June 9, 2026, 2:22 am
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ 4358 ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਨੂੰ ਮਨਜ਼ੂਰੀ ਦਿੱਤੀ; ਜਲਦੀ...

ਪੰਜਾਬ ਸਰਕਾਰ ਨੇ 4358 ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਨੂੰ ਮਨਜ਼ੂਰੀ ਦਿੱਤੀ; ਜਲਦੀ ਹੀ ਦੇਵੇਗੀ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ, 28 ਮਈ 2022 – ਪੰਜਾਬ ਪੁਲਿਸ ਵਿੱਚ ਭਰਤੀ ਹੋਏ 4358 ਨੌਜਵਾਨਾਂ ਲਈ ਖੁਸ਼ਖਬਰੀ ਹੈ। ਮਾਨ ਸਰਕਾਰ ਨੇ ਉਨ੍ਹਾਂ ਦੀ ਭਰਤੀ ਪ੍ਰੀਖਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਲਦੀ ਹੀ ਇਨ੍ਹਾਂ ਨੌਜਵਾਨਾਂ ਦਾ ਮੈਡੀਕਲ ਕਰਵਾਇਆ ਜਾਵੇਗਾ। ਪੜਤਾਲ ਉਪਰੰਤ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਇਸ ਬਾਰੇ ਸੀਐਮ ਭਗਵੰਤ ਨੇ ਟਵੀਟ ਕਰਦਿਆਂ ਲਿਖਿਆ ਕਿ – ਸਾਡੀ ਸਰਕਾਰ ਨੇ ਪੰਜਾਬ ਪੁਲਿਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕੀਤਾ ਹੈ। ਸਾਰੇ ਚੁਣੇ ਹੋਏ ਬਿਨੈਕਾਰਾਂ ਨੂੰ ਡਾਕਟਰੀ ਜਾਂਚ ਅਤੇ ਤਸਦੀਕ ਤੋਂ ਬਾਅਦ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ।

ਪੰਜਾਬ ਪੁਲਿਸ ਦੀ ਇਹ ਭਰਤੀ ਕਾਂਗਰਸ ਸਰਕਾਰ ਵੇਲੇ ਹੋਈ ਸੀ। ਹਾਲਾਂਕਿ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲਿਆ। ਇਸ ਤੋਂ ਬਾਅਦ ਜਦੋਂ ਪੰਜਾਬ ਵਿੱਚ ਨਵੀਂ ਸਰਕਾਰ ਬਣੀ ਤਾਂ ਨੌਜਵਾਨਾਂ ਨੂੰ ਵੱਡੀਆਂ ਆਸਾਂ ਸਨ। ਹਾਲਾਂਕਿ ਕੋਈ ਸੁਣਵਾਈ ਨਹੀਂ ਹੋਈ। ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਅਤੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਗਈਆਂ ਹਨ। ਫਿਰ ਵੀ ਸਰਕਾਰ ਜੁਆਇਨਿੰਗ ਲੈਟਰ ਨਹੀਂ ਦੇ ਰਹੀ।

ਪੰਜਾਬ ਦੀ ਮਾਨ ਸਰਕਾਰ 26,754 ਅਸਾਮੀਆਂ ‘ਤੇ ਸਰਕਾਰੀ ਭਰਤੀ ਕਰ ਰਹੀ ਹੈ। ਇਸ ਪੱਖੋਂ ਇਹ ਬਹੁਤ ਵੱਡਾ ਫੈਸਲਾ ਹੈ। ਇਨ੍ਹਾਂ ‘ਚੋਂ ਕਈ ਅਸਾਮੀਆਂ ‘ਤੇ ਭਰਤੀ ਹੋ ਚੁੱਕੀ ਹੈ। ਅਜੇ ਬਹੁਤ ਸਾਰੇ ਇਸ਼ਤਿਹਾਰ ਆਉਣੇ ਬਾਕੀ ਹਨ। ਇਸ ਤੋਂ ਇਲਾਵਾ ਸਰਕਾਰ ਨੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵੀ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...