December 9, 2024, 1:27 am
----------- Advertisement -----------
HomeNewsਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ...

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ, 31 ਅਗਸਤ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਇਆ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.ਐਸ.ਐਸ. ਆਹਲੂਵਾਲੀਆ ਨੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਸ. ਮਾਲਵਿੰਦਰ ਸਿੰਘ ਜੱਗੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ ਸੈਕਟਰ 27, ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ.ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਨਸ਼ਿਆਂ ਅਤੇ ਗਲਤ ਕੰਮਾਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਡਾ.ਐਸ.ਐਸ.ਆਹਲੂਵਾਲੀਆ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨਾਲ ਕੰਮ ਕਰਨ ਲਈ ਕਿਹਾ ਕਿਉਂਕਿ ਮਾਨ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।

ਇਸ ਮੌਕੇ ਡਾ.ਐਸ.ਐਸ.ਆਹਲੂਵਾਲੀਆ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ 12 ਐਸ.ਡੀ.ਓਜ਼, 43 ਜੇ.ਈਜ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 35,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੇ ਆਖਰੀ ਸਾਲ ਨੌਕਰੀਆਂ ਦਿੰਦੀਆਂ ਸਨ ਪਰ ਸਰਕਾਰ ਦਾ ਇੱਕੋ ਇੱਕ ਸੁਪਨਾ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਚ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਸਿਫ਼ਾਰਸ਼ ਤੋਂ ਯੋਗਤਾ ਦੇ ਆਧਾਰ ‘ਤੇ ਭਰਤੀ ਕੀਤਾ ਜਾ ਰਿਹਾ ਹੈ |

ਇਸ ਮੌਕੇ ‘ਤੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਜੇ.ਈ ਨਿਸ਼ਾਂਤ ਗਰਗ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਵੱਲੋਂ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਬਿਨਾਂ ਨਿਰੋਲ ਯੋਗਤਾ ਦੇ ਅਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਪੰਜ ਸਾਲਾਂ ਕਾਰਜਕਾਲ ਦੌਰਾਨ ਆਖਰੀ ਸਾਲ ਵਿੱਚ ਹੀ ਨੌਕਰੀਆਂ ਜਾਰੀ ਕੀਤੀਆਂ ਜਾਂਦੀਆਂ ਸਨ ਪਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਹਿਲੇ ਹੀ ਸਾਲ ਵਿੱਚ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ 2016 ਤੋਂ ਸਰਕਾਰੀ ਨੌਕਰੀ ਲਈ ਅਪਲਾਈ ਕਰ ਰਹੇ ਸਨ ਅਤੇ ਹੁਣ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦਿੱਤੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ...

ਪੰਜਾਬ ‘ਚ ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਦੋ ਦਿਨ ਮੀਂਹ

ਮਾਨਸੂਨ ਤੋਂ ਬਾਅਦ ਪਿਛਲੇ 2 ਮਹੀਨਿਆਂ ਦੇ ਸੋਕੇ ਤੋਂ ਬਾਅਦ ਹੁਣ ਹਲਕੀ ਬਾਰਿਸ਼ ਹੋਣ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ

GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ...

ਇਸ ਪਿੰਡ ਚ ਨਸ਼ਾ ਵੇਚਣ ਵਾਲਿਆਂ ਦੀ ਨਹੀਂ ਖੈਰ,ਹੋਵੇਗੀ ਇਹ ਕਾਰਵਾਈ

ਨਾਭਾ ਬਲਾਕ ਦੇ ਪਿੰਡ ਭੋਜੌਮਾਜਰੀ ਦੀ ਪੰਚਾਇਤ ਅਤੇ ਪਿੰਡ ਵਾਸੀਆ ਦੇ ਵੱਲੋਂ ਨਵੇਕਲੀ ਪਹਿਲ।...

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...

ਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ...

ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !ਮੁਆਵਜ਼ਾ ਨਾਲ ਮਿਲਣ ‘ਤੇ ਲਾ ਦਿੱਤਾ ਧਰਨਾ

ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ...