August 4, 2026, 8:13 pm
----------- Advertisement -----------
HomeNewsLatest Newsਖੇਡਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਦਿੱਤੀ...

ਖੇਡਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਦਿੱਤੀ ਨਵੀਂ ਦਿਸ਼ਾ : ਬ੍ਰਮ ਸ਼ੰਕਰ ਜਿੰਪਾ

Published on

----------- Advertisement -----------
ਹੁਸ਼ਿਆਰਪੁਰ, 12 ਜੁਲਾਈ :ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਕੇ ਸੂਬੇ ਦੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰ ਰਹੀ ਹੈ। ਸੂਬੇ ਵਿਚ ਖੇਡਾਂ ਦਾ ਨਵਾਂ ਮਾਹੌਲ ਪੈਦਾ ਹੋਇਆ ਹੈ, ਜਿਸ ਨਾਲ ਨੌਜਵਾਨਾਂ ਵਿਚ ਇਕ ਨਵਾਂ ਜੋਸ਼ ਪੈਦਾ ਹੋਇਆ ਹੈ। ਉਹ ਅੱਜ ਸਵੇਰੇ ਰੇਲਵੇ ਮੰਡੀ ਗਰਾਊਂਡ ਵਿਚ ਰੇਲਵੇ ਮੰਡੀ ਸਪੋਰਟਸ ਐਂਡ ਵੈਲਫੇਅਰ ਕਲੱਬ ਨੂੰ 2 ਲੱਖ ਰੁਪਏ ਦਾ ਚੈੱਕ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਵੈਲਫੇਅਰ ਕਲੱਬ ਨਰੋਏ ਸਮਾਜ ਦੀ ਸਿਰਜਣਾ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਅੱਗੇ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ, ਇਹੀ ਕਾਰਨ ਹੈ ਕਿ ਅੱਜ ਪੰਜਾਬ ਨੇ ਖੇਡਾਂ ਦੇ ਖੇਤਰ ਵਿਚ ਪੂਰੇ ਦੇਸ਼ ਵਿਚ ਵੱਖਰਾ ਮੁਕਾਮ ਹਾਸਲ ਕਰ ਲਿਆ ਹੈ। ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਹੈ ਅਤੇ ਹਮੇਸ਼ਾ ਉਨ੍ਹਾਂ ਲਈ ਅੱਗੇ ਆਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...