੀਆਂ ਸੇਵਾਵਾਂ ਨਿਰਵਿਘਨ ਜਾਰੀ ਰੱਖਣਾ ਯਕੀਨੀ ਬਣਾਉਣ ਲਈ ਕਿਹਾ। ਜਲ ਸਪਲਾਈ ਵਿਭਾਗ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਵੀ ਯਕੀਨੀ ਬਣਾਵੇ। ਸਿਹਤ ਵਿਭਾਗ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਤਿਆਰ ਰਹੇ। ਇਸ ਮੌਕੇ ਕਲੋਰੀਨ ਦੀਆਂ ਗੋਲੀਆਂ ਲਈ ਤੁਰੰਤ ਫੰਡ ਜਾਰੀ ਕਰਨ ਲਈ ਕਿਹਾ। ਪਸ਼ੂ ਪਾਲਣ ਵਿਭਾਗਾਂ ਨੂੰ ਪਸ਼ੂ ਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਅਗਾਊਂ ਇੰਤਜ਼ਾਮ ਕਰਨ ਲਈ ਕਿਹਾ। ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਆਪਣੇ ਨੁਮਾਇੰਦਿਆਂ ਨਾਲ ਸ਼ਹਿਰਾਂ ਤੇ ਪਿੰਡਾਂ ਵਿੱਚ ਲੋਕਾਂ ਦੀ ਮੱਦਦ ਲਈ ਤਿਆਰ ਬਰ ਤਿਆਰ ਰਹਿਣ ਲਈ ਕਿਹਾ।

ਮੁੱਖ ਸਕੱਤਰ ਵੱਲੋਂ ਫੀਲਡ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਜਿਸ ਵਿੱਚ ਐਸ.ਏ.ਐਸ. ਨਗਰ, ਪਟਿਆਲਾ, ਰੂਪਨਗਰ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਦੱਸਿਆ ਗਿਆ ਕਿ ਉਨਾਂ ਦੇ ਜ਼ਿਲਿਆਂ ਵਿੱਚ ਕੁਝ ਥਾਵਾਂ ਉਤੇ ਸਥਿਤੀ ਗੰਭੀਰ ਹੈ ਪਰ ਪ੍ਰਸ਼ਾਸਨ ਵੱਲੋਂ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ। ਮੁੱਖ ਸਕੱਤਰ ਨੇ ਸਾਰੇ ਜ਼ਿਲਿਆਂ ਨੂੰ ਆਖਿਆ ਕਿ ਆਪਣੀ ਤਰਜੀਹਾਂ ਨਿਰਧਾਰਤ ਕਰਦੇ ਹੋਏ ਜੋ ਮੱਦਦ ਲੋੜੀਂਦੀ ਹੈ, ਉਸ ਤੋਂ ਜਾਣੂੰ ਕਰਵਾਇਆ ਗਿਆ। ਇਸ ਮੌਕੇ ਐਨ.ਡੀ.ਆਰ.ਐਫ. ਦੇ ਕਮਾਡੈਂਟ ਨੇ ਦੱਸਿਆ ਕਿ ਪੰਜਾਬ ਵਿੱਚ 14 ਐਨ.ਡੀ.ਆਰ.ਐਫ. ਟੀਮਾਂ ਤਾਇਨਾਤ ਹਨ। ਰੂਪਨਗਰ ਜਿੱਥੇ ਹੁਣ ਚਾਰ ਟੀਮਾਂ ਤਾਇਨਾਤ ਸਨ, ਡਿਪਟੀ ਕਮਿਸ਼ਨਰ ਵੱਲੋਂ ਮੰਗ ਕੀਤੇ ਜਾਣ ਉਤੇ ਇਕ ਹੋਰ ਟੀਮ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ।

ਮੁੱਖ ਸਕੱਤਰ ਵੱਲੋਂ ਮੀਟਿੰਗ ਵਿੱਚ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਗੱਲ ਕਰਕੇ ਕਾਰਪੋਰੇਸ਼ਨ ਸ਼ਹਿਰਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ ਗਿਆ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਰੱਖਣਾ ਯਕੀਨੀ ਬਣਾਇਆ ਜਾਵੇ। ਦੂਰ ਵਾਲੇ ਜ਼ਿਲਿਆਂ ਕਪੂਰਥਲਾ, ਤਰਨਤਾਰਨ, ਮੋਗਾ ਵਿੱਚ ਜਿੱਥੇ ਹਾਲੇ ਸਥਿਤੀ ਪੂਰੀ ਕੰਟਰੋਲ ਵਿੱਚ ਹੈ, ਨੂੰ ਅਗਾਊਂ ਪ੍ਰਬੰਧ ਕਰਦਿਆਂ ਸਥਿਤੀ ਉਤੇ ਨਿਗਰਾਨੀ ਰੱਖਣ ਲਈ ਕਿਹਾ ਕਿਉਕਿ ਪਹਾੜਾਂ ਵਿੱਚ ਬਾਰਸ਼ਾਂ ਹੋਣ ਕਾਰਨ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ। ਇਸੇ ਤਰ੍ਹਾਂ ਮੌਜੂਦਾ ਸਥਿਤੀ ਨੂੰ ਦੇਖਦਿਆਂ ਸੈਨਾ ਨਾਲ ਨਿਰੰਤਰ ਰਾਬਤਾ ਬਣਾ ਕੇ ਰੱਖਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...