ਅੱਜ ਵੀ ਪੰਜਾਬ ਵਿੱਚ ਲੋਕਾਂ ਨੂੰ ਸੰਘਣੀ ਧੁੰਦ ਅਤੇ ਠੰਢ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਅਜਿਹੇ ਹਾਲਾਤਾਂ ‘ਚ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਘਰ ਤੋਂ ਬਾਹਰ ਨਿਕਲਦੇ ਸਮੇਂ ਆਪਣਾ ਚਿਹਰਾ ਢੱਕ ਕੇ ਰੱਖਣ ਅਤੇ ਕਾਰ ਦੀਆਂ ਫੋਗ ਲਾਈਟਾਂ ਦੀ ਵਰਤੋਂ ਕਰਨ ਲਈ ਵੀ ਕਿਹਾ ਗਿਆ ਹੈ, ਤਾਂ ਜੋ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਵਿੱਚ ਸੰਘਣੀ ਧੁੰਦ ਅਤੇ ਠੰਢ ਪੈਣ ਦੀ ਸੰਭਾਵਨਾ ਹੈ।
ਜਦੋਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਰਨਾਲਾ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ, ਹਾਲਾਂਕਿ ਠੰਢ ਥੋੜ੍ਹੀ ਘੱਟ ਹੋ ਸਕਦੀ ਹੈ।
ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਨੇ ਇਸ ਕੰਮ ਨਾਲ ਜੁੜੇ ਲੋਕਾਂ ਅਤੇ ਕਿਸਾਨਾਂ ਨੂੰ ਜਲ-ਜੀਵਾਂ ਦੀ ਸੰਭਾਲ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਮੱਛੀ ਪਾਲਕਾਂ ਨੂੰ ਤਾਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਉੱਤੇ ਰੱਖਣ ਅਤੇ ਤਾਪਮਾਨ ਦੇ ਹਿਸਾਬ ਨਾਲ ਖੁਰਾਕ ਦੇਣ ਦੀ ਸਲਾਹ ਦਿੱਤੀ ਗਈ ਹੈ। ਉਤਪਾਦਕਾਂ ਨੂੰ ਆਪਣੇ ਖੇਤਾਂ ਵਿੱਚ ਆਕਸੀਜਨ ਦੀਆਂ ਗੋਲੀਆਂ ਰੱਖਣ ਲਈ ਵੀ ਕਿਹਾ ਗਿਆ ਹੈ।
----------- Advertisement -----------
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ 11 ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ
Published on
----------- Advertisement -----------
----------- Advertisement -----------












