November 13, 2026, 5:18 am
----------- Advertisement -----------
HomeNewsBreaking Newsਕੋਲਕਾਤਾ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ 'ਚ: ਸਾਰੇ ਜ਼ਿਲ੍ਹਿਆਂ 'ਚ...

ਕੋਲਕਾਤਾ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ‘ਚ: ਸਾਰੇ ਜ਼ਿਲ੍ਹਿਆਂ ‘ਚ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ

Published on

----------- Advertisement -----------
  • ਸਿਹਤ ਮੰਤਰੀ ਕਰ ਰਹੇ ਹਨ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 10 ਸਤੰਬਰ 2024 – ਕੋਲਕਾਤਾ ‘ਚ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ‘ਚ ਆ ਗਈ ਹੈ। ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿਹਤ ਬੋਰਡਾਂ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਉੱਚ ਪੱਧਰੀ ਮੀਟਿੰਗ ਕਰ ਰਹੇ ਹਨ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨ ਅਤੇ ਡੀ.ਸੀ. ਮੌਜੂਦ ਰਹਿਣਗੇ ਅਤੇ ਇਸ ‘ਚ ਹਰ ਮੁੱਦੇ ‘ਤੇ ਚਰਚਾ ਕਰਨਗੇ।

ਜ਼ਿਲ੍ਹਾ ਸਿਹਤ ਬੋਰਡ ਦੀ ਤਰਫੋਂ ਮੈਡੀਕੋ ਪ੍ਰੋਫੈਸ਼ਨਲ ਨਾਲ ਮੀਟਿੰਗ ਕਰਨਗੇ। ਇਨ੍ਹਾਂ ਮੀਟਿੰਗਾਂ ਦੀ ਅਗਵਾਈ ਡੀਸੀ ਅਤੇ ਐਸਐਸਪੀ ਕਰਨਗੇ। ਇਸ ਦੌਰਾਨ ਜੋ ਵੀ ਫੀਡਬੈਕ ਆਵੇਗਾ, ਉਸ ਦੀ ਰਿਪੋਰਟ ਸਰਕਾਰ ਦੇ ਸਾਹਮਣੇ ਰੱਖੀ ਜਾਵੇਗੀ। ਇਸ ਤੋਂ ਬਾਅਦ ਸਰਕਾਰ ਵੱਲੋਂ ਅਗਲਾ ਐਕਸ਼ਨ ਪਲਾਨ ਤਿਆਰ ਕੀਤੀ ਜਾਵੇਗਾ। ਇਸ ਦੇ ਨਾਲ ਹੀ ਭਲਕੇ ਬੁੱਧਵਾਰ ਨੂੰ ਹੜਤਾਲੀ ਡਾਕਟਰਾਂ ਦੀ ਜਥੇਬੰਦੀ ਦੀ ਮੀਟਿੰਗ ਵੀ ਹੋਣੀ ਹੈ।

ਕਰੀਬ 22 ਦਿਨ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੰਘ ਨੇ ਕੋਲਕਾਤਾ ਘਟਨਾ ਤੋਂ ਬਾਅਦ ਹੜਤਾਲ ‘ਤੇ ਬੈਠੇ ਸਿਹਤ ਮੰਤਰੀ ਅਤੇ ਡਾਕਟਰਾਂ ਨਾਲ ਮੀਟਿੰਗ ਕੀਤੀ ਸੀ। ਇਸ ਤੋਂ ਬਾਅਦ ਹਸਪਤਾਲਾਂ ਦਾ ਸੁਰੱਖਿਆ ਆਡਿਟ ਕਰਵਾਉਣ ਦਾ ਫੈਸਲਾ ਕੀਤਾ ਗਿਆ। ਹੁਣ ਹਸਪਤਾਲਾਂ ‘ਚ ਸੁਰੱਖਿਆ ਕਿਵੇਂ ਵਧਾਈ ਜਾਵੇਗੀ ? ਇਸ ਸਬੰਧੀ ਰਣਨੀਤੀ ਬਣਾਈ ਜਾ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਡਾਕਟਰਾਂ ਦੀ ਸੁਰੱਖਿਆ ਹੀ ਨਹੀਂ ਹੋਵੇਗੀ ਤਾਂ ਉਹ ਕੰਮ ਕਿਵੇਂ ਕਰ ਸਕਣਗੇ। ਪਿਛਲੇ ਕੁਝ ਦਿਨਾਂ ਤੋਂ ਜ਼ੀਰਕਪੁਰ, ਲੁਧਿਆਣਾ ਅਤੇ ਨਵਾਂਸ਼ਹਿਰ ਵਿੱਚ ਵਾਰਦਾਤਾਂ ਸਾਹਮਣੇ ਆਈਆਂ ਹਨ।

ਸੂਬੇ ਦੇ ਸਾਰੇ ਡਾਕਟਰ ਚਾਹੁੰਦੇ ਹਨ ਕਿ ਹਸਪਤਾਲਾਂ ਵਿੱਚ ਪੈਨਿਕ ਬਟਨ ਅਤੇ ਕੈਮਰੇ ਲਗਾਏ ਜਾਣ। ਪੁਲਿਸ ਨੂੰ ਸਿੱਧੇ ਸੰਪਰਕ ਵਿੱਚ ਰਹਿਣਾ ਚਾਹੀਦਾ ਹੈ। ਤਾਂ ਜੋ ਲੋੜ ਪੈਣ ‘ਤੇ ਉਹ ਪੁਲਿਸ ਦੀ ਮਦਦ ਲੈਣ। ਸਰਕਾਰ ਇਸ ਬਾਰੇ ਵੀ ਵਿਚਾਰ ਕਰ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਸਾਰੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੇ ਹਸਪਤਾਲਾਂ ਦਾ ਦੌਰਾ ਕਰਕੇ ਡਾਕਟਰਾਂ ਦੀਆਂ ਮੁਸ਼ਕਲਾਂ ਬਾਰੇ ਜਾਣਿਆ। ਨਾਲ ਹੀ ਭਰੋਸਾ ਦਿੱਤਾ ਕਿ ਜੋ ਵੀ ਕਮੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਦੂਰ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਿਹਤ ਮੰਤਰੀ ਸਮੇਤ ਚਾਰ ਮੰਤਰੀ ਅਤੇ ਵਿਧਾਇਕ ਪੇਸ਼ੇ ਤੋਂ ਡਾਕਟਰ ਹਨ। ਉਹ ਡਾਕਟਰਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਇਨ੍ਹਾਂ ਵਿੱਚ ਮੰਤਰੀ ਬਲਜੀਤ ਕੌਰ, ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਵਿਧਾਇਕ ਚਮਕੌਰ ਸਿੰਘ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...