November 9, 2024, 1:58 am
----------- Advertisement -----------
HomeNewsਪੰਜਾਬ ਸਰਕਾਰ ਅਨਾਜ ਦੇ ਦਾਣੇ-ਦਾਣੇ ਦੀ ਖਰੀਦ ਲਈ ਵਚਨਬੱਧ

ਪੰਜਾਬ ਸਰਕਾਰ ਅਨਾਜ ਦੇ ਦਾਣੇ-ਦਾਣੇ ਦੀ ਖਰੀਦ ਲਈ ਵਚਨਬੱਧ

Published on

----------- Advertisement -----------

ਚੰਡੀਗੜ੍ਹ, 1 ਅਕਤੂਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਵਿੱਚ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿੱਥੇ ਅੱਜ 2023-24 ਸੀਜ਼ਨ ਲਈ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਤੇ ਚੁਕਾਈ (ਲਿਫਟਿੰਗ) ਦੀ ਸਮੁੱਚੀ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਸਫਾਈ, ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਸਕੱਤਰ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਹੱਡ-ਭੰਨਵੀਂ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਦਾਣੇ-ਦਾਣੇ ਦੀ ਖ਼ਰੀਦ ਕਰਨ ਤੋਂ ਇਲਾਵਾ ਫੌਰੀ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ।

ਕਿਸਾਨਾਂ ਨੂੰ ਜਿਣਸ (ਫਸਲ) ਦੀ ਅਦਾਇਗੀ ਕਰਨ ਦੇ ਮੱਦੇਨਜ਼ਰ ਸਕੱਤਰ ਨੇ ਕਿਹਾ ਕਿ ਭਾਵੇਂ ਕਿਸਾਨਾਂ ਦੇ ਖਾਤਿਆਂ ਵਿੱਚ 24 ਘੰਟੇ ਜਾਂ ਇਸ ਤੋਂ ਵੀ ਘੱਟ ਸਮੇਂ ਵਿੱਚ ਅਦਾਇਗੀ ਹੋ ਜਾਂਦੀ ਹੈ, ਪਰ ਅੱਜ (1 ਅਕਤੂਬਰ) ਅਤੇ ਕੱਲ੍ਹ (2 ਅਕਤੂਬਰ) ਨੂੰ ਛੁੱਟੀ ਹੋਣ ਕਰਕੇ ਬੈਂਕ ਬੰਦ ਹਨ, ਇਸ ਲਈ ਪਹਿਲੇ ਦਿਨ ਦੀ ਖਰੀਦ ਦੀ ਅਦਾਇਗੀ 3 ਅਕਤੂਬਰ ਨੂੰ ਕੀਤੀ ਜਾਵੇਗੀ। ਹਾਲਾਂਕਿ, ਬਿੱਲਾਂ ਨੂੰ ਤਿਆਰ ਕਰਵਾਉਣ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਪੂਰੀਆਂ ਕਰ ਲਈਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ 3 ਅਕਤੂਬਰ ਨੂੰ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾ ਸਕਣ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੱਤਰ ਨੇ ਦੱਸਿਆ ਕਿ ਮੰਡੀ ਬੋਰਡ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਵੀ ਯਕੀਨੀ ਬਣਾ ਰਿਹਾ ਹੈ। ਕਿਸਾਨਾਂ ਦੇ ਫ਼ੋਨਾਂ ’ਤੇ ਜੇ-ਫਾਰਮ ਸਿੱਧਾ ਭੇਜਿਆ ਜਾਵੇਗਾ ਤਾਂ ਜੋ ਜੇ-ਫਾਰਮ ਲੈਣ ਲਈ ਦਫ਼ਤਰਾਂ ਦੇ ਚੱਕਰ ਕੱਢਣ ਤੋਂ ਬਚਿਆ ਜਾ ਸਕੇ । ਇਸ ਤੋਂ ਇਲਾਵਾ ਸ਼ੈਲਰ ਦੀ ਅਲਾਟਮੈਂਟ, ਰਜਿਸਟਰੇਸ਼ਨ ਅਤੇ ਲਿੰਕੇਜ ਸਬੰਧੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ ਅਤੇ ਹਰੇਕ ਮੰਡੀ ਨੂੰ ਇੱਕ ਸ਼ੈਲਰ ਨਾਲ Çਲੰਕ ਕਰ (ਜੋੜ) ਦਿੱਤਾ ਗਿਆ ਹੈ।

ਸਕੱਤਰ ਨੇ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਨਮੀ ਖ਼ਤਮ ਹੋਣ ਤੋਂ ਬਾਅਦ ਹੀ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਕਿਉਂਕਿ ਨਮੀ ਦੀ ਮਾਤਰਾ ਫਸਲ ਦੇ ਸੁੱਕਣ ਵਿੱਚ ਬੇਲੋੜੀ ਦੇਰੀ ਦਾ ਕਾਰਨ ਬਣਦੀ ਹੈ, ਜਿਸ ਨਾਲ ਮੰਡੀਆਂ ਵਿੱਚ ਸੁਚੱਜੇ ਢੰਗ ਨਾਲ ਫਸਲ ਸਾਂਭਣ ਵਿੱਚ ਪਰੇਸ਼ਾਨੀ ਪੇਸ਼ ਆਉਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਫ਼ਰੀਦਕੋਟ ਵਿਖੇ 12 ਲੱਖ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਤਿਆਰ, ਸਪੀਕਰ ਸੰਧਵਾਂ ਕਰਨਗੇ ਲੋਕ ਅਰਪਣ

ਫ਼ਰੀਦਕੋਟ 17 ਸਤੰਬਰ,2024: ਫ਼ਰੀਦਕੋਟ ਵਾਸੀਆਂ ਤੇ ਸ਼ੂਟਿੰਗ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਦੀ ਖਬਰ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...