November 17, 2026, 12:39 am
----------- Advertisement -----------
HomeNewsBreaking Newsਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਪਹੁੰਚੇ ਅੰਮ੍ਰਿਤਸਰ, ਹਰਿਮੰਦਰ ਸਾਹਿਬ ਵਿਖੇ ਟੇਕਣਗੇ...

ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਪਹੁੰਚੇ ਅੰਮ੍ਰਿਤਸਰ, ਹਰਿਮੰਦਰ ਸਾਹਿਬ ਵਿਖੇ ਟੇਕਣਗੇ ਮੱਥਾ

Published on

----------- Advertisement -----------
  • ਪਾਰਟੀ ਆਗੂਆਂ ਨਾਲ ਸਿੱਧੂ ਅਤੇ ‘ਆਪ’ ਨਾਲ ਗਠਜੋੜ ‘ਤੇ ਕਰਨਗੇ ਚਰਚਾ

ਅੰਮ੍ਰਿਤਸਰ, 8 ਜਨਵਰੀ 2024 – ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਸੋਮਵਾਰ ਤੋਂ ਪੰਜਾਬ ਦੌਰੇ ‘ਤੇ ਹਨ। ਜਿਸ ਲਈ ਉਹ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਮੌਕਾ ਹੈ, ਜਦੋਂ ਉਹ ਦੋ ਮੁੱਖ ਮੁੱਦੇ ਪੰਜਾਬ ‘ਚ ਆਮ ਆਦਮੀ ਪਾਰਟੀ ਨਾਲ ਗਠਜੋੜ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਨੇਤਾਵਾਂ ਵਿਚਾਲੇ ਪੈਦਾ ਹੋਈ ਦਰਾਰ ਨੂੰ ਭਰਨ ਲਈ ਵੱਡੀ ਚੁਣੌਤੀ ਨਾਲ ਨਜਿੱਠਣਗੇ।

ਜਲਦੀ ਹੀ ਦੇਵੇਂਦਰ ਯਾਦਵ ਹਰਿਮੰਦਰ ਸਾਹਿਬ ਪਹੁੰਚ ਕੇ ਮੱਥਾ ਟੇਕਣਗੇ। ਬਾਅਦ ਦੁਪਹਿਰ 1 ਵਜੇ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਸਿੱਧੇ ਚੰਡੀਗੜ੍ਹ ਲਈ ਰਵਾਨਾ ਹੋਣਗੇ। ਜਿੱਥੇ ਪੰਜਾਬ ਦੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਕੱਲ੍ਹ ਤੋਂ ਮੀਟਿੰਗ ਬੁਲਾਈ ਗਈ ਹੈ।

ਦੇਵੇਂਦਰ ਯਾਦਵ 11 ਜਨਵਰੀ ਤੱਕ ਪੰਜਾਬ ਵਿੱਚ ਹਨ ਅਤੇ ਅਗਲੇ ਤਿੰਨ ਦਿਨਾਂ ਤੱਕ ਉਹ ਲਗਾਤਾਰ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ਵਿੱਚ ਮੀਟਿੰਗਾਂ ਕਰਨਗੇ। ਉਨ੍ਹਾਂ ਸੀਨੀਅਰ ਲੀਡਰਸ਼ਿਪ, ਸੂਬਾ ਕਾਰਜਕਾਰਨੀ ਕਮੇਟੀ ਅਤੇ ਸੂਬਾ ਪ੍ਰਧਾਨਾਂ ਨਾਲ ਵੱਖ-ਵੱਖ ਮੀਟਿੰਗਾਂ ਬੁਲਾਈਆਂ ਹਨ, ਜਿਸ ਵਿਚ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਦਾ ਪਹਿਲਾ ਨਿਸ਼ਾਨਾ ਲੋਕ ਸਭਾ ਚੋਣਾਂ 2024 ਰਹੇਗਾ।

ਪ੍ਰਤਾਪ ਸਿੰਘ ਬਾਜਵਾ ਨਵੇਂ ਇੰਚਾਰਜ ਦਵਿੰਦਰ ਯਾਦਵ ਦਾ ਸਵਾਗਤ ਕਰਨ ਲਈ ਐਤਵਾਰ ਦੇਰ ਰਾਤ ਅੰਮ੍ਰਿਤਸਰ ਪੁੱਜੇ ਸਨ। ਉਨ੍ਹਾਂ ਐਤਵਾਰ ਰਾਤ ਅੰਮ੍ਰਿਤਸਰ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਵੀ ਮੁਲਾਕਾਤ ਕੀਤੀ।

ਇੰਡੀਆ ਗਠਜੋੜ ਦੀ ਅੱਜ ਦਿੱਲੀ ਵਿੱਚ ਮੀਟਿੰਗ ਹੋਣ ਜਾ ਰਹੀ ਹੈ। ਜਿਸ ‘ਚ ਦਿੱਲੀ ਅਤੇ ਪੰਜਾਬ ‘ਚ ਕਾਂਗਰਸ ਅਤੇ ‘ਆਪ’ ਵਿਚਾਲੇ ਸੀਟਾਂ ਦੀ ਵੰਡ ‘ਤੇ ਚਰਚਾ ਹੋਣ ਜਾ ਰਹੀ ਹੈ। ਇੰਡੀਅਨ ਨੈਸ਼ਨਲ ਕਾਂਗਰਸ ਨੇ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਪਰ ਸੰਸਦ ਮੈਂਬਰ ਰਵਨੀਤ ਬੱਟੂ ਅਤੇ ਨਵਜੋਤ ਸਿੰਘ ਸਿੱਧੂ ਨੂੰ ਛੱਡ ਕੇ ਪੰਜਾਬ ਕਾਂਗਰਸ ਦੇ ਆਗੂ ਇਸ ਗਠਜੋੜ ਨੂੰ ਮੰਨਣ ਲਈ ਤਿਆਰ ਨਹੀਂ ਹਨ।

ਇਸ ਸਬੰਧੀ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀਆਂ ਮੀਟਿੰਗਾਂ ਦੌਰਾਨ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਵੀ ਗੱਲਬਾਤ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਤੋਂ ਸੁਝਾਅ ਵੀ ਲਏ ਜਾ ਸਕਦੇ ਹਨ।

ਦੇਵੇਂਦਰ ਯਾਦਵ ਲਈ ਦੂਜੀ ਵੱਡੀ ਚੁਣੌਤੀ ਨਵਜੋਤ ਸਿੰਘ ਸਿੱਧੂ ਦਾ ਪ੍ਰਦੇਸ਼ ਕਾਂਗਰਸ ਤੋਂ ਵੱਖ ਹੋਣਾ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸੀਨੀਅਰ ਨੇਤਾ ਇਸ ‘ਤੇ ਪਹਿਲਾਂ ਹੀ ਇਤਰਾਜ਼ ਉਠਾ ਚੁੱਕੇ ਹਨ। ਹਾਲ ਹੀ ਵਿੱਚ ਨਵਜੋਤ ਸਿੰਘ ਸਿੱਧੂ ਨੇ ਬਠਿੰਡਾ ਵਿੱਚ ਪ੍ਰਦੇਸ਼ ਕਾਂਗਰਸ ਦੇ ਆਗੂਆਂ ਦੀ ਰੈਲੀ ਕੀਤੀ ਅਤੇ 9 ਦਸੰਬਰ ਨੂੰ ਹੁਸ਼ਿਆਰਪੁਰ ਵਿੱਚ ਅਗਲੀ ਰੈਲੀ ਕਰਨ ਦੀ ਗੱਲ ਵੀ ਆਖੀ ਹੈ।

ਪਰ ਪ੍ਰਦੇਸ਼ ਕਾਂਗਰਸ ਦੇ ਕਈ ਨੇਤਾਵਾਂ ਨੇ ਇਤਰਾਜ਼ ਜਤਾਇਆ ਹੈ ਕਿ ਸਿੱਧੂ ਆਪਣੀਆਂ ਨਿੱਜੀ ਰੈਲੀਆਂ ਕਰ ਰਹੇ ਹਨ ਅਤੇ ਸੂਬਾ ਕਾਂਗਰਸ ਦੇ ਖਿਲਾਫ ਜਾ ਕੇ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੇ ਹਨ। ਸਿੱਧੂ ਅਤੇ ਪ੍ਰਦੇਸ਼ ਕਾਂਗਰਸ ਦੇ ਨੇਤਾਵਾਂ ਵਿਚਾਲੇ ਤਾਲਮੇਲ ਸਥਾਪਤ ਕਰਨਾ ਦੇਵੇਂਦਰ ਯਾਦਵ ਲਈ ਵੱਡੀ ਚੁਣੌਤੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...