September 11, 2026, 4:25 am
----------- Advertisement -----------
HomeNewsCoronavirusਕੋਵਿਡ ਨਾਲ ਸਬੰਧਤ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ...

ਕੋਵਿਡ ਨਾਲ ਸਬੰਧਤ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਤਿਆਰ: ਡਾ. ਬਲਬੀਰ ਸਿੰਘ

Published on

----------- Advertisement -----------

ਚੰਡੀਗੜ/ਪਟਿਆਲਾ, 5 ਅਪ੍ਰੈਲ: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਤਰਾਂ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।

ਸਿਹਤ ਮੰਤਰੀ, ਜੋ ਅੱਜ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕੋਵਿਡ ਆਈਸੋਲਟਿਡ ਵਾਰਡ ਦੇ ਮੈਡੀਕਲ ਬੁਨਿਆਦੀ ਢਾਂਚੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਆਏ ਹੋਏ ਸਨ, ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲਾਂ ਵਿੱਚ ਲੋੜੀਂਦੇ ਬੈੱਡਾਂ ਦੀ ਸਮਰੱਥਾ ਅਤੇ ਵੈਂਟੀਲੇਟਰਾਂ ਦੇ ਨਾਲ-ਨਾਲ ਸਾਰੇ ਢੁਕਵੇਂ ਪ੍ਰਬੰਧਾਂ ਨਾਲ ਪੂਰੀ ਤਰਾਂ ਤਿਆਰ ਹੈ। ਇਸ ਤੋਂ ਇਲਾਵਾ ਵਾਇਰਸ ਦੇ ਹੋਰ ਫੈਲਾਅ ਨਾਲ ਨਜਿੱਠਣ ਲਈ ਸਾਡੇ ਕੋਲ ਪੀ.ਪੀ.ਈ. ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਵੀ ਉਪਲਬਧ ਹਨ। ਉਨਾਂ ਕਿਹਾ ਕਿ ਸਰਕਾਰ ਕੋਲ ਲੋੜੀਂਦੇ ਡਾਕਟਰ ਅਤੇ ਮੈਡੀਕਲ ਸਟਾਫ ਦੇ ਨਾਲ- ਨਾਲ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਆਕਸੀਜਨ ਪਲਾਂਟ ਅਤੇ ਐਮਰਜੈਂਸੀ ਸਿਸਟਮ ਪੂਰੀ ਤਰਾਂ ਕਾਰਜਸ਼ੀਲ ਹਨ।

ਹਾਲਾਂਕਿ ਸਥਿਤੀ ਕਾਬੂ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਡਾ ਬਲਬੀਰ ਸਿੰਘ ਨੇ ਲੋਕਾਂ ਨੂੰ ਫਿਰ ਵੀ ਇਹਤਿਆਤਨ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਕੋਰੋਨਵਾਇਰਸ ਨੂੰ ਰੋਕਣ ਲਈ ਵਾਰ-ਵਾਰ ਹੱਥ ਧੋਣ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ, “ਲੋਕਾਂ, ਖਾਸਕਰ ਜਿਨਾਂ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਘੱਟ ਹੈ ਜਾਂ ਕੋਵਿਡ ਦੇ ਲੱਛਣ ਜਿਵੇਂ ਜੁਕਾਮ ਜਾਂ ਖੰਘ ਲੱਗ ਰਹੇ ਹਨ, ਨੂੰ ਆਪਣਾ ਜ਼ਿਆਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਜਦੋਂ ਤੱਕ ਕੋਈ ਜਰੂਰੀ ਕੰਮ ਨਾ ਹੋਵੇ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।” ਉਨਾਂ ਅੱਗੇ ਕਿਹਾ ਕਿ ਜਦੋਂ ਵੀ ਉਹ ਆਪਣੇ ਘਰੋਂ ਬਾਹਰ ਨਿਕਲਣ ਤਾਂ ਲਾਜ਼ਮੀ ਮਾਸਕ ਪਹਿਨ ਕੇ ਹੀ ਬਾਹਰ ਜਾਣ।

ਉਨਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਿਹਤ ਵਿਭਾਗ ਵੱਲੋਂ 10-11 ਅਪ੍ਰੈਲ ਨੂੰ ਸੂਬੇ ਵਿੱਚ ਕੋਵਿਡ ਸਬੰਧੀ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਮੌਕ ਡਰਿੱਲ ਕਰਵਾਈ ਜਾਵੇਗੀ। ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਵੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...