October 29, 2026, 1:50 pm
----------- Advertisement -----------
HomePunjabbusinessਪੰਜਾਬ ਦੇ ਵਿੱਤ ਮੰਤਰੀ ਵੱਲੋਂ ਸਿੱਖਿਆ ਨਾਲ ਸਬੰਧਤ ਸਮਾਨ 'ਤੇ ਜੀਐਸਟੀ ਵਿੱਚ...

ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸਿੱਖਿਆ ਨਾਲ ਸਬੰਧਤ ਸਮਾਨ ‘ਤੇ ਜੀਐਸਟੀ ਵਿੱਚ ਕਿਸੇ ਵੀ ਵਾਧੇ ਦਾ ਵਿਰੋਧ

Published on

----------- Advertisement -----------

ਚੰਡੀਗੜ੍ਹ, 17 ਦਸੰਬਰ: ਪੰਜਾਬ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਜੀਐਸਟੀ ਕੌਂਸਲ ਦੀ 48ਵੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਸਿੱਖਿਆ ਨਾਲ ਸਬੰਧਤ ਵਸਤਾਂ ’ਤੇ ਜੀਐਸਟੀ ਵਿੱਚ ਕਿਸੇ ਵੀ ਤਰ੍ਹਾਂ ਦੇ ਵਾਧੇ ਨੂੰ ਵਿਦਿਆਰਥੀਆਂ ਦੇ ਹਿੱਤਾਂ ਖ਼ਿਲਾਫ਼ ਕਦਮ ਦੱਸਦਿਆਂ ਪੈਨਸਿਲ ਸ਼ਾਰਪਨਰਾਂ ’ਤੇ ਜੀਐਸਟੀ ਨੂੰ ਮੌਜੂਦਾ 12 ਫ਼ੀਸਦੀ ਤੋਂ ਵਧਾ ਕੇ 18 ਫੀਸਦੀ ਦੀ ਸਲੈਬ ‘ਤੇ ਲਿਆਉਣ ਦੀ ਤਜਵੀਜ਼ ਦਾ ਵਿਰੋਧ ਕੀਤਾ। ਪੰਜਾਬ ਦੇ ਵਿੱਤ ਮੰਤਰੀ ਵੱਲੋਂ ਉਠਾਏ ਗਏ ਇਸ ਨੁਕਤੇ ਦਾ ਕਈ ਹੋਰ ਰਾਜਾਂ ਦੇ ਨੁਮਾਇੰਦਿਆਂ ਨੇ ਵੀ ਸਮਰਥਨ ਕੀਤਾ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਟਾਲ ਦਿੱਤਾ ਗਿਆ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਜੋ ਕਿ ਜੀਐਸਟੀ ਕੌਂਸਲ ਦੇ ਚੇਅਰਪਰਸਨ ਹਨ, ਦੀ ਅਗਵਾਈ ਹੇਠ ਹੋਈ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਤੇ ਦੇਸ਼ ਦੋਵਾਂ ਦੇ ਹਿੱਤਾਂ ਨੂੰ ਪੂਰਾ ਕਰਨ ਵਾਲੀਆਂ ਫਿਟਮੈਂਟ ਕਮੇਟੀ ਦੀਆਂ ਵੱਖ-ਵੱਖ ਸਿਫ਼ਾਰਸ਼ਾਂ ‘ਤੇ ਸਹਿਮਤੀ ਪ੍ਰਗਟਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਹਿਮ ਵਿਚਾਰ ਪੇਸ਼ ਕੀਤੇ। ਇਸੇ ਦੌਰਾਨ ਪੈਟਰੋਲ ਨਾਲ ਮਿਲਾਵਟ ਕਰਨ ਲਈ ਰਿਫਾਇਨਰੀਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਈਥਾਈਲ ਅਲਕੋਹਲ ਲਈ ਜੀਐਸਟੀ ਦੀਆਂ ਦਰਾਂ ਵਿੱਚ ਤਬਦੀਲੀ ਬਾਰੇ ਇੱਕ ਹੋਰ ਸਿਫ਼ਾਰਸ਼ ਦਾ ਵਿਰੋਧ ਕਰਦਿਆਂ ਚੀਮਾ ਨੇ ਕਿਹਾ ਕਿ ਪੈਟਰੋਲ ਨਾਲ ਮਿਲਾਉਣ ਲਈ ਰਿਫਾਇਨਰੀਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਈਥਾਈਲ ਅਲਕੋਹਲ ਲਈ ਜੀਐਸਟੀ ਦਰਾਂ ਵਿੱਚ ਬਦਲਾਅ ਨਾਲ ਈ.ਐਨ.ਏ ਦੀ ਦੁਰਵਰਤੋਂ ਅਤੇ ਟੈਕਸ ਦੀ ਚੋਰੀ ਨੂੰ ਰੋਕਣਾ ਇੱਕ ਵੱਡੀ ਚੁਣੌਤੀ ਹੋਵੇਗਾ। ਉਨ੍ਹਾਂ ਨੇ ਇਸ ਸਬੰਧ ਵਿੱਚ ਆਪਣੀ ਅਸਹਿਮਤੀ ਜ਼ਾਹਰ ਕਰਦਿਆਂ ਭਾਰਤ ਦੀ ਸਰਵਉੱਚ ਅਦਾਲਤ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਟਿੱਪਣੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਈ.ਐਨ.ਏ ਦੇ ਗੈਰ-ਕਾਨੂੰਨੀ ਵਪਾਰ ਵਿਰੁੱਧ ਜੰਗ ਲੜ ਰਹੀ ਹੈ।

ਈ-ਵੇਅ ਬਿੱਲਾਂ ਸਬੰਧੀ ਨਿਯਮ 138 ਦੇ ਉਪ-ਨਿਯਮ (14) ਦੀ ਧਾਰਾ (ਡੀ) ਨੂੰ ਹਟਾਉਣ ਬਾਰੇ ਇਕ ਹੋਰ ਏਜੰਡੇ ‘ਤੇ ਅਸਹਿਮਤ ਹੁੰਦਿਆਂ, ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਇਹ ਕਦਮ ਨਾਲ ਰਾਜ ਦੀ ਅੰਦਰੂਨੀ ਸਪਲਾਈ ‘ਤੇ ਈ-ਵੇਅ ਬਿੱਲ ਜਾਰੀ ਕਰਨ ਦੀ ਸੀਮਾ ਨਿਰਧਾਰਤ ਕਰਨ ਦੀ ਸ਼ਕਤੀ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਪਹਿਲਾਂ ਹੀ ਇਸ ਸਬੰਧ ਵਿੱਚ ਬੇਨਤੀ ਕੀਤੀ ਗਈ ਹੈ ਕਿ ਕਾਨੂੰਨੀ ਸੋਧ ਕਰਦਿਆਂ ਰਾਜਾਂ ਨੂੰ ਇਹ ਸ਼ਕਤੀ ਦਿੱਤੀ ਜਾਵੇ ਕਿ ਉਹ ਅਜਿਹੀਆਂ ਵਸਤਾਂ ਜੋ ਕਿ ਰਾਜ ਦੇ ਅਰਥਚਾਰੇ ਲਈ ਮਹੱਤਵਪੂਰਨ ਹੋਣ ‘ਤੇ ਆਪਣੀ ਮਰਜੀ ਅਨੁਸਾਰ ਈ-ਵੇਅ ਬਿੱਲ ਜਾਰੀ ਕਰਨ ਦੀ ਸੀਮਾਂ ਨਿਰਧਾਰਤ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੇ ਮਾਲੀਏ ਦੇ ਨਜ਼ਰੀਏ ਤੋਂ ਅਜਿਹਾ ਕਰਨਾ ਮਹੱਤਵਪੂਰਨ ਹੋਵੇਗਾ। ਜੀਐਸਟੀ ਕੌਂਸਲ ਨੇ ਇਸ ਸਬੰਧ ਵਿੱਚ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਸਹਿਮਤੀ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...