September 14, 2026, 12:17 am
----------- Advertisement -----------
HomeNewsBreaking Newsਪੰਜਾਬ ਸਰਕਾਰ ਸੂਬੇ ’ਚ ਕਿਸੇ ਵੀ ਸਿਹਤ ਸਬੰਧੀ ਸੰਕਟ ਨਾਲ ਨਜਿੱਠਣ ਲਈ...

ਪੰਜਾਬ ਸਰਕਾਰ ਸੂਬੇ ’ਚ ਕਿਸੇ ਵੀ ਸਿਹਤ ਸਬੰਧੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ – ਡਾ: ਬਲਬੀਰ ਸਿੰਘ

Published on

----------- Advertisement -----------

ਚੰਡੀਗੜ੍ਹ, 19 ਦਸੰਬਰ: (ਬਲਜੀਤ ਮਰਵਾਹਾ) – ਇੰਫਲੁਐਂਜ਼ਾ ਵਰਗੀ ਬਿਮਾਰੀ / ਸਾਹ ਲੈਣ ਸਬੰਧਤ ਗੰਭੀਰ ਬਿਮਾਰੀ (ਆਈਐਲਆਈ/ਐਸਏਆਰਆਈ) ਜਿਵੇਂ ਕਿ ਕੋਵਿਡ-19, ਸਬੰਧੀ ਰਿਪੋਰਟਾਂ ਸਾਹਮਣੇ ਆਉਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੀ ਕਿਸੇ ਵੀ ਤਰ੍ਹਾਂ ਦੀ ਸੰਕਟਕਾਲੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਸਿਹਤ ਮੰਤਰੀ, ਜੋ ਕਿ ਰਾਜ ਦੀਆਂ ਸਿਹਤ ਸਹੂਲਤਾਂ ਵਿਖੇ ਮੈਡੀਕਲ ਬੁਨਿਆਦੀ ਢਾਂਚੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰਾਜ ਦੇ ਸਿਵਲ ਸਰਜਨਾਂ ਨਾਲ ਇੱਕ ਵਰਚੁਅਲ ਮੀਟਿੰਗ ਕਰ ਰਹੇ ਸਨ, ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲਾਂ ਵਿੱਚ ਲੋੜੀਂਦੇ ਬੈੱਡਾਂ ਅਤੇ ਵੈਂਟੀਲੇਟਰਾਂ ਤੋਂ ਇਲਾਵਾ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਪੀਪੀਈ ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਦੀ ਉਪਲਬਧਤਾ ਅਤੇ ਢੁਕਵੇਂ ਪ੍ਰਬੰਧਾਂ ਨਾਲ ਪੂਰੀ ਤਰ੍ਹਾਂ ਤਿਆਰ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਿਹਤ ਸਹੂਲਤਾਂ ਵਿੱਚ ਲੋੜੀਂਦੇ ਡਾਕਟਰ ਅਤੇ ਮੈਡੀਕਲ ਸਟਾਫ਼ ਮੌਜੂਦ ਹੈ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਆਕਸੀਜਨ ਪਲਾਂਟ ਅਤੇ ਐਮਰਜੈਂਸੀ ਸਿਸਟਮ ਸਰਗਰਮ ਹਨ।

ਹਾਲਾਂਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਪਰ ਬਾਵਜੂਦ ਇਸਦੇ ਡਾ ਬਲਬੀਰ ਸਿੰਘ ਨੇ ਲੋਕਾਂ ਨੂੰ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਵਾਰ-ਵਾਰ ਹੱਥ ਧੋਣ ਅਤੇ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ, “ਲੋਕਾਂ, ਖਾਸ ਤੌਰ ’ਤੇ ਜਿੰਨ੍ਹਾਂ ਦੀ ਇਮਿਊਨਟੀ ਘੱਟ ਹੈ (ਇਮਿਊਨੋਕੰਪਰੋਮਾਈਜ਼ਡ) ਜਾਂ ਜਿੰਨ੍ਹਾਂ ਨੂੰ ਕੋਵਿਡ ਦੇ ਲੱਛਣ ਜਿਵੇਂ ਜ਼ੁਕਾਮ ਜਾਂ ਖੰਘ ਹਨ, ਨੂੰ ਆਪਣਾ ਜ਼ਿਆਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਜਦੋਂ ਤੱਕ ਕੋਈ ਜ਼ਰੂਰੀ ਕੰਮ ਨਾ ਹੋਵੇ, ਬਾਹਰ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।

ਮੀਟਿੰਗ ਵਿੱਚ ਸਿਹਤ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ,ਐਨ.ਐਚ.ਐਮ. ਦੇ ਮਿਸ਼ਨ ਡਾਇਰੈਕਟਰ ਡਾ: ਅਭਿਨਵ ਤ੍ਰਿਖਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਆਦਰਸ਼ਪਾਲ ਕੌਰ, ਪਰਿਵਾਰ ਭਲਾਈ ਦੇ ਡਾਇਰੈਕਟਰ ਡਾ: ਹਿਤਿੰਦਰ ਕੌਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...