August 18, 2026, 12:32 pm
----------- Advertisement -----------
HomeNewsLatest Newsਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ - ਚੀਮਾ

ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ – ਚੀਮਾ

Published on

----------- Advertisement -----------

ਚੰਡੀਗੜ੍ਹ, 06 ਅਕਤੂਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਨੰਬਰਦਾਰਾਂ ਨੂੰ ਸਰਕਾਰ ਦਾ ਅਹਿਮ ਅੰਗ ਦੱਸਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ ਕਰਨ ਲਈ ਵਜਨਬੱਧ ਹੈ। ਵਿੱਤ ਤੇ ਯੋਜਨਾ ਭਵਨ ਵਿਖੇ ਨੰਬਰਦਾਰਾਂ ਦੀਆਂ ਯੂਨੀਅਨਾਂ ਨਾਲ ਖੁਸ਼ਗਵਾਰ ਮਾਹੌਲ ਵਿੱਚ ਹੋਈ ਮੀਟਿੰਗ ਦੌਰਾਨ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ‘ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਚੀਮਾ ਨੇ ਯੂਨਿਅਨਾਂ ਦੇ ਨੁਮਾਇੰਦਿਆਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੁਹਿਰਦ ਹੈ

ਨੰਬਰਦਾਰਾਂ ਦੀ ਸਹੂਲਤ ਲਈ ਵਿੱਤ ਮੰਤਰੀ ਨੇ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਉਨ੍ਹਾਂ ਲਈ ਕਮਰੇ ਰਾਖਵੇਂ ਕਰਨ, ਜਿਲ੍ਹਾ ਤੇ ਤਹਿਸੀਲ ਕੰਪਲੈਕਸਾਂ ਵਿੱਚ ਬੈਠਣ ਲਈ ਕਮਰੇ ਦੀ ਵਿਵਸਥਾ ਕਰਨ, ਜਿਲ੍ਹਾਂ ਪੱਧਰ ‘ਤੇ ਬਨਣ ਵਾਲੀਆਂ ਸ਼ਿਕਾਇਤ ਨਿਵਾਰਨ ਕਮੇਟੀਆਂ ਵਿੱਚ ਉਨ੍ਹਾਂ ਨੂੰ ਸ਼ਾਮਿਲ ਕਰਨ ਲਈ ਸਬੰਧਤ ਅਧਿਕਾਰੀਆਂ ਅਤੇ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਮਾਲ ਵਿਭਾਗ ਨੂੰ ਜਮੀਨਾਂ ਦੀ ਰਜਿਸ਼ਟਰੇਸ਼ਨ ਪ੍ਰਕ੍ਰਿਆ ਵਿੱਚ ਨੰਬਰਦਾਰਾਂ ਦੀ ਸ਼ਮੂਲੀਅਤ ਯਕੀਨੀ ਬਨਾਉਣ ਲਈ ਕਿਹਾ।

ਨੰਬਰਦਾਰਾਂ ਵੱਲੋਂ ਮਾਣ-ਭੱਤਾ ਵਧਾਉਣ ਸਬੰਧੀ ਕੀਤੀ ਮੰਗ ‘ਤੇ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦੀ ਹੀ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਂਝਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੰਗ ਦੇ ਵਿੱਤੀ ਪ੍ਰਭਾਵਾਂ ਨੂੰ ਵੀ ਵਾਚਿਆ ਜਾਵੇਗਾ ਤਾਂ ਜੋ ਯੋਗ ਫੈਸਲਾ ਲਿਆ ਜਾ ਸਕੇ। ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਖਰਚਾ ਮੁਹੰਮਦ ਤਇਅਬ ਵੀ ਹਾਜਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...