June 19, 2026, 5:19 am
----------- Advertisement -----------
HomeNewsLatest Newsਚੰਡੀਗੜ੍ਹ ਵਿੱਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ: ਪੰਜਾਬ ਕਾਂਗਰਸ

ਚੰਡੀਗੜ੍ਹ ਵਿੱਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ: ਪੰਜਾਬ ਕਾਂਗਰਸ

Published on

----------- Advertisement -----------

ਚੰਡੀਗੜ੍ਹ, 19 ਨਵੰਬਰ: ਪੰਜਾਬ ਕਾਂਗਰਸ ਨੇ ਹਰਿਆਣਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਖ਼ਿਲਾਫ਼ ਚੇਤਾਵਨੀ ਦਿੱਤੀ ਹੈ। ਇਸ ਸੰਦਰਭ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਹੋਈ ਮੀਟਿੰਗ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਸਬੰਧੀ ਅਜਿਹੀ ਤਜਵੀਜ਼ ਦਾ ਕਦਮ ਸਿੱਧੇ ਤੌਰ ‘ਤੇ ਪੰਜਾਬ ਦੇ ਅਧਿਕਾਰਾਂ ‘ਤੇ ਹਮਲਾ ਕਰੇਗਾ। ਜਿਸਦਾ ਪੰਜਾਬ ਵਾਸੀ ਹਰ ਕੀਮਤ ‘ਤੇ ਵਿਰੋਧ ਕਰਨਗੇ।
ਉਨ੍ਹਾਂ ਕੇਂਦਰ ਸਰਕਾਰ ਦੇ ਅਜਿਹੇ ਕਿਸੇ ਵੀ ਕਦਮ ਵਿਰੁੱਧ ਚੇਤਾਵਨੀ ਦਿੱਤੀ ਅਤੇ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਾਉਣ ‘ਤੇ ਸਵਾਲ ਉਠਾਇਆ, ਜਦੋਂ ਇਹ ਪਹਿਲਾਂ ਹੀ ਕੈਪੀਟਲ ਕੰਪਲੈਕਸ ਦੀ ਮੌਜੂਦਾ ਇਮਾਰਤ ਤੋਂ ਕੰਮ ਕਰ ਰਹੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਜਦੋਂ ਤੋਂ ਕੇਂਦਰ ਅਤੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਹੈ, ਉਹ ਹਰ ਰੋਜ਼ ਪੰਜਾਬ ਲਈ ਸਮੱਸਿਆਵਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਨਾਲ ਕੇਂਦਰ ਅਤੇ ਸੂਬੇ ਦੇ ਸਬੰਧਾਂ ਵਿੱਚ ਖਟਾਸ ਆਵੇਗੀ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਕੀਤਾ ਗਿਆ ਸੀ ਕਿ ਸਾਰਾ ਚੰਡੀਗੜ੍ਹ ਪੰਜਾਬ ਦਾ ਹੈ, ਇਸ ਲਈ ਸ਼ਹਿਰ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਰਾਜੀਵ-ਲੌਂਗੋਵਾਲ ਸਮਝੌਤੇ ਵਿੱਚ ਵੀ ਪੁਸ਼ਟੀ ਕੀਤੀ ਗਈ ਸੀ ਕਿ ਚੰਡੀਗੜ੍ਹ ਪੰਜਾਬ ਦਾ ਹੈ। ਜਿਸ ਬਾਰੇ ਉਨ੍ਹਾਂ ਜ਼ਿਕਰ ਕੀਤਾ ਕਿ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਇਤਿਹਾਸ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਸ਼ਹਿਰ ਵਿੱਚ ਵੱਖਰੀ ਅਸੈਂਬਲੀ ਬਣਾਉਣ ਦਾ ਕਦਮ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਭੂਮਿਕਾ ਨੂੰ ਖਤਮ ਕਰਨ, ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਜਾਂ ਪੰਜਾਬ ਨੂੰ ਗੁਆਂਢੀ ਸੂਬੇ ਨੂੰ ਪਾਣੀ ਦੇਣ ਲਈ ਮਜਬੂਰ ਕਰਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦਾ ਸਟਾਫ਼ ਘਟਾਉਣ ਸਬੰਧੀ ਕਦਮਾਂ ਦਾ ਹਿਸਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...