ਬਟਾਲਾ,15 ਸਤੰਬਰ- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਣ ਦਾ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਗਿਆ ਹੈ ਅਤੇ ‘ਖੇਡਾਂ ਵਤਨ ਪੰਜਾਬ’ ਦੀਆਂ ਰਾਹੀਂ ਹਰ ਵਰਗ ਦੇ ਖਿਡਾਰੀਆਂ ਨੂੰ ਵੱਡਾ ਖੇਡ ਮੰਚ ਦੇ ਕੇ ਸਰਕਾਰ ਨੇ ਇਤਿਹਾਸ ਸਿਰਜਿਆ ਹੈ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ’ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਹਰ ਇਕ ਨੌਜਵਾਨ ਨੂੰ ਇਸ ਦਾ ਲਾਹਾ ਲੈਂਦਿਆਂ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ ਓਥੇ ਹੀ ਉਹ ਸਮਾਜ ਵਿਚ ਇਕ ਚੰਗੇ ਨਾਗਰਿਕ ਦੇ ਤੌਰ ‘ਤੇ ਆਪਣੀ ਪਹਿਚਾਣ ਬਣਾ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਨਰੋਈ ਸਿਹਤ ਅਤੇ ਨਾਮਣੇ ਲਈ ਨੌਜਵਾਨਾਂ ਦਾ ਖੇਡ ਮੈਦਾਨਾਂ ਨਾਲ ਜੁੜਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਸਰੀਰ ਸਭ ਤੋਂ ਵੱਡੀ ਕਮਾਈ ਹੈ ਅਤੇ ਖੇਡਾਂ ਸਰੀਰਿਕ ਤੰਦਰੁਸਤੀ ਦਾ ਰਾਜ਼ ਹਨ। ਖੇਡਾਂ ਵਤਨ ਪੰਜਾਬ ਦੀਆਂ ਤਹਿਤ ਖੇਡ ਮੈਦਾਨਾਂ ਵਿਚ ਆਈਆਂ ਰੌਣਕਾਂ ਰੰਗਲੇ ਪੰਜਾਬ ਦੀ ਤਰਜਮਾਨੀ ਕਰਦੀਆਂ ਹਨ।
ਦੱਸਣਯੋਗ ਹੈ ਕਿ ਜਿਲ੍ਹੇ ਵਿੱਚ ਬਲਾਕ ਪੱਧਰੀ ਟੂਰਨਾਮੈਂਟ 10 ਸਤੰਬਰ ਤੱਕ ਕਰਵਾਇਆ ਗਿਆ ਸੀ ਅਤੇ ਜਿਲ੍ਹਾ ਪੱਧਰੀ ਟੂਰਨਾਮੈਂਟ 15 ਤੋ 22 ਸਤੰਬਰ ਤੱਕ ਕਰਵਾਏ ਜਾਣਗੇ।
----------- Advertisement -----------
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਰਜਿਆ ਨਵਾਂ ਇਤਿਹਾਸ-ਵਿਧਾਇਕ ਸ਼ੈਰੀ ਕਲਸੀ
Published on
----------- Advertisement -----------

----------- Advertisement -----------