September 19, 2026, 6:08 am
----------- Advertisement -----------
HomeNewsPunjabਪੰਜਾਬ 'ਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਸਰਕਾਰ ਵਚਨਬੱਧ: ਅਮਨ...

ਪੰਜਾਬ ‘ਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਸਰਕਾਰ ਵਚਨਬੱਧ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਡੇਰਾਬੱਸੀ ਦੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ‘ਤੇ ਗ਼ੌਰ ਕਰੇਗੀ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਇੰਡਸਟਰੀਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੁੱਡਾ ਭਵਨ, ਐਸ.ਏ.ਐਸ.ਨਗਰ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਅਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਂਵਾ ਤੇ ਉਦਯੋਗ-ਪੱਖੀ ਮਾਹੌਲ ਸਿਰਜਣ ਵਾਸਤੇ ਕਦਮ ਚੁੱਕੇ ਜਾਣਗੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਸੂਬੇ ਵਿੱਚ ਆਉਣ ਵਾਲੇ ਨਿਵੇਸ਼ ਅਤੇ ਇਸ ਨਾਲ ਪੈਦਾ ਹੋਣ ਵਾਲੇ ਰੋਜ਼ਗਾਰ ਦੇ ਮੌਕਿਆਂ ਤੋਂ ਭਲੀ-ਭਾਂਤ ਜਾਣੂ ਹੈ। ਇਸ ਲਈ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ। ਇੰਡਸਟਰੀਜ਼ ਅਤੇ ਕਾਮਰਸ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਨਅਤ ਤੇ ਵਣਜ ਵਿਭਾਗ ਵੱਲੋਂ ਮਿਲ ਕੇ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦੀ ਤੋਂ ਜਲਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...