November 22, 2026, 11:36 pm
----------- Advertisement -----------
HomeNewsBreaking Newsਪੰਜਾਬ ਨੇ ਪਹਿਲੀ ਵਾਰ 6 ਮਹੀਨਿਆਂ ਵਿੱਚ 10 ਹਜ਼ਾਰ ਕਰੋੜ ਜੀ.ਐਸ.ਟੀ ਦਾ...

ਪੰਜਾਬ ਨੇ ਪਹਿਲੀ ਵਾਰ 6 ਮਹੀਨਿਆਂ ਵਿੱਚ 10 ਹਜ਼ਾਰ ਕਰੋੜ ਜੀ.ਐਸ.ਟੀ ਦਾ ਅੰਕੜਾ ਪਾਰ ਕੀਤਾ: ਚੀਮਾ

Published on

----------- Advertisement -----------
  • ਰਾਜ ਵੱਲੋ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਜੀ.ਐਸ.ਟੀ ਵਿੱਚ 22.6 ਪ੍ਰਤੀਸ਼ਤ ਵਾਧਾ ਦਰਜ

ਚੰਡੀਗੜ੍ਹ, 05 ਅਕਤੂਬਰ 2022 – ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਚਾਲੂ ਵਿੱਤੀ ਸਾਲ ਦੌਰਾਨ 10604 ਕਰੋੜ ਰੁਪਏ ਜੀ.ਐਸ.ਟੀ ਵਜੋਂ ਵਸੂਲੇ ਹਨ ਜਿਸ ਨਾਲ ਸੂਬੇ ਵੱਲੋਂ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਛੇ ਮਹੀਨਿਆਂ ਵਿੱਚ 10 ਹਜ਼ਾਰ ਦਾ ਅੰਕੜਾ ਪਾਰ ਕੀਤਾ ਗਿਆ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਜੀਐਸਟੀ ਵਸੂਲੀ ਵਿੱਚ 22.6 ਫੀਸਦੀ ਦੀ ਵਾਧਾ ਦਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ 8650 ਕਰੋੜ ਰੁਪਏ ਦੀ ਜੀ.ਐਸ.ਟੀ. ਉਗਰਾਹੀ ਹੋਈ ਸੀ ਜਦਕਿ ਮੌਜੂਦਾ ਸਾਲ ਦੌਰਾਨ ਸੂਬੇ ਨੇ ਕੁੱਲ 10604 ਕਰੋੜ ਰੁਪਏ ਦੀ ਜੀ.ਐਸ.ਟੀ. ਉਗਰਾਹੀ ਨਾਲ 1954 ਕਰੋੜ ਰੁਪਏ ਹੋਰ ਕਮਾਏ ਹਨ।

ਸਤੰਬਰ 2022 ਦੇ ਜੀਐਸਟੀ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ 22 ਫੀਸਦੀ ਦੀ ਵਿਕਾਸ ਦਰ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤੰਬਰ 2021 ਵਿੱਚ 1402 ਰੁਪਏ ਦੀ ਕੁਲੈਕਸ਼ਨ ਦੇ ਮੁਕਾਬਲੇ ਇਸ ਸਾਲ ਸਤੰਬਰ ਵਿੱਚ ਜੀਐਸਟੀ ਕੁਲੈਕਸ਼ਨ 1710 ਕਰੋੜ ਰੁਪਏ ਰਹੀ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2022-23 ਲਈ ਆਪਣੇ ਪਹਿਲੇ ਬਜਟ ਵਿੱਚ 20,550 ਕਰੋੜ ਰੁਪਏ ਦੀ ਜੀ.ਐਸ.ਟੀ ਉਗਰਾਹੀ ਦਾ ਅਨੁਮਾਨ ਲਗਾਇਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਨੇ ਪਹਿਲੇ ਛੇ ਮਹੀਨਿਆਂ ਵਿੱਚ 50 ਪ੍ਰਤੀਸ਼ਤ ਤੋਂ ਵੱਧ ਦੀ ਪ੍ਰਾਪਤੀ ਕੀਤੀ ਹੈ ਅਤੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਜੀਐਸਟੀ ਦੀ ਉਗਰਾਹੀ ਵਿੱਚ ਚੰਗੇ ਵਾਧੇ ਦੀ ਉਮੀਦ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਾਅਲੀ ਬਿਲਿੰਗ ਨੂੰ ਰੋਕਣ ਦੇ ਨਾਲ-ਨਾਲ ਸਾਰੀਆਂ ਖਾਮੀਆਂ ਨੂੰ ਦੂਰ ਕਰਨ ਲਈ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਹੈ, ਜਿਸ ਨਾਲ ਨਾ ਸਿਰਫ਼ ਵਪਾਰੀਆਂ ਨੂੰ ਫਾਇਦਾ ਹੋਵੇਗਾ ਸਗੋਂ ਸੂਬੇ ਦੇ ਆਪਣੇ ਮਾਲੀਏ ਵਿੱਚ ਵੀ ਵਾਧਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...