ਪੰਜਾਬ ਦੇ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਜ਼ਮਾਨਤ ਨਹੀਂ ਮਿਲ ਸਕੀ। ਉਨ੍ਹਾਂ ਦੀ ਪਟੀਸ਼ਨ ‘ਤੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਸਿੰਗਲਾ ਕੋਲੋਂ ਕੋਈ ਪੈਸਾ ਬਰਾਮਦ ਨਹੀਂ ਹੋਇਆ ਹੈ। ਨਾ ਹੀ ਉਨ੍ਹਾਂ ਨੇ ਕੋਈ ਜੁਰਮ ਕਬੂਲ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।
ਹਾਈਕੋਰਟ ਵਿੱਚ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਰਿਕਾਰਡਿੰਗ ਵਿੱਚ ਜੋ ਆਵਾਜ਼ ਸਬੂਤ ਵਜੋਂ ਦੱਸੀ ਜਾ ਰਹੀ ਹੈ, ਉਹ ਸਪੱਸ਼ਟ ਨਹੀਂ ਹੈ। ਸਿੰਗਲਾ ਪਹਿਲਾਂ ਹੀ ਆਪਣੀ ਆਵਾਜ਼ ਦਾ ਨਮੂਨਾ ਦੇ ਚੁੱਕੇ ਹਨ। ਉਨ੍ਹਾਂ ਕੋਲੋਂ ਪੈਸੇ ਦੀ ਬਰਾਮਦਗੀ ਦਾ ਕੋਈ ਸਬੂਤ ਨਹੀਂ ਹੈ।
ਹਾਲਾਂਕਿ ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਵਿਵਾਦਪੂਰਨ ਹੈ। ਉਹ ਪੰਜਾਬ ਸਰਕਾਰ ਦੀ ਸਟੇਟਸ ਰਿਪੋਰਟ ਦੇਖ ਕੇ ਹੀ ਕੋਈ ਫੈਸਲਾ ਦੇਣਗੇ।
----------- Advertisement -----------
ਪੰਜਾਬ ਦੇ ਬਰਖ਼ਾਸਤ ਸਿਹਤ ਮੰਤਰੀ ਨੂੰ ਹਾਈਕੋਰਟ ਨੇ ਨਹੀਂ ਦਿੱਤੀ ਜ਼ਮਾਨਤ
Published on
----------- Advertisement -----------
----------- Advertisement -----------












