September 5, 2026, 4:48 am
----------- Advertisement -----------
HomeNewsBreaking Newsਗਵਰਨਰ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ; ਅੱਜ ਹੋਵੇਗੀ ਸੁਣਵਾਈ!

ਗਵਰਨਰ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ; ਅੱਜ ਹੋਵੇਗੀ ਸੁਣਵਾਈ!

Published on

----------- Advertisement -----------

ਪੰਜਾਬ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਰੁੱਧ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ, ਕਿਉਕਿ ਰਾਜਪਾਲ ਨੇ 20 ਅਤੇ 21 ਅਕਤੂਬਰ ਨੂੰ ਸੱਦੇ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ। ਗਵਰਨਰ ਨੇ ਇਸ ਇਜਲਾਸ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਵਿੱਤ ਬਿੱਲ ਪੇਸ਼ ਕਰਨ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਵੱਲੋਂ ਦੋ ਦਿਨ ਚੱਲੇ ਇਜਲਾਸ ਨੂੰ ਪਹਿਲੇ ਦਿਨ ਹੀ ਮੁਲਤਵੀ ਕਰ ਦਿੱਤਾ ਗਿਆ ਅਤੇ ਕੋਈ ਬਿੱਲ ਪੇਸ਼ ਨਹੀਂ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਸੀ ਕਿ ਗਵਰਨਰ ਦੇ ਇਸ ਰਵੱਈਏ ਖਿਲਾਫ ਸਰਕਾਰ ਸੁਪਰੀਮ ਕੋਰਟ ਜਾਵੇਗੀਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋ ਸਕਦੀ ਹੈ। ਵਿਧਾਨ ਸਭਾ ਦੇ ਦੋ ਦਿਨਾਂ ਦੇ ਸੈਸ਼ਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਕਾਫੀ ਤਲਖੀ ਦੇਖਣ ਨੂੰ ਮਿਲੀ ਸੀ।
ਇੱਕ ਸਾਲ ਵਿੱਚ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਰਕਾਰ ਰਾਜਪਾਲ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੀ ਹੈ। ਇਸ ਤੋਂ ਪਹਿਲਾਂ ਰਾਜਪਾਲ ਵੱਲੋਂ ਬਜਟ ਸੈਸ਼ਨ ਲਈ ਮਨਜ਼ੂਰੀ ਨਾ ਦਿੱਤੇ ਜਾਣ ਕਾਰਨ ਵੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਰਾਜਪਾਲ ਨੂੰ ਬਜਟ ਸੈਸ਼ਨ ਨੂੰ ਮਨਜ਼ੂਰੀ ਦੇਣੀ ਪਈ ਸੀ।


ਦੱਸ ਦਈਏ ਕਿ ਹੁਣ ਪੰਜਾਬ ਸਰਕਾਰ ਦੇ ਸੁਪਰੀਮ ਕੋਰਟ ਜਾਣ ਦੀਆਂ ਚਰਚਾਵਾਂ ਤੋਂ ਇੱਕ ਦਿਨ ਪਹਿਲਾਂ ਗਵਰਨਰ ਦਾ ਸੁਭਾਅ ਕੁੱਝ ਨਰਮ ਨਜ਼ਰ ਆਇਆ। ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ। ਇਸ ਚਿੱਠੀ ‘ਚ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਸਬੰਧਤ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਨ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਕੋਲ ਪਏ ਬਿੱਲਾਂ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਹਰ ਬਕਾਇਆ ਬਿੱਲ ਬਾਰੇ ਆਪਣੇ ਫੈਸਲੇ ਦਾ ਐਲਾਨ ਕਰੇਗੀ। ਗਵਰਨਰ ਨੇ ਲਿਖਿਆ ਹੈ ਕਿ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਸੈਸ਼ਨ ਦੀ ਸੰਵਿਧਾਨਕ ਵੈਧਤਾ ‘ਤੇ ਸਵਾਲ ਹੈ ਪਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਉਨ੍ਹਾਂ ਨੇ ਇਨ੍ਹਾਂ ਬਿੱਲਾਂ ਦੀ ਘੋਖ ਕਰਨ ਦਾ ਫੈਸਲਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...