August 4, 2026, 4:31 am
----------- Advertisement -----------
HomeNewsLatest Newsਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ:...

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਕੁਲਦੀਪ ਧਾਲੀਵਾਲ

Published on

----------- Advertisement -----------

ਐੱਸ.ਏ.ਐੱਸ. ਨਗਰ, 24 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਦਰਅਸਲ ‘ਰੰਗਲਾ ਪੰਜਾਬ’ ਬਣਾਉਣ ਵਾਲੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਵਿੱਚ ਖਾਸ ਕਰਕੇ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਅਤੇ ਉਦਯੋਗਿਕ ਖੇਤਰ ਨੂੰ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਦਾ ਸੂਤਰਧਾਰ ਦੱਸਿਆ।

5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2023 ਦੇ ਆਖ਼ਰੀ ਦਿਨ ਐਗਰੀ-ਫੂਡ ਪ੍ਰੋਸੈਸਿੰਗ ‘ਤੇ ਅਧਾਰਤ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਉਪਜਾਊ ਜਮੀਨ, ਵਧੀਆ ਗੁਣਵੱਤਾ ਵਾਲੇ ਨਹਿਰੀ ਪਾਣੀ, ਖੇਤੀ ਮਾਹਿਰ ਅਤੇ ਪ੍ਰਮੁੱਖ ਖੋਜਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਰੂਪ ਵਿੱਚ ਖੇਤੀ ਅਧਾਰਤ ਵਿੱਦਿਅਕ ਅਦਾਰੇ ਮੌਜੂਦ ਹਨ, ਇਸ ਕਰਕੇ ਪੰਜਾਬ ਨਿਵੇਸ਼ਕਾਂ ਲਈ ਇੱਕ ਢੁਕਵਾਂ ਸਥਾਨ ਹੈ।

ਡੇਅਰੀ ਫਾਰਮਿੰਗ ਦੀ ਮਹੱਤਤਾ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਮੱਛੀ ਪਾਲਣ ਦੇ ਧੁਰੇ ਵਜੋਂ ਉਭਾਰਨ ਦੀ ਸੰਭਾਵਨਾ ਦਾ ਜ਼ਿਕਰ ਕੀਤਾ ਅਤੇ ਇਸ ਖੇਤਰ ਦੇ ਵੱਧ ਤੋਂ ਵੱਧ ਵਿਕਾਸ ਲਈ ਢੁਕਵੇਂ ਮੰਡੀਕਰਨ ‘ਤੇ ਜ਼ੋਰ ਦਿੱਤਾ। ਲੋਕਾਂ ਲਈ ਸਿਹਤਮੰਦ ਭੋਜਨ ਨੂੰ ਯਕੀਨੀ ਬਣਾਉਣ ਦੇ ਪੱਖ ‘ਤੇ ਬੋਲਦਿਆਂ, ਮੰਤਰੀ ਨੇ ਨਿਵੇਸ਼ਕਾਂ ਨੂੰ ਸੂਬੇ ਭਰ ’ਚ ਕੋਲਡ ਸਟੋਰ ਸਥਾਪਤ ਕਰਨ ‘ਤੇ ਧਿਆਨ ਦੇਣ ਦੀ ਅਪੀਲ ਕੀਤੀ। ਬੁਲਾਰਿਆਂ ਵਿੱਚ, ਪੈਪਸੀਕੋ ਦੇ ਜਾਰਜ ਕੂਵਰ ਨੇ ਖਪਤਕਾਰਾਂ ਲਈ ਸਿਹਤਮੰਦ ਅਤੇ ਚੰਗੇ ਭੋਜਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਪੈਪਸੀਕੋ ਦਾ ਸਭ ਤੋਂ ਵੱਡਾ ਭਾਈਵਾਲ ਗਰਦਾਨਿਆ। ਉਨਾਂ ਨੇ ਕੰਪਨੀ ਦੀ ਨਿਰਮਾਣ ਪ੍ਰਕਿਰਿਆ ਵਿੱਚ ਨਵਿਆਉਣਯੋਗ ਊਰਜਾ ਦੀ ਵਰਤੋਂ ਦੇ ਮਹੱਤਵ ‘ਤੇ ਵੀ ਜ਼ੋਰ ਦਿੱਤਾ।

ਨੈਸਲੇ ਇੰਡੀਆ ਦੇ ਸੰਦੀਪ ਗੋਇਲ ਨੇ ਕਿਸਾਨ ਭਾਈਚਾਰੇ ਨਾਲ ਨਜ਼ਦੀਕੀ ਤਾਲਮੇਲ ਨਾਲ ਕੰਮ ਕਰਨ ਬਾਰੇ ਵਿਚਾਰ ਪੇਸ਼ ਕੀਤੇ। ਉਨਾਂ ਅੱਗੇ ਦੱਸਿਆ ਕਿ ਨੈਸਲੇ ਕਿਸਾਨਾਂ ਤੋਂ ਖਰੀਦੇ ਗਏ ਦੁੱਧ ਨੂੰ ਹਮੇਸ਼ਾ ਤਾਜ਼ਾ ਅਤੇ ਠੰਡਾ ਰੱਖਣ ਲਈ ਫਾਰਮ ਕੂਲਿੰਗ ਟੈਂਕਾਂ ਦੀ ਵਰਤੋਂ ਕਰਦਾ ਹੈ, ਬਾਇਓ ਡਾਇਜੈਸਟਰਾਂ ਦੀ ਵਰਤੋਂ ਖਾਦ ਨੂੰ ਬਾਇਓ ਗੈਸ ਵਿੱਚ ਬਦਲਣ ਦੇ ਨਾਲ-ਨਾਲ ਇਲੈਕਟਿ੍ਰਕ ਵਾਹਨਾਂ ਰਾਹੀਂ ਦੁੱਧ ਦੀ ਢੋਆ-ਢੁਆਈ ਲਈ ਵੀ ਕੀਤੀ ਜਾਂਦੀ ਹੈ।

ਵੈਲਸਪਨ ਤੋਂ ਅਨਯ ਸ਼ੁਕਲਾ ਨੇ ਲਾਜਿਸਟਿਕ ਫੈਕਟਰ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਇਸ ਦੇ ਹਿੱਸੇ ਵਜੋਂ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਸਥਾਈ ਗੋਦਾਮਾਂ (ਵੇਅਰਹਾਊਸਾਂ) ਜੋ ਸੂਰਜੀ ਊਰਜਾ ਉੱਤੇ ਅਧਾਰਤ ਹਨ, ਦੇ ਖੇਤਰ ਨਾਲ ਸਬੰਧਤ ਹੈ ਅਤੇ ਵਾਤਾਵਰਣ ਪੱਖੀ ਹਰਿਤ ਤਕਨਾਲੋਜੀ ਦੀ ਵਰਤੋਂ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...