ਅੱਜ ਸ਼ਨੀਵਾਰ ਅਤੇ ਭਲਕੇ ਐਤਵਾਰ ਨੂੰ ਛੁੱਟੀ ਹੋਣ ਦੇ ਬਾਵਜੂਦ ਵੀ ਸਿੱਖਿਆ ਵਿਭਾਗ ਦੇ ਦਫ਼ਤਰ ਆਮ ਦਿਨਾਂ ਦੇ ਵਾਂਗ ਖੁੱਲ੍ਹੇ ਰਹਿਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ,ਸਟੇਟ ਅਧਿਆਪਕ ਦਿਵਸ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਆਪਣੇ ਮੁੱਖ ਦਫ਼ਤਰ ਸ਼ਨਿੱਚਰਵਾਰ ਅਤੇ ਐਤਵਾਰ (2 ਸਤੰਬਰ ਅਤੇ 3 ਸਤੰਬਰ) ਨੂੰ ਖੁੱਲ੍ਹੇ ਰੱਖਣ ਦਾ ਹੁਕਮ ਜਾਰੀ ਕੀਤਾ ਹੈ। ਇਹ ਪ੍ਰੋਗਰਾਮ 5 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ।
ਇਹ ਹੁਕਮ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਜਾਰੀ ਕੀਤੇ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ- 5 ਸਤੰਬਰ, 2023 ਨੂੰ ਹੋਣ ਵਾਲੇ ਸੂਬਾ ਪੱਧਰੀ ਅਧਿਆਪਕ ਪੁਰਸਕਾਰ ਸਮਾਰੋਹ ਦੀਆਂ ਤਿਆਰੀਆਂ ਨੂੰ ਮੁਕੰਮਲ ਕਰਨ ਲਈ ਸਕੂਲ ਸਿੱਖਿਆ ਵਿਭਾਗ ਦੇ ਦਫ਼ਤਰ ਸ਼ਨੀਵਾਰ 2 ਸਤੰਬਰ ਅਤੇ 3 ਸਤੰਬਰ ਐਤਵਾਰ ਨੂੰ ਆਮ ਕੰਮਕਾਜੀ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ। ਇਹ ਹੁਕਮ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਡਾਇਰੈਕਟਰ ਸਿੱਖਿਆ ਵਿਭਾਗ ਸੀਨੀਅਰ ਸੈਕੰਡਰੀ, ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਅਤੇ ਡਾਇਰੈਕਟਰ ਐਸ.ਸੀ.ਆਈ.ਆਰ.ਟੀ. ਦੇ ਮੁਹਾਲੀ ਦਫ਼ਤਰਾਂ ਲਈ ਜਾਰੀ ਕੀਤੇ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਾਲ ਦੇਸ਼ ਭਰ ਵਿੱਚੋਂ 50 ਦੇ ਕਰੀਬ ਅਧਿਆਪਕਾਂ ਨੂੰ ਰਾਸ਼ਟਰੀ ਪੱਧਰ ਦੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਵਿੱਚ ਲੁਧਿਆਣਾ ਦੇ 2 ਅਧਿਆਪਕਾਂ ਦੇ ਨਾਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਰਾਜ ਪੱਧਰੀ ਪ੍ਰੋਗਰਾਮ ਵੀ ਆਯੋਜਿਤ ਕਰੇਗੀ, ਜਿਸ ਵਿੱਚ ਬਹੁਤ ਸਾਰੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਜਿਨ੍ਹਾਂ ਨੇ ਆਪਣੇ ਖੇਤਰ ਵਿੱਚ ਬਿਹਤਰ ਕੰਮ ਕੀਤਾ ਹੈ।
----------- Advertisement -----------
ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਪੰਜਾਬ ਸਿੱਖਿਆ ਵਿਭਾਗ ਦੇ ਦਫ਼ਤਰ , ਇਹ ਹੈ ਕਾਰਨ
Published on
----------- Advertisement -----------

----------- Advertisement -----------