June 5, 2026, 1:51 pm
----------- Advertisement -----------
HomeNewsEducationਮਾਨ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ 'ਚ ਬਿਹਤਰ ਢਾਂਚਾ ਸਥਾਪਿਤ ਕਰਨ...

ਮਾਨ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ‘ਚ ਬਿਹਤਰ ਢਾਂਚਾ ਸਥਾਪਿਤ ਕਰਨ ਲਈ ਜਾਰੀ ਕੀਤੀ ਕਰੋੜਾਂ ਦੀ ਗ੍ਰਾਂਟ

Published on

----------- Advertisement -----------

ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿੱਚ ਖਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ 45.66 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।
ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਇਹ ਰਾਸ਼ੀ ਸੂਬੇ ਦੇ ਸਰਕਾਰੀ ਐਲੀਮੈਂਟਰੀ (ਪ੍ਰਾਇਮਰੀ ਅਤੇ ਮਿਡਲ) ਅਤੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਜਾਰੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਕੂਲਾਂ ਵਿੱਚ ਖਰਾਬ ਹੋ ਚੁੱਕੇ ਸਾਜੋ-ਸਮਾਨ ਦੀ ਥਾਂ ‘ਤੇ ਨਵੇਂ ਦੀ ਖਰੀਦ ਕੀਤੀ ਜਾਣੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਖੇਡਾਂ ਦਾ ਸਾਜੋ-ਸਾਮਨ, ਪ੍ਰਯੋਗਸ਼ਾਲਾ ਦੇ ਉਪਕਰਨ ਅਤੇ ਲੋੜੀਂਦੀ ਟੀਚਿੰਗ ਸਹਾਇਕ ਸਮੱਗਰੀ ਦੀ ਖਰੀਦ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਸ ਰਾਸ਼ੀ ਦੀ ਵਰਤੋਂ ਬੁਨਿਆਦੀ ਢਾਂਚੇ ਜਿਹਨਾਂ ਵਿੱਚ ਕਲਾਸ ਰੂਮ, ਲਾਇਬਰੇਰੀ, ਲੈਬ, ਪਖਾਨੇ ਅਤੇ ਹੋਰ ਦੀ ਸਾਂਭ-ਸੰਭਾਲ ਕਰਨਾ ਵੀ ਸ਼ਾਮਲ ਹੈ।

ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਹਰੇਕ ਸਕੂਲ ਲਈ ਇਹ ਵੀ ਨਿਸ਼ਚਿਤ ਕੀਤਾ ਗਿਆ ਹੈ ਕਿ ਇਸ ਸਕੀਮ ਅਧੀਨ ਪ੍ਰਾਪਤ ਰਾਸ਼ੀ ਵਿੱਚੋਂ 10 ਫ਼ੀਸਦੀ ਰਾਸ਼ੀ ਸਵੱਛਤਾ ਐਕਸ਼ਨ ਪਲਾਨ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ‘ਤੇ ਖਰਚ ਕਰਨਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਹੀ ਮਾਇਨਿਆਂ ਵਿੱਚ ਸਿੱਖਿਆ ਦੇ ਕੇਂਦਰ ਵਜੋਂ ਵਿਕਸਿਤ ਕਰਨ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...