June 27, 2026, 3:29 am
----------- Advertisement -----------
HomeNewsLatest Newsਨਸ਼ੇ 'ਤੇ ਕਾਬੂ ਪਾਉਣ ’ਚ ਅਸਫਲ ਰਹੀ ਮਾਨ ਸਰਕਾਰ:ਜਸਵੀਰ ਸਿੰਘ ਗੜ੍ਹੀ

ਨਸ਼ੇ ‘ਤੇ ਕਾਬੂ ਪਾਉਣ ’ਚ ਅਸਫਲ ਰਹੀ ਮਾਨ ਸਰਕਾਰ:ਜਸਵੀਰ ਸਿੰਘ ਗੜ੍ਹੀ

Published on

----------- Advertisement -----------

ਚੰਡੀਗੜ੍ਹ, 3 ਸਤੰਬਰ: ਰੋਜ਼ਾਨਾ ਨਸ਼ੇ ਨਾਲ ਜਾ ਰਹੀਆਂ ਨੌਜਵਾਨਾਂ ਦੀਆਂ ਜਾਨਾਂ ਪੰਜਾਬ ਦੇ ਭਵਿੱਖ ਲਈ ਚਿੰਤਾ ਦਾ ਵਿਸ਼ਾ ਹੈ। ਪੰਜਾਬ ਸਰਕਾਰ ਨਸ਼ਿਆਂ ਉਤੇ ਕਾਬੂ ਪਾਉਣ ਦੇ ਝੂਠੇ ਵਾਅਦੇ ਕਰ ਰਹੀ ਹੈ, ਜਦੋਂ ਕਿ ਰੋਜ਼ਾਨਾਂ ਲੋਕਾਂ ਦੇ ਘਰਾਂ ਵਿਚੋਂ ਨੌਜਵਾਨਾਂ ਦੀਆਂ ਅਰਥੀਆਂ ਉਠ ਰਹੀਆਂ ਹਨ। ਇਹ ਪ੍ਰਗਟਾਵਾ ਇਕ ਬਿਆਨ ਰਾਹੀਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੀਤਾ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਚੋਹਲਾ ਸਾਹਿਬ ਦੇ ਨਜ਼ਦੀਕੀ ਪਿੰਡ ਧੁੰਨ ਢਾਏ ਵਾਲਾ ਦੇ ਇਕ ਕਿਸਾਨ ਦੇ ਦੋ ਨੌਜਵਾਨਾਂ ਦੀ ਕੁਝ ਦਿਨਾਂ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਬਹੁਤ ਦੁੱਖ ਦੀ ਖਬਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚੋਂ ਬਾਹਰ ਰਹਿੰਦੇ ਹੋਏ ਨਸ਼ੇ ਦੇ ਮੁੱਦੇ ਉਤੇ ਤਰ੍ਹਾਂ ਤਰ੍ਹਾਂ ਦੇ ਵਿਰੋਧ ਵਿਖਾਵੇ ਕਰਕੇ ਨਾਟਕ ਖੇਡਦੀ ਰਹੀ।

ਉਨ੍ਹਾਂ ਕਿਹਾ ਕਿ ਹੁਣ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਨਸ਼ਾ ਵੇਚਣ ਵਾਲਿਆਂ ਉਤੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਝੂਠੇ ਦਿਖਾਵੇ ਕਰਨ ਦੀ ਬਜਾਏ ਜ਼ਮੀਨੀ ਪੱਧਰ ਉਤੇ ਨਸ਼ਾ ਰੋਕਣ ਲਈ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਗੱਲ ਨੂੰ ਜ਼ਰੂਰ ਸਮਝਣ ਕਿ ਉਹ ਹੁਣ ਇਕ ਕਮੇਡੀਅਨ ਕਲਾਕਾਰ ਨਹੀਂ, ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਉਤੇ ਬੈਠੇ ਹਨ। ਲੋਕਾਂ ਨੂੰ ਕੁਝ ਕਰਕੇ ਵਿਖਾਉਣ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਨਸ਼ੇ ਵਰਗੇ ਮੁੱਦਿਆਂ ਸਮੇਤ ਹੋਰ ਲੋਕ ਮਸਲਿਆਂ ਨੂੰ ਲੈ ਕੇ ਲੋਕਾਂ ਨੂੰ ਲਾਮਬੰਦ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...