October 6, 2026, 2:19 pm
----------- Advertisement -----------
HomeNewsਪੰਜਾਬ ਸਰਕਾਰ ਵੱਲੋਂ ਬਜੁਰਗਾਂ ਲਈ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦਾ 3...

ਪੰਜਾਬ ਸਰਕਾਰ ਵੱਲੋਂ ਬਜੁਰਗਾਂ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ 3 ਅਕਤੂਬਰ ਨੂੰ ਫਰੀਦਕੋਟ ਤੋਂ ਆਗਾਜ਼

Published on

----------- Advertisement -----------

ਚੰਡੀਗੜ੍ਹ, 1 ਅਕਤੂਬਰ (ਬਲਜੀਤ ਮਰਵਾਹਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਅੰਤਰ ਰਾਸ਼ਟਰੀ ਦਿਵਸ ਦੇ ਦਿਹਾੜੇ ਨੂੰ ਸਮਰਪਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਸ਼ੁਰੂ ਕਰਨ ਦਾ ਇੱਕ ਨਵੇਕਲਾ ਉਪਰਾਲਾ ਕੀਤਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਫਰੀਦਕੋਟ ਤੋਂ 3 ਅਕਤੂਬਰ ਨੂੰ ਕੀਤੀ ਜਾਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਲਈ ਸੂਬੇ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਹਰ ਜਿਲ੍ਹਾ ਪੱਧਰ ਤੇ ਸਿਹਤ ਕੈਪ ਲਗਾਏ ਜਾਣਗੇ, ਜਿਥੇ ਬਜ਼ੁਰਗਾਂ ਨੂੰ ਪੂਰੀ ਜਰੀਏਟ੍ਰਿਕ (ਬੁਢਾਪੇ ਨਾਲ ਸਬੰਧਿਤ ਬਿਮਾਰੀਆਂ) ਜਾਂਚ, ਈ.ਐਨ.ਟੀ (ਕੰਨ ਨੱਕ ਗਲਾ) ਦੀ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ, ਅੱਖਾਂ ਦੀ ਸਰਜਰੀ ਦੀਆਂ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਬਜ਼ੁਰਗਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ ਬਣਾਏ ਜਾਣਗੇ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ।

ਡਾ. ਬਲਜੀਤ ਕੌਰ ਨੇ ਲੋੜਵੰਦ ਬਜ਼ੁਰਗਾਂ ਨੂੰ ਇਸ ਮੌਕੇ ਦਾ ਲਾਭ ਪ੍ਰਾਪਤ ਕਰਨ ਲਈ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਵਿੱਚ ਕ੍ਰਮਵਾਰ 3 ਅਕਤੂਬਰ ਨੂੰ ਫਰੀਦਕੋਟ, 5 ਅਕਤੂਬਰ ਨੂੰ ਮੋਗਾ, 9 ਅਕਤੂਬਰ ਨੂੰ ਲੁਧਿਆਣਾ, 11 ਅਕਤੂਬਰ ਨੂੰ ਮੁਕਤਸਰ ਸਾਹਿਬ, 13 ਅਕਤੂਬਰ ਨੂੰ ਫਿਰੋਜਪੁਰ, 16 ਅਕਤੂਬਰ ਨੂੰ ਫਾਜ਼ਿਲਕਾ, 18 ਅਕਤੂਬਰ ਨੂੰ ਬਠਿੰਡਾ, 20 ਅਕਤੂਬਰ ਨੂੰ ਮਾਨਸਾ, 23 ਅਕਤੂਬਰ ਨੂੰ ਸੰਗਰੂਰ, 25 ਅਕਤੂਬਰ ਨੂੰ ਮਾਲੇਰਕੋਟਲਾ, 27 ਅਕਤੂਬਰ ਨੂੰ ਬਰਨਾਲਾ, 30 ਅਕਤੂਬਰ ਨੂੰ ਪਠਾਨਕੋਟ, 1 ਨਵੰਬਰ ਨੂੰ ਗੁਰਦਾਸਪੁਰ,3 ਨਵੰਬਰ ਅਮ੍ਰਿੰਤਸਰ, 6 ਨਵੰਬਰ ਤਰਨਤਾਰਨ, 8 ਨਵੰਬਰ ਨੂੰ ਜਲੰਧਰ, 10 ਨਵੰਬਰ ਨੂੰ ਐਸ.ਬੀ.ਐਸ ਨਗਰ, 13 ਨਵੰਬਰ ਨੂੰ ਹੁਸ਼ਿਆਰਪੁਰ , 15 ਨਵੰਬਰ ਨੁੰ ਕਪੂਰਥਲਾ, 17 ਨਵੰਬਰ ਨੂੰ ਐਸ.ਏ.ਐਸ ਨਗਰ, 20 ਨਵੰਬਰ ਨੂੰ ਪਟਿਆਲਾ, 22 ਨਵੰਬਰ ਨੂੰ ਰੂਪਨਗਰ ਅਤੇ 24 ਨਵੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...