October 8, 2026, 9:23 am
----------- Advertisement -----------
HomeNewsਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ 25...

ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ

Published on

----------- Advertisement -----------

ਚੰਡੀਗੜ੍ਹ, 30 ਸਤੰਬਰ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਕਲੀਅਰ ਕਰਨ ਲਈ ਸਾਲ 2023-24 ਵਿੱਚ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸਵੈ-ਰੋਜ਼ਗਾਰ ਸਕੀਮਾਂ ਲਈ ਘੱਟ ਵਿਆਜ਼ ਦਰਾਂ ‘ਤੇ ਕਰਜ਼ੇ ਉਪਲੱਬਧ ਕਰਵਾਏ ਜਾਂਦੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਵੈ-ਰੋਜ਼ਗਾਰ ਸਕੀਮ ਸਾਲ 2017 ਤੋਂ ਨੈਸ਼ਨਲ ਕਾਰਪੋਰੇਸ਼ਨ (ਐਨ.ਐਮ.ਡੀ.ਐਫ.ਸੀ) ਦੀਆਂ ਦੇਣਦਾਰੀਆਂ ਵੱਧਣ ਕਰਕੇ ਉਨ੍ਹਾਂ ਵੱਲੋਂ ਸਾਲ 2017-18 ਤੋਂ ਬਾਅਦ ਟਰਮ ਲੋਨ ਦੀ ਕੋਈ ਵੀ ਰਾਸ਼ੀ ਰਲੀਜ ਨਹੀਂ ਕੀਤੀ ਗਈ ਸੀ। ਉਨ੍ਹਾਂ ਇਹ ਵੀ ਕਿਹਾ ਗਿਆ ਕਿ 2017 ਤੋਂ ਬਾਅਦ ਦੇਣਦਾਰੀਆਂ ਨੂੰ ਕਲੀਅਰ ਕਰਨ ਲਈ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਰਾਸ਼ੀ ਮੁਹੱਈਆ ਨਹੀਂ ਕਰਵਾਈ ਗਈ। ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਕਲੀਅਰ ਕਰਨ ਲਈ ਸਾਲ 2023-24 ਦੇ ਬਜਟ ਵਿੱਚ 25 ਕਰੋੜ੍ਹ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਇਹ ਰਾਸ਼ੀ ਰਲੀਜ ਕਰਨ ਲਈ ਪੰਜਾਬ ਸਰਕਾਰ ਵੱਲੋਂ 29 ਸਤੰਬਰ 2023 ਨੂੰ ਸੈਂਕਸ਼ਨ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਡਾ ਬਲਜੀਤ ਕੌਰ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਇਸ ਨਾਲ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੋਜਗਾਰ ਸ਼ੁਰੂ ਕਰਨ ਲਈ ਵੱਖ-ਵੱਖ ਧੰਦਿਆਂ ਜਿਵੇਂ ਕਿ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸ਼ਹਿਦ ਦੀਆਂ ਮੱਖੀਆਂ ਪਾਲਨ, ਬਿਊਟੀ ਪਾਰਲਰ, ਟੇਲਰਿੰਗ, ਜਨਰਲ ਸਟੋਰ, ਇਲੈਕਟਰੀਕਲ ਸੇਲ ਅਤੇ ਰਿਪੇਅਰ ਆਦਿ ਅਧੀਨ 5 ਲੱਖ ਰੁਪਏ ਤੱਕ ਦੇ ਕਰਜੇ 6-8 ਪ੍ਰਤੀਸ਼ਤ ਸਾਲਾਨਾ ਵਿਆਜ ਦੀ ਦਰ ‘ਤੇ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਪ੍ਰਫੈਸ਼ਨਲ/ਟੈਕਨੀਕਲ ਐਜੂਕੇਸ਼ਨ, ਗ੍ਰੈਜੂਏਸ਼ਨ ਅਤੇ ਇਸ ਤੋਂ ਅੱਗੇ ਦੀ ਪੜ੍ਹਾਈ ਕਰਨ ਲਈ ਐਜੂਕੇਸ਼ਨ ਲੋਨ ਸਕੀਮ ਤਹਿਤ ਭਾਰਤ ਵਿੱਚ ਪੜ੍ਹਾਈ ਕਰਨ ਲਈ 20.00 ਲੱਖ ਰੁਪਏ ਤੱਕ ਅਤੇ ਵਿਦੇਸ਼ ਵਿੱਚ ਪੜ੍ਹਾਈ ਕਰਨ ਲਈ 30.00 ਲੱਖ ਰੁਪਏ ਤੱਕ ਦੇ ਕਰਜ਼ੇ 3-8% ਸਾਲਾਨਾ ਵਿਆਜ਼ ਦੀ ਦਰ ਤੇ ਦਿੱਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਬੈਕਫਿੰਕੋ ਐਨ.ਐਮ.ਡੀ.ਐਫ.ਸੀ ਦੇ ਸਹਿਯੋਗ ਨਾਲ ਪੰਜਾਬ ਰਾਜ ਵਿੱਚ ਘੱਟ ਗਿਣਤੀ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਕੀਮ ਦਾ ਲਾਭ ਘੱਟ ਗਿਣਤੀ ਵਰਗ ਦੇ ਵੱਧ ਤੋਂ ਵੱਧ ਵਿਅਕਤੀਆਂ ਨੂੰ ਦੇਣ ਲਈ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...