July 25, 2026, 5:25 pm
----------- Advertisement -----------
HomeNewsLatest Newsਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ...

ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕਰਨ ਲਈ ਯਤਨਸ਼ੀਲ: ਡਾ. ਨਿੱਜਰ

Published on

----------- Advertisement -----------

ਚੰਡੀਗੜ੍ਹ, 15 ਫਰਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਲੰਧਰ ਵਿੱਖੇ ਸੀਵਰੇਜ, ਮੈਨਹੋਲਾਂ ਦੀ ਸਫ਼ਾਈ ਸਕਸ਼ਨ ਮਸ਼ੀਨਾਂ ਰਾਹੀਂ ਕਰਨ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਅਤੇ ਮੁੱਖ ਪੰਪਿੰਗ ਸਟੇਸ਼ਨਾਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਲਗਭਗ 10.87 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜੈਤੇਵਾਲੀ, ਜਲੰਧਰ ਵਿਖੇ 25 ਐਮ.ਐਲ.ਡੀ ਸੀਵਰੇਜ ਟਰੀਟਮੈਂਟ ਪਲਾਂਟ (ਐਸਬੀਆਰ ਤਕਨਾਲੋਜੀ) ਅਤੇ ਮੁੱਖ ਪੰਪਿੰਗ ਸਟੇਸ਼ਨਾਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਲਗਭਗ 3.92 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਬੰਬਿਆਂਵਾਲੀ, ਜਲੰਧਰ ਵਿਖੇ 10 ਐਮ.ਐਲ.ਡੀ ਸੀਵਰੇਜ ਟਰੀਟਮੈਂਟ ਪਲਾਂਟ (ਐਸਬੀਆਰ ਤਕਨਾਲੋਜੀ) ਅਤੇ ਮੁੱਖ ਪੰਪਿੰਗ ਸਟੇਸ਼ਨ ਦੇ ਸੰਚਾਲਨ ਅਤੇ ਰੱਖ-ਰਖਾਅ ‘ਤੇ ਲਗਭਗ 2.66 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਲੰਧਰ ਦੇ ਵੱਖ-ਵੱਖ ਜ਼ੋਨਾਂ ਦੀਆਂ ਸੀਵਰੇਜ ਲਾਈਨਾਂ ਅਤੇ ਮੈਨਹੋਲਾਂ ਦੀ ਸਫ਼ਾਈ ਮਸ਼ੀਨਾਂ ਰਾਹੀਂ ਕਰਨ ‘ਤੇ ਵੀ ਲਗਭਗ 4.29 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਵੈੱਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਮੁੱਖ ਤਰਜੀਹ ਦੇ ਰਹੀ ਹੈ। ਵਿਭਾਗ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...