July 27, 2026, 3:33 pm
----------- Advertisement -----------
HomeNewsBreaking Newsਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਮਿਲੀ ਜਾਣੋ ਮਾਰਨ ਦੀ ਧਮਕੀ

ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਮਿਲੀ ਜਾਣੋ ਮਾਰਨ ਦੀ ਧਮਕੀ

Published on

----------- Advertisement -----------

ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਜਾਣੋ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਦੇ ਨਿੱਜੀ ਨੰਬਰ ‘ਤੇ ਕਾਲ ਕਰਕੇ 20 ਲੱਖ ਰੁਪਏ ਦੀ ਮੰਗ ਕੀਤੀ ਗਈ। ਸਾਬਕਾ ਡਿਪਟੀ ਸੀਐਮ ਸੋਨੀ ਦੀ ਸ਼ਿਕਾਇਤ ’ਤੇ ਥਾਣਾ ਛਾਉਣੀ ਦੀ ਪੁਲੀਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕੁਝ ਦਿਨ ਪਹਿਲਾਂ ਅਜਨਾਲਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਵੀ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਸਨ।

ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੇ ਛਾਉਣੀ ਪੁਲੀਸ ਸਟੇਸ਼ਨ ਵਿੱਚ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਨ੍ਹਾਂ ਨੂੰ ਆਪਣੇ ਨਿੱਜੀ ਨੰਬਰ ’ਤੇ ਕਈ ਵਟਸਐਪ ਕਾਲਾਂ ਆਈਆਂ ਹਨ। ਜਿਸ ‘ਤੇ ਉਨ੍ਹਾਂ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਅਤੇ ਫਿਰੌਤੀ ਦੀ ਵੀ ਮੰਗ ਕੀਤੀ ਗਈ। ਪਰ ਉਨ੍ਹਾਂ ਨੇ ਅੱਜ ਤੱਕ ਕਿਸੇ ਨੂੰ ਕੋਈ ਪੈਸਾ ਨਹੀਂ ਦਿੱਤਾ। ਉਹ 35 ਸਾਲਾਂ ਤੋਂ ਰਾਜਨੀਤੀ ਵਿੱਚ ਹਨ ਅਤੇ ਡਿਪਟੀ ਸੀਐਮ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਸੁਰੱਖਿਆ ਦੀ ਵੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...