June 15, 2026, 4:10 pm
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ; ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ; ਨੋਟੀਫਿਕੇਸ਼ਨ ਜਾਰੀ

Published on

----------- Advertisement -----------

ਚੰਡੀਗੜ੍ਹ, 27 ਨਵੰਬਰ: ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਦਿੱਤੀ ਗਈ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਗੰਨਾ ਮਿੱਲ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਸਟੇਟ ਆਫ਼ ਇੰਡੀਆ ਵੱਲੋਂ ਹੋਲਡ ਆਨ ਆਪ੍ਰੇਸ਼ਨ ਦੌਰਾਨ ਇਹ ਮਿੱਲ ਨਿਰਧਾਰਤ ਸ਼ਰਤਾਂ ‘ਤੇ ਚਲਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਮਿੱਲ ਨਾਲ ਸਬੰਧਤ ਕਿਸਾਨਾਂ ਦੀ ਪੇਮੈਂਟ ਸਕਿਓਰ ਕਰਨ ਲਈ ਇੱਕ ਅੰਤਰ ਵਿਭਾਗੀ ਕਮੇਟੀ ਦਾ ਗਠਨ ਵੀ ਕਰ ਦਿੱਤਾ ਗਿਆ ਹੈ।ਇਸ ਕਮੇਟੀ ਵਿੱਚ ਐਸ.ਡੀ.ਐਮ ਫਗਵਾੜਾ, ਪ੍ਰਾਜੈਕਟ ਅਫ਼ਸਰ (ਗੰਨਾ) ਜਲੰਧਰ, ਸਹਾਇਕ ਕਮਿਸ਼ਨਰ ਆਬਕਾਰੀ ਕਪੂਰਥਲਾ ਰੇਂਜ, ਡੀ.ਸੀ.ਐਫ਼.ਏ. (ਅੰਦਰੂਨੀ ਪੜਤਾਲ ਸੰਸਥਾ) ਕਪੂਰਥਲਾ, ਸਹਾਇਕ ਗੰਨਾ ਵਿਕਾਸ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ, ਸਤਨਾਮ ਸਿੰਘ ਸਾਹਨੀ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਕ੍ਰਿਪਾਲ ਸਿੰਘ ਮੂਸਾਪੁਰ ਭਾਰਤੀ ਕਿਸਾਨ ਯੂਨੀਅਨ ਦੋਆਬਾ ਆਦਿ ਸ਼ਾਮਲ ਹੋਣਗੇ। ਧਾਲੀਵਾਲ ਨੇ ਦੱਸਿਆ ਕਿ ਇਹ ਕਮੇਟੀ ਗੰਨਾ ਮਿੱਲ ਵਿੱਚ ਆਉਣ ਵਾਲੇ ਗੰਨੇ, ਸ਼ੂਗਰ ਰਿਕਵਰੀ ਅਤੇ ਉਤਪਾਦਾਂ ਦੀ ਵਿਕਰੀ ‘ਤੇ ਪੂਰਨ ਨਿਗਰਾਨੀ ਰੱਖੇਗੀ ਅਤੇ ਕਿਸਾਨਾਂ ਨੂੰ ਗੰਨੇ ਦੀ 15 ਦਿਨੀਂ ਪੇਮੈਂਟ ਸਬੰਧੀ ਰਿਪੋਰਟ ਕੇਨ ਕਮਿਸ਼ਨਰ ਨੂੰ ਸੌਂਪੇਗੀ ਉਨ੍ਹਾਂ ਦੱਸਿਆ ਕਿ ਕੇਨ ਕਮਿਸ਼ਨਰ ਇਸ ਸਬੰਧੀ ਸੂਬਾ ਸਰਕਾਰ ਨੂੰ ਰਿਪੋਰਟ ਕਰਨਗੇ ਅਤੇ ਜੇਕਰ ਮਿੱਲ ਇਕਰਾਰ ਅਨੁਸਾਰ ਸਮੇਂ ਸਿਰ ਪੇਮੈਂਟ ਨਹੀਂ ਕਰਦੀ ਤਾਂ ਮਿੱਲ ਦਾ ਲਾਇਸੰਸ ਰੱਦ ਕਰਕੇ ਗੰਨਾ ਹੋਰਨਾ ਮਿੱਲਾਂ ਨੂੰ ਅਲਾਟ ਕਰ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...