ਅੱਜ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਵੱਡੇ ਮੰਤਰੀਆਂ ਨੇ ਸੋਸ਼ਲ ਮੀਡੀਆ ਰਾਹੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ ਲਿਖਿਆ ਹੈ “ਜੰਗ-ਏ-ਆਜ਼ਾਦੀ ਦੇ ਨਾਇਕ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ।”

ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ “”ਦਿਲ ਸੇ ਨਿਕਲੇਗੀ ਨਾ ਮਰ ਕਰ ਭੀ ਵਤਨ ਕੀ ਉਲਫਤ । ਮੇਰੀ ਮਿਟੀ ਸੇ ਭੀ ਖੁਸ਼ਬੂ-ਏ-ਵਤਨ ਆਏਗੀ ।” ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੀ ਸ਼ਹਾਦਤ ਨੂੰ ਕੋਟੀ ਕੋਟਿ ਪ੍ਰਣਾਮ”

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਹੀਦਾਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਲਿਖਿਆ ਕਿ “ਅੱਜ ਸ਼ਹੀਦ ਭਗਤ ਸਿੰਘ ਜੀ, ਰਾਜਗੁਰੂ ਜੀ ਅਤੇ ਸੁਖਦੇਵ ਥਾਪਰ ਜੀ ਦੇ ਸ਼ਹੀਦੀ ਦਿਵਸ ‘ਤੇ, ਇਨ੍ਹਾਂ ਸੂਰਬੀਰਾਂ ਦੀ ਲਾਸਾਨੀ ਸ਼ਹਾਦਤ ਨੂੰ ਸਨਿਮਰ ਸ਼ਰਧਾਂਜਲੀ। ਇਨ੍ਹਾਂ ਦੇਸ਼ਭਗਤਾਂ ਵੱਲੋਂ ਮਾਤ ਭੂਮੀ ਦੀ ਅਜ਼ਾਦੀ ਲਈ ਚੜ੍ਹਦੀ ਉਮਰੇ ਦਿੱਤੀ ਗਈ ਸ਼ਹਾਦਤ, ਹਰ ਭਾਰਤੀ ਅੰਦਰ ਵਤਨਪ੍ਰਸਤੀ ਦੀ ਲੌਅ ਜਗਾਉਂਦੀ ਰਹੇਗੀ।”

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਲਿਖਿਆ ਕਿ “ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਸ਼ਿਵ ਰਾਮ ਰਾਜਗੁਰੂ ਦੀਆਂ ਦਿੱਤੀਆਂ ਕੁਰਬਾਨੀਆਂ ਨੂੰ ਅਸੀ ਕਦੇ ਵੀ ਦਿਲਾਂ ਚੋ ਨਹੀਂ ਭੁਲਾ ਸਕਦੇ ਤੇ ਅਸੀ ਤਨ ਮਨ ਨਾਲ ਇਹਨਾਂ ਦੇ ਦਿਖਾਏ ਰਸਤੇ ਤੇ ਹਮੇਸ਼ਾ ਚਲਣ ਲਈ ਤਿਆਰ ਰਹਾਗੇ। ਕੋਟਿ ਕੋਟਿ ਪ੍ਰਣਾਮ ਇਹਨਾਂ ਸ਼ਹੀਦਾਂ ਨੂੰ…”












