September 9, 2026, 1:07 pm
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ 25 ਤੋਂ 30 ਜੁਲਾਈ ਤੱਕ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ...

ਪੰਜਾਬ ਸਰਕਾਰ ਵੱਲੋਂ 25 ਤੋਂ 30 ਜੁਲਾਈ ਤੱਕ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਤਿਆਰੀਆਂ ਮੁਕੰਮਲ

Published on

----------- Advertisement -----------

ਚੰਡੀਗੜ੍ਹ, 22 ਜੁਲਾਈ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉੱਜਵਲ ਭਾਰਤ-ਉਜਵਲ ਭਵਿਸ਼ਯ ਅਤੇ ਪਾਵਰ@2047 ਦੇ ਜਸ਼ਨਾਂ ਨੂੰ ਵੱਡੇ ਪੱਧਰ ‘ਤੇ ਮਨਾਉਣ ਵਾਸਤੇ ਵਿਸ਼ੇਸ਼ ਕਾਰਜ ਯੋਜਨਾ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਕੇਂਦਰੀ ਬਿਜਲੀ ਮੰਤਰਾਲੇ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਹਿੱਸੇ ਵਜੋਂ 25 ਤੋਂ 30 ਜੁਲਾਈ ਤੱਕ ਦੇਸ਼ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਉੱਜਵਲ ਭਾਰਤ-ਉਜਵਲ ਭਵਿਸ਼ਯ ਅਤੇ ਪਾਵਰ@2047 ਨੂੰ ਵੱਡੇ ਪੱਧਰ ‘ਤੇ ਮਨਾਉਣ ਦਾ ਫੈਸਲਾ ਲਿਆ ਗਿਆ ਹੈ।

ਕੇਂਦਰੀ ਬਿਜਲੀ ਅਤੇ ਨਵੀਨ ਅਤੇ ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ. ਸਿੰਘ ਨਾਲ ਕੱਲ ਸ਼ਾਮ ਨੂੰ ਹੋਈ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਇਸ ਪ੍ਰੋਗਰਾਮ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਫ਼ਤੇ ਭਰ ਚੱਲਣ ਵਾਲੇ ਸਮਾਗਮਾਂ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 46 ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ 30 ਜੁਲਾਈ ਨੂੰ ਗ੍ਰੈਂਡ ਫਿਨਾਲੇ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਪੰਜਾਬ ਦੇ ਬਿਜਲੀ ਖੇਤਰ ਵਿੱਚ ਸੁਧਾਰ ਸਬੰਧੀ ਸੰਗਰੂਰ ਪਟਿਆਲਾ, ਜਲੰਧਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹੇ ਦੇ ਪਛਾਣੇ ਗਏ 5 ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ।
ਮੀਟਿੰਗ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਦੇ ਬਿਜਲੀ ਖੇਤਰ ਵਿੱਚ ਸੁਧਾਰ ਲਈ ਖਾਸ ਤੌਰ ‘ਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸੁਪਨਿਆਂ ਅਤੇ ਯੋਜਨਾਵਾਂ ‘ਤੇ ਚਾਨਣਾ ਵੀ ਪਾਇਆ। ਉਨ੍ਹਾਂ ਨੇ ਪੰਜਾਬ ਦੀ ਬਿਜਲੀ ਦਰਾਮਦ ਸਮਰੱਥਾ ਨੂੰ 8500 ਮੈਗਾਵਾਟ ਤੱਕ ਵਧਾਉਣ ਅਤੇ ਸੂਬੇ ਵਿੱਚ 14,000 ਮੈਗਾਵਾਟ ਤੋਂ ਵੱਧ ਬਿਜਲੀ ਸਪਲਾਈ ਦੀ ਮੰਗ ਨੂੰ ਪੂਰਾ ਕਰਨ ਦਾ ਰਿਕਾਰਡ ਕਾਇਮ ਕਰਨ ਲਈ ਪੰਜਾਬ ਨੂੰ ਦਿੱਤੀ ਗਈ ਸਹਾਇਤਾ ਲਈ ਕੇਂਦਰੀ ਬਿਜਲੀ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਦੀ ਪਛਵਾੜਾ ਕੋਲਾ ਖਾਣ ਸਬੰਧੀ ਕੁਝ ਸਥਾਨਕ ਮੁੱਦਿਆਂ ਨੂੰ ਹੱਲ ਕਰਨ ਲਈ ਦਖਲ ਦੇਣ ਦੀ ਵੀ ਬੇਨਤੀ ਕੀਤੀ।

ਕੇਂਦਰੀ ਬਿਜਲੀ ਮੰਤਰੀ ਨੇ ਪੰਜਾਬ ਵੱਲੋਂ ਬਿਜਲੀ ਖੇਤਰ ਵਿੱਚ ਹਾਲ ਹੀ ਵਿੱਚ ਕੀਤੀ ਗਈ ਪ੍ਰਗਤੀ ਖਾਸ ਕਰਕੇ ਬਿਜਲੀ ਸਮਰੱਥਾ ਵਧਾਉਣ ਅਤੇ ਮੌਜੂਦਾ ਝੋਨੇ/ਗਰਮੀ ਦੇ ਸੀਜ਼ਨ ਦੌਰਾਨ ਨਿਰਵਿਘਨ ਸਪਲਾਈ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ। ਕੇਂਦਰੀ ਮੰਤਰੀ ਆਰ.ਕੇ. ਸਿੰਘ ਨੇ ਪੰਜਾਬ ਵਿੱਚ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ, ਪਛਵਾੜਾ ਕੋਲਾ ਖਾਣ ਅਤੇ ਬਿਜਲੀ ਖੇਤਰ ਨਾਲ ਸਬੰਧਤ ਪੰਜਾਬ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...