June 9, 2026, 1:39 pm
----------- Advertisement -----------
HomeNewsLatest Newsਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ 'ਚ ਕੋਈ...

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ‘ਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 7 ਅਪ੍ਰੈਲ: ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ।
ਅਮਨ ਅਰੋੜਾ ਨੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਿਚਾਰ ਚਰਚਾ ਦਾ ਮੁੱਖ ਉਦੇਸ਼ ਉਦਯੋਗਾਂ ਵਿੱਚ ਰੋਜ਼ਗਾਰ ਸਬੰਧੀ ਮੌਜੂਦਾ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ ਤਾਂ ਜੋ ਉਦਯੋਗਾਂ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਢੁੱਕਵੇਂ ਮੌਕੇ ਪੈਦਾ ਕੀਤੇ ਜਾ ਸਕਣ।

ਇਸ ਮੌਕੇ ਓਪਨ ਹਾਊਸ ਸੈਸ਼ਨ ਦੌਰਾਨ ਉਦਯੋਗਪਤੀਆਂ ਤੋਂ ਸੁਝਾਅ ਲੈਂਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵੱਡਮੁੱਲੇ ਸੁਝਾਵਾਂ ਨਾਲ ਵਿਭਾਗ ਨੂੰ ਉਦਯੋਗਾਂ ਦੀਆਂ ਮੰਗਾਂ ਅਨੁਸਾਰ ਲੋੜੀਂਦੇ ਕੋਰਸ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਹ ਹਰ ਸਮੇਂ ਮੌਜੂਦ ਹਨ।

ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦਾ ਮੁੱਖ ਧਿਆਨ ਹੁਨਰ ਕੋਰਸਾਂ ਲਈ ਉਦਯੋਗਾਂ ਨੂੰ ਸੂਚੀਬੱਧ ਕਰਨਾ ਰਹੇਗਾ। ਉਨ੍ਹਾਂ ਨੇ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ, ਪੀ.ਐੱਸ.ਡੀ.ਐੱਮ. ਨਾਲ ਸੂਚੀਬੱਧ ਉਦਯੋਗਾਂ, ਉਦਯੋਗਾਂ ਵਿੱਚ ਨੌਕਰੀਆਂ ਦੀ ਮੰਗ ਅਨੁਸਾਰ ਚਲਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਅਤੇ ਵਿਭਾਗ ਦੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣੂ ਕਰਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...