October 9, 2026, 4:48 am
----------- Advertisement -----------
HomeNewsBreaking Newsਕਿਸਾਨਾਂ ਵੱਲੋ ਅੱਜ ਤੋਂ ਪੰਜਾਬ 'ਚ ਰੇਲ ਰੋਕੋ ਅੰਦੋਲਨ: ਕਿਸਾਨ ਜਥੇਬੰਦੀਆਂ ਵੱਲੋਂ...

ਕਿਸਾਨਾਂ ਵੱਲੋ ਅੱਜ ਤੋਂ ਪੰਜਾਬ ‘ਚ ਰੇਲ ਰੋਕੋ ਅੰਦੋਲਨ: ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਖਿਲਾਫ ਮੋਰਚਾ; ਕਈ ਟਰੇਨਾਂ ਰੱਦ

Published on

----------- Advertisement -----------

ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠ ਕੇ ਧਰਨਾ ਦੇਣਗੇ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਜਿਨ੍ਹਾਂ ਲੋਕਾਂ ਨੇ ਟਰੇਨਾਂ ‘ਚ ਪਹਿਲਾਂ ਹੀ ਟਿਕਟਾਂ ਬੁੱਕ ਕਰਵਾ ਲਈਆਂ ਹਨ, ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲ ਗੱਡੀਆਂ ਰਾਹੀਂ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਬੱਸਾਂ ਰਾਹੀਂ ਸਫ਼ਰ ਕਰਨਾ ਪੈ ਸਕਦਾ ਹੈ।
ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲਵੇ ਨੇ ਪਹਿਲਾਂ ਹੀ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ, ਜਦਕਿ ਕਈ ਟਰੇਨਾਂ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤ ਮਜ਼ਦੂਰਾਂ ਦੇ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕੀਤੇ ਜਾਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਕਿਸਾਨ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਇੱਕ-ਇੱਕ ਨੌਕਰੀ ਦਿੱਤੀ ਜਾਵੇ। ਹੜ੍ਹਾਂ ਅਤੇ ਬਰਸਾਤਾਂ ਵਿੱਚ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਕੇਂਦਰ ਸਰਕਾਰ ਤੁਰੰਤ ਐਮਐਸਪੀ ਬਾਰੇ ਕਾਨੂੰਨ ਬਣਾਵੇ ਅਤੇ ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜ਼ਗਾਰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 50 ਹਜ਼ਾਰ ਕਰੋੜ ਰੁਪਏ ਵੀ ਦੇਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...