June 26, 2026, 12:56 am
----------- Advertisement -----------
HomeNewsLatest News4 ਸਾਲ ਦੀ ਮਾਸੂਮ ਮਾਨਸੀ ਦਾ 32 ਕਿਲੋ ਭਾਰ! ਕਾਰਨ ਜਾਣ ਕੇ...

4 ਸਾਲ ਦੀ ਮਾਸੂਮ ਮਾਨਸੀ ਦਾ 32 ਕਿਲੋ ਭਾਰ! ਕਾਰਨ ਜਾਣ ਕੇ ਹੋ ਜਾਵੋਗੇ ਹੈਰਾਨ

Published on

----------- Advertisement -----------

ਅੰਮ੍ਰਿਤਸਰ ਦੀ ਰਹਿਣ ਵਾਲੀ ਭਾਰੀ ਸਰੀਰ ਦੀ ਚਾਹਤ ਤਾ ਹਰ ਕਿਸੇ ਨੂੰ ਯਾਦ ਹੀ ਹੋਵੇਗੀ ਚਾਹਤ ਦੀ 2019 ਵਿੱਚ ਢਾਈ ਸਾਲ ਦੀ ਉਮਰ ਵਿੱਚ ਮੌਤ ਹੋ ਗਈ ਸੀ। ਉਸਦਾ ਭਾਰ ਉਸਦੀ ਮੌਤ ਦਾ ਕਾਰਨ ਬਣ ਗਿਆ ਸੀ। ਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ‘ਚ ਝੁੱਗੀਆਂਵਾਲਾ ਚੌਕ ‘ਚ ਰਹਿਣ ਵਾਲੇ ਸੂਰਜ ਅਤੇ ਉਸ ਦਾ ਪਰਿਵਾਰ ਧੀ ਚਾਹਤ ਦੀ ਮੌਤ ਦੇ ਸਦਮੇ ‘ਚੋਂ ਅਜੇ ਉਭਰ ਨਹੀਂ ਸਕੇ ਹਨ। ਕਿ ਚਾਹਤ ਵਾਂਗ ਉਸ ਦੀ ਭੈਣ ਮਾਨਸੀ ਵੀ ਇਸੇ ਦੌਰ ‘ਚੋਂ ਗੁਜ਼ਰ ਰਹੀ ਹੈ। ਚਾਰ ਸਾਲ ਦੀ ਮਾਨਸੀ ਦਾ ਵਜ਼ਨ 32 ਕਿਲੋ ਹੈ।
ਮਾਨਸੀ ਵੀ ਚਾਹਤ ਵਾਂਗ ਗੰਭੀਰ ਬੀਮਾਰੀ ਦੀ ਲਪੇਟ ‘ਚ ਹੈ। ਮਾਨਸੀ ਦੀ ਸਰੀਰਕ ਦਿੱਖ ਆਮ ਬੱਚਿਆਂ ਨਾਲੋਂ ਤਿੰਨ ਗੁਣਾ ਜ਼ਿਆਦਾ ਹੈ। ਮਾਨਸੀ ਦੇ ਪਿਤਾ ਸੂਰਜ ਦੱਸਦੇ ਹਨ ਕਿ ਉਹ ਆਮ ਬੱਚਿਆਂ ਵਾਂਗ ਹੱਸਦੀ ਅਤੇ ਖੇਡਦੀ ਹੈ। ਭੋਜਨ ਵੀ ਆਮ ਮਾਤਰਾ ਵਿੱਚ ਖਾਂਦੀ ਹੈ। ਚਾਹਤ ਵਾਂਗ ਰਾਤ ਨੂੰ ਦਸ ਵਜੇ ਸੌਣ ਤੋਂ ਬਾਅਦ ਮਾਨਸੀ ਹਰ ਰੋਜ਼ ਸਵੇਰੇ ਤਿੰਨ ਵਜੇ ਉੱਠਦੀ ਹੈ। ਉਹ ਸਾਨੂੰ ਵੀ ਉਠਾਉਂਦੀ ਹੈ ਅਤੇ ਖੇਡਣ ‘ਤੇ ਜ਼ੋਰ ਦਿੰਦੀ ਹੈ। ਉਹ ਗੋਡਿਆਂ ਭਾਰ ਰੁੜਦੀ ਹੈ ਅਤੇ ਘਰ ਦੇ ਵਿਹੜੇ ਵਿੱਚ ਖੇਡਦੀ ਹੈ। ਖੇਡਦੇ ਸਮੇਂ ਉਸ ਦਾ ਸਾਹ ਫੁਲ ਜਾਂਦਾ ਹੈ ਅਤੇ ਉਹ ਜ਼ਮੀਨ ‘ਤੇ ਲੇਟ ਜਾਂਦੀ ਹੈ।
ਜਾਣਕਾਰੀ ਮੁਤਾਬਿਕ ਪਰਿਵਾਰ ਉਸ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕਰਵਾ ਰਿਹਾ ਹੈ। ਉੱਥੇ ਉਸ ਨੂੰ ਲੇਪਟਿਨ ਹਾਈਪੋਥੈਲੇਮਸ ਨਾਂ ਦੀ ਬੀਮਾਰੀ ਦੱਸੀ ਜਾਂਦੀ ਹੈ। ਡਾਕਟਰ ਉਸ ਦੀ ਖੁਰਾਕ ਵਿੱਚ ਕਾਰਬੋਹਾਈਡਰੇਟ ਦੀ ਵਰਤੋਂ ਨਾ ਕਰਨ ਦੀ ਸਲਾਹ ਦੇ ਰਹੇ ਹਨ। ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ, ਪਰ ਜੇਕਰ ਕਿਸੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਕਰਵਾਇਆ ਜਾਵੇ ਤਾਂ ਲੱਖਾਂ ਰੁਪਏ ਖ਼ਰਚ ਹੋਣ ਦਾ ਅਨੁਮਾਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...