August 4, 2026, 7:39 am
----------- Advertisement -----------
HomeNewsLatest Newsਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ...

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ – ਸਪੀਕਰ ਕੁਲਤਾਰ ਸਿੰਘ ਸੰਧਵਾਂ

Published on

----------- Advertisement -----------

ਲੁਧਿਆਣਾ, 24 ਅਗਸਤ – ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜ਼ੋ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵੱਜੋਂ ਉਭਰਿਆ ਜਾ ਸਕੇ। ਇਸੇ ਤਹਿਤ 29 ਅਗਸਤ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕਰਨ ਜਾ ਰਹੇ ਹਨ।

ਇਹ ਵਿਚਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਨੀਵਾਰ ਨੂੰ ਗੁਰੂ ਨਾਨਕ ਪਬਲਿਕ ਸਕੂਲ ਵੱਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ “ਸੀ.ਆਈ.ਐਸ.ਸੀ.ਈ ਖੇਤਰੀ ਅਥਲੈਟਿਕਸ ਟੂਰਨਾਮੈਂਟ” ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਮੌਕੇ ਪ੍ਰਗਟ ਕੀਤੇ।

ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਪ੍ਰੇਰਣਾ ਦਾ ਨੌਜਵਾਨਾਂ ‘ਤੇ ਅਸਰ ਸਾਫ ਦੇਖਣ ਨੂੰ ਨਜ਼ਰ ਆ ਰਿਹਾ ਹੈ। ਇਨ੍ਹਾਂ ਖੇਡਾਂ ਦੌਰਾਨ ਜਿੱਥੇ ਨੌਜਵਾਨਾਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਂਦੀ ਹੈ ਉੱਥੇ ਹੀ ਆਪਣੇ ਪੱਧਰ ‘ਤੇ ਵੀ ਵੱਖ-ਵੱਖ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਨੌਜਵਾਨ ਪੀੜੀ ਆਪਣੇ ਆਪ ਨੂੰ ਖੇਡਾਂ ਨਾਲ ਜੋੜਦੀ ਹੈ ਤਾਂ ਉਹ ਨਾ ਸਿਰਫ਼ ਖਿਡਾਰੀ ਬਣ ਸਕਣਗੇ ਸਗੋਂ ਚੰਗੀਆਂ ਨੌਕਰੀਆਂ ਦੇ ਮੌਕੇ ਵੀ ਪ੍ਰਾਪਤ ਕਰਨਗੇ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਹ ਤੰਦਰੁਸਤ ਰਹਿਣਗੇ। ਇਸ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ।

ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਰੁਚਿਤ ਕਰਨ ਹਿੱਤ ਅਜਿਹੇ ਖੇਡ ਮੇਲੇ ਕਰਵਾਏ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੀ ਜਵਾਨੀ ਦੀ ਤਰੱਕੀ ਅਤੇ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜ਼ੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਉਹਨਾਂ ਸੂਬੇ ਦੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸਿ਼ਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ, ਕਿਉਂਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਦਾ ਸੁਪਨਾ ਹੈ ਕਿ ਪੰਜਾਬ ਇੱਕ ਨਸ਼ਾ ਮੁਕਤ ਸੂਬਾ ਹੋਵੇ। ਉਹਨਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਸਮੁੱਚੇ ਸੂਬੇ ਦੇ ਨੌਜਵਾਨਾਂ ਦੇ ਸਹਿਯੋਗ ਲਈ ਤੱਤਪਰ ਹਨ ਅਤੇ ਉਨ੍ਹਾਂ ਦੇ ਚੰਗੇਰੇ ਅਤੇ ਉੱਜਵਲ ਭਵਿੱਖ ਲਈ ਦ੍ਰਿੜ ਸੰਕਲਪ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...