June 27, 2026, 2:22 am
----------- Advertisement -----------
HomeNewsEducationਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਪ੍ਰੀ-ਪ੍ਰਾਇਮਰੀ ਜਮਾਤਾਂ...

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਮੁਲਾਂਕਣ ਸ਼ੁਰੂ: ਹਰਜੋਤ ਬੈਂਸ

Published on

----------- Advertisement -----------

ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਸ਼ੁਰੂਆਤੀ ਦੌਰ ਤੋਂ ਹੀ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਸਰਕਾਰ ਨੇ ਬੱਚਿਆਂ ਦੀ ਸ਼ਖ਼ਸੀਅਤ ਦੇ ਵੱਖ-ਵੱਖ ਪਹਿਲੂਆਂ ਦਾ ਮੁਲਾਂਕਣ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਐਸ.ਸੀ.ਈ.ਆਰ.ਟੀ. ਵੱਲੋਂ ਪ੍ਰੀ-ਪ੍ਰਾਇਮਰੀ (ਐੱਲ.ਕੇ.ਜੀ. ਅਤੇ ਯੂ.ਕੇ.ਜੀ) ਜਮਾਤਾਂ ਦੇ ਬੱਚਿਆਂ ਦਾ ਪਹਿਲਾ ਮੁਲਾਂਕਣ 12 ਤੋਂ 27 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਇਸ ਸਬੰਧੀ ਸਮੂਹ ਅਧਿਕਾਰੀਆਂ ਅਤੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਬੱਚੇ ਦੇ ਮੁਲਾਂਕਣ ਸਬੰਧੀ ਉਸ ਦੇ ਮਾਪਿਆਂ ਨੂੰ ਵੀ ਜਾਣੂ ਕਰਵਾਇਆ ਜਾਣਾ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀ.ਐੱਮ.ਟੀਜ਼. ਨੂੰ 10 ਅਕਤੂਬਰ, 2022 ਤੱਕ ਸਮੂਹ ਵਿਦਿਆਰਥੀਆਂ ਦਾ ਰਿਕਾਰਡ ਵੈਬ-ਪੋਰਟਲ ‘ਤੇ ਅਪਲੋਡ ਕਰਨ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਚਲਾਉਣ ਦਾ ਉਦੇਸ਼ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਅਤੇ ਉਨ੍ਹਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਇਸ ਮੁਲਾਂਕਣ ਨਾਲ ਵਿਭਾਗ ਨੂੰ ਬੱਚਿਆਂ ਦੇ ਬੌਧਿਕ ਪੱਧਰ ਦੀ ਲੋੜੀਂਦੇ ਮਿਆਰ ਤੱਕ ਪਹੁੰਚ ਬਾਰੇ ਜਾਣਕਾਰੀ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜਮਾਤਾਂ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੇ ਪਾਠਕ੍ਰਮ ਅਧੀਨ ਬੱਚਿਆਂ ਨੂੰ ਖੇਡ ਵਿਧੀ ਰਾਹੀਂ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਸਿੱਖਣ ਸਹਾਇਕ ਸਮੱਗਰੀ ਸਮੇਤ ਰਿਪੋਰਟ ਕਾਰਡ ਸਕੂਲਾਂ ਨੂੰ ਭੇਜੇ ਗਏ ਹਨ।ਰਿਪੋਰਟ ਕਾਰਡ ਨੂੰ ਭਰਨ ਦਾ ਉਦੇਸ਼ ਬੱਚੇ ਦੇ ਵਿਕਾਸ ਨੂੰ ਜਾਣਨਾ ਅਤੇ ਸਮਝਣਾ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮੁਲਾਂਕਣ ਦੌਰਾਨ ਅਧਿਆਪਕ ਵੱਲੋਂ ਗਤੀਵਿਧੀਆਂ ਕਰਵਾਉਣ ਸਮੇਂ ਬੱਚੇ ਦਾ ਕੇਵਲ ਨਿਰੀਖਣ ਹੀ ਕੀਤਾ ਜਾਣਾ ਹੈ ਜਿਸ ਪਿੱਛੋਂ ਅਗਲੇ ਤਿੰਨ ਦਿਨਾਂ ਵਿੱਚ ਅਧਿਆਪਕ ਵੱਲੋਂ ਬੱਚਿਆਂ ਦਾ ਰਿਕਾਰਡ ਰਿਪੋਰਟ ਕਾਰਡ ਵਿੱਚ ਭਰਿਆ ਜਾਵੇਗਾ। ਰਿਪੋਰਟ ਕਾਰਡ ਵਿੱਚ ਬੱਚੇ ਦੇ ਮੁਲਾਂਕਣ ਦੇ ਪੰਜ ਮੁੱਖ ਖੇਤਰ ਸਰੀਰਕ ਵਿਕਾਸ, ਬੌਧਿਕ ਵਿਕਾਸ, ਸਮਾਜਿਕ ਅਤੇ ਭਾਵਨਾਤਮਿਕ ਵਿਕਾਸ, ਭਾਸ਼ਾਈ ਵਿਕਾਸ (ਪੰਜਾਬੀ ਅਤੇ ਅੰਗਰੇਜ਼ੀ) ਰੱਖੇ ਗਏ ਹਨ ਅਤੇ ਹਰ ਖੇਤਰ ਵਿੱਚ ਤਿੰਨ ਪੱਧਰਾਂ ‘ਤੇ ਮੁਲਾਂਕਣ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...