June 25, 2026, 7:58 am
----------- Advertisement -----------
HomeNewsLatest Newsਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ...

ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਕਟਾਰੂਚੱਕ

Published on

----------- Advertisement -----------

ਚੰਡੀਗੜ੍ਹ, 28 ਜੁਲਾਈ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਖੇਤਰ ਵਿੱਚ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਨ ‘ਤੇ ਜ਼ੋਰ ਦਿੱਤਾ ਹੈ ਅਤੇ ਉਦਯੋਗ ਇਸ ਦਾ ਬਹੁਤ ਅਹਿਮ ਹਿੱਸਾ ਹਨ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰੋਲਰ ਫਲੋਰ ਮਿੱਲਰਜ਼ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ‘ਦ ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ ਪੰਜਾਬ ਦੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸੂਬੇ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕੀਤਾ ਜਾ ਸਕੇ। ਮੰਤਰੀ ਨੇ ਇਸ ਗੱਲ ‘ਤੇ ਵੀ ਖੁਸ਼ੀ ਜ਼ਾਹਰ ਕੀਤੀ ਕਿ 30 ਸਾਲਾਂ ਬਾਅਦ ਪੰਜਾਬ ਵਿੱਚ ਅਜਿਹਾ ਸਮਾਗਮ ਕਰਵਾਇਆ ਜਾ ਰਿਹਾ ਹੈ।

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮਜ਼ਬੂਤ ਉਦਯੋਗਿਕ ਖੇਤਰ ਨਾ ਸਿਰਫ਼ ਸੂਬੇ ਦੀ ਆਰਥਿਕਤਾ ਨੂੰ ਚਲਾਉਂਦਾ ਹੈ ਸਗੋਂ ਰੁਜ਼ਗਾਰ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਰੋਲਰ ਫਲੋਰ ਮਿੱਲ ਉਦਯੋਗ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਰੋਲਰ ਫਲੋਰ ਮਿਲਿੰਗ ਇੰਡਸਟਰੀ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਵੀ ਰੱਖੀਆਂ ਜਿਨ੍ਹਾਂ ਵਿੱਚ ਸਾਰੀਆਂ ਮੰਡੀਆਂ ਲਈ ਇੱਕ ਹੀ ਲਾਇਸੈਂਸ ਲੈਣ ਲਈ ਬੈਂਕ ਗਾਰੰਟੀ ਦੀ ਸ਼ਰਤ ਨੂੰ ਹਟਾਉਣ, ਉਦਯੋਗ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਗਠਿਤ ਕਰਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਅਤੇ ਉਦਯੋਗ ਦੀ ਬਿਹਤਰ ਭਾਈਵਾਲੀ ਅਤੇ ਕਣਕ ਦੀਆਂ ਵਿਸ਼ੇਸ਼ ਕਿਸਮਾਂ ਨੂੰ ਉਤਸ਼ਾਹਿਤ ਕਰਨ ਲਈ ਯੋਜਨਾਵਾਂ ਤਿਆਰ ਅਤੇ ਲਾਗੂ ਕਰਨ ਬਾਰੇ ਮੰਗ ਸ਼ਾਮਲ ਹੈ। ਦੋਵਾਂ ਮੰਤਰੀਆਂ ਨੇ ਮੰਗਾਂ ਨੂੰ ਬਿਹਤਰ ਢੰਗ ਨਾਲ ਵਿਚਾਰਨ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...