September 14, 2026, 3:11 am
----------- Advertisement -----------
HomeNewsLatest Newsਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੱਤਰਕਾਰਾਂ ਨੂੰ ਖੁੱਲ੍ਹ ਕੇ...

ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੱਤਰਕਾਰਾਂ ਨੂੰ ਖੁੱਲ੍ਹ ਕੇ ਕੰਮ ਕਰਨ ਲਈ ਭਰਪੂਰ ਮਾਹੌਲ ਦਿੱਤਾ: ਡਾ. ਬਲਬੀਰ ਸਿੰਘ

Published on

----------- Advertisement -----------

ਚੰਡੀਗੜ੍ਹ, 1 ਜੁਲਾਈ: ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹਾ ਮਾਹੌਲ ਪ੍ਰਦਾਨ ਕੀਤਾ ਹੈ, ਜਿੱਥੇ ਪੱਤਰਕਾਰ ਖੁੱਲ੍ਹ ਕੇ ਕੰਮ ਕਰਦਿਆਂ ਬਿਨਾਂ ਕਿਸੇ ਬਾਹਰੀ ਦਖ਼ਲ ਦੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ , ‘‘ਇਹ ਮੀਡੀਆ ਹੀ ਹੈ ਜੋ ਜਮਹੂਰੀਅਤ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਵਿਧਾਨ ਮੰਡਲ, ਕਾਰਜਪਾਲਿਕਾ ਅਤੇ ਨਿਆਂਪਾਲਿਕਾ ’ਤੇ ਵੀ ਬਾਜ਼ ਅੱਖ ਰੱਖਦਾ ਹੈ।’’ ਇੱਥੇ ਮਗਸੀਪਾ ਵਿਖੇ ਚੰਡੀਗੜ੍ਹ-ਪੰਜਾਬ ਯੂਨੀਅਨ ਆਫ ਜਰਨਲਿਸਟਸ (ਸੀ.ਪੀ.ਯੂ.ਜੇ.)ਦੇ 24ਵੇਂ ਸੂਬਾਈ ਸਾਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਿਹਤ ਮੰਤਰੀ ਵੱਲੋਂ ਇੱਕ ਸੋਵੀਨਾਰ ਵੀ ਰਿਲੀਜ਼ ਕੀਤਾ ਗਿਆ। ਸੀ.ਪੀ.ਯੂ.ਜੇ.ਭਾਰਤੀ ਪੱਤਰਕਾਰ ਯੂਨੀਅਨ ਤੋਂ ਪ੍ਰਮਾਨਿਤ ਹੈ।

ਪੰਜਾਬ ਯੂਨੀਅਨ ਆਫ਼ ਜਰਨਲਿਸਟ ਦੇ 24ਵੇਂ ਸੂਬਾਈ ਸਾਲਾਨਾ ਸਮਾਗਮ ਦਾ ਉਦਘਾਟਨ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਸਹਾਫ਼ਤ (ਪੱਤਰਕਾਰੀ) ਬਹੁਤ ਅਹਿਮ ਭੂਮਿਕਾ ਨਿਭਾ ਸਕਦੀ ਹੈ। ਮੀਡੀਆ ਇੱਕ ਸ਼ੀਸ਼ੇ ਵਾਂਗ ਹੁੰਦਾ ਹੈ, ਜੋ ਸਮਾਜ ਦੀ ਅਸਲ ਤਸਵੀਰ ਪੇਸ਼ ਕਰਨ ਤੋਂ ਇਲਾਵਾ ਸਰਕਾਰਾਂ ਦੀ ਜਵਾਬਦੇਹੀ ਤਹਿ ਕਰਨ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਕਾਰਜ ਕਰਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਕੰਮ ਵਿੱਚ ਸੱਚਾਈ, ਨਿਰਪੱਖਤਾ ਅਤੇ ਇਮਾਨਦਾਰੀ ਨੂੰ ਬਰਕਰਾਰ ਰੱਖਣਾ ਸਾਰੇ ਪੱਤਰਕਾਰਾਂ ਦਾ ਮੁੱਢਲਾ ਧਰਮ ਹੈ।

ਮੀਡੀਆ ਨੂੰ ਸਰਕਾਰ ਦੀਆਂ ਅਗਾਂਹਵਧੂ ਪਹਿਲਕਦਮੀਆਂ ਅਤੇ ਉਸਾਰੂ ਨੀਤੀਆਂ ਦਾ ਸਕਾਰਾਤਮਕ ਪੱਖ ਦਰਸਾਉਣ ਦੀ ਅਪੀਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਆਉਣ ਨਾਲ ਗਲਤ ਜਾਣਕਾਰੀ ਅਤੇ ਗੁਮਰਾਹਕੁਨ ਖ਼ਬਰਾਂ ਵਰਗੀਆਂ ਚੁਣੌਤੀਆਂ ਵੀ ਸਾਹਮਣੇ ਆਈਆਂ ਹਨ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਵਿੱਚ ਪਹਿਲਾਂ ਹੀ 580 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਇਨ੍ਹਾਂ ਵਿੱਚੋਂ ਲਗਭਗ 75 ਫੀਸਦੀ ਕਲੀਨਿਕ ਪੇਂਡੂ ਖੇਤਰਾਂ ਵਿੱਚ ਖੋਲ੍ਹੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜਲਦ ਹੀ ਸੂਬੇ ਦੇ ਹਸਪਤਾਲਾਂ ਵਿੱਚ ਸੁਵਿਧਾ ਕੇਂਦਰ ਵੀ ਖੋਲ੍ਹੇ ਜਾਣਗੇ।

ਰਾਸ਼ਟਰੀ ਡਾਕਟਰ ਦਿਵਸ ’ਤੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸਿਹਤ ਮੰਤਰੀ ਨੇ ਮਾਣ ਨਾਲ ਕਿਹਾ ਕਿ ਉਹ ਡਾਕਟਰ ਸਨ, ਡਾਕਟਰ ਹਨ ਅਤੇ ਹਮੇਸ਼ਾ ਡਾਕਟਰ ਰਹਿਣਗੇ।

ਮੰਤਰੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ, ਮੀਡੀਆ ਸਾਖਰਤਾ ਪਹਿਲਾਂ ਨਾਲੋਂ ਕਿਤੇ ਵੱਧ ਮਹੱਤਵਪੂਰਨ ਹੈ ਅਤੇ ਮੀਡੀਆ ਭਾਈਚਾਰੇ ਦੀਆਂ ਅਜਿਹੀਆਂ ਸਲਾਨਾ ਮੀਟਿੰਗਾਂ ਦਾ ਆਯੋਜਨ ਗਲਤ ਜਾਣਕਾਰੀ ਨਾਲ ਨਜਿੱਠਣ ਅਤੇ ਇੱਕ ਸਿਹਤਮੰਦ ਜਮਹੂਰੀ ਸੰਵਾਦ ਨੂੰ ਕਾਇਮ ਰੱਖਣ ਵਿੱਚ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਮੀਡੀਆ ਵਿੱਚ ਫ਼ਖ਼ਰ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਹੋਰਨਾਂ ਨੂੰ ਵੀ ਪੱਤਰਕਾਰਤਾ ਦੇ ਖੇਤਰ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਦੇ ਹਨ ।

ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਪੀਲੇ ਕਾਰਡ ਧਾਰਕਾਂ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਦਿੱਤਾ ਜਾ ਰਿਹਾ ਹੈ। ਜਿਸਦੇ ਪ੍ਰੀਮੀਅਮ ਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਪੱਤਰਕਾਰ ਦੇ ਪਰਿਵਾਰ ਨੂੰ 5 ਲੱਖ ਰੁਪਏ ਦਾ ਐਕਸੀਡੈਂਟਲ ਇੰਸ਼ੋਰੈਂਸ ਕਵਰ ਦਿੱਤਾ ਜਾਂਦਾ ਹੈ। ਸਰਕਾਰ ਨੇ ਪੱਤਰਕਾਰਾਂ ਨੂੰ ਪੰਜਾਬ ਰਾਜ ਮਾਰਗਾਂ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਟੋਲ ਅਦਾ ਕਰਨ ਤੋਂ ਵੀ ਛੋਟ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...