ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ 27 ਦਸੰਬਰ, 2021 ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੋਮਵਾਰ, ਮਿਤੀ 27 ਦਸੰਬਰ, 2021, ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਤੁਹਾਨੂੰ ਦਸ ਦੇਈਏ ਕਿ ਫਤਹਿਗੜ ਸਾਹਿਬ ਚ ਸ਼ੁਰੁ ਹੋਏ ਸ਼ਹੀਦੀ ਜੋੜ ਮੇਲ ਚ ਵੱਡੀ ਗਿਣਤੀ ਚ ਸੰਗਤਾਂ ਪਹੁੰਚ ਰਹੀਆਂ ਹਨ ਅਤੇ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਜਦਾ ਕਰ ਰਹੀਆਂ ਹਨ। ਇਤਿਹਾਸਕ ਜੋੜ ਮੇਲ ਦੀ ਸ਼ੁਰੂਆਤ ਗੁਰਦੁਆਰਾ ਸ਼੍ਰੀ ਜਯੋਤੀ ਸਰੁਪ ਚ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਉਧਰ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਪਰਿਵਾਰ ਸਮੇਤ ਗੁਰਦੁਆਰਾ ਸ਼੍ਰੀ ਫਤਿਹਗੜ ਸਾਹਿਬ ਚ ਨਤਮਸਤਕ ਹੋਏ।ਇਸ ਮੌਕੇ ਕਈ ਅਕਾਲੀ ਆਗੂ ਵੀ ਮੌਜੂਦ ਰਹੇ।












