June 1, 2026, 11:17 pm
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਟੀਕਾਕਰਨ ਲਈ ਫ਼ੋਨ 'ਤੇ ਐਸ.ਐਮ.ਐਸ ਅਲਰਟ ਸਹੂਲਤ...

ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਟੀਕਾਕਰਨ ਲਈ ਫ਼ੋਨ ‘ਤੇ ਐਸ.ਐਮ.ਐਸ ਅਲਰਟ ਸਹੂਲਤ ਦੀ ਸ਼ੁਰੂਆਤ

Published on

----------- Advertisement -----------

ਚੰਡੀਗੜ੍ਹ: ਸੂਬੇ ਭਰ ਦੇ ਬੱਚਿਆਂ ਦੇ ਸਮੇਂ ਸਿਰ ਟੀਕਾਕਰਨ ਲਈ ਜਾਗਰੂਕ ਕਰਨ ਅਤੇ ਬੱਚਿਆਂ ਦਾ ਲਾਜ਼ਮੀ ਟੀਕਾਕਰਨ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 0 ਤੋਂ 5 ਸਾਲ ਦੀ ਉਮਰ ਦੇ ਨਵਜੰਮੇ ਬੱਚਿਆਂ ਦੇ ਮਾਪਿਆਂ ਨੂੰ ਮੋਬਾਈਲ ਫੋਨਾਂ ‘ਤੇ ਟੀਕਾਕਰਨ ਲਈ ਦੀ ਸਮਾਂ-ਸਾਰਣੀ ਬਾਰੇ ਸੰਦੇਸ਼ ਭੇਜਣ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਇਸ ਵੱਡੇ ਕਾਰਜ ਨੂੰ ਇੱਕ ਮੁਹਿੰਮ ਵਜੋਂ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਟੀਕਾਕਰਨ ਦੀ ਸਮਾਂ-ਸਾਰਣੀ ਅਤੇ ਨਜ਼ਦੀਕੀ ਟੀਕਾਕਰਨ ਕੇਂਦਰ ਦੇ ਵੇਰਵਿਆਂ ਵਾਲਾ ਸੁਨੇਹਾ ਮਾਪਿਆਂ ਦੇ ਰਜਿਸਟਰਡ ਮੋਬਾਈਲ ਨੰਬਰਾਂ ‘ਤੇ ਆਪਣੇ ਆਪ ਭੇਜ ਦਿੱਤਾ ਜਾਇਆ ਕਰੇਗਾ। ਇਹ ਸਹੂਲਤ ਪੰਜਾਬ ਦੀ ਟੀਕਾਕਰਨ ਸਥਿਤੀ ਨੂੰ ਸੁਧਾਰਨ ਵਿੱਚ ਮਦਦਗਾਰ ਸਾਬਤ ਹੋਵੇਗੀ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਆਟੋਮੈਟਿਕ ਅਲਰਟ ਸਹੂਲਤ ਦੋਭਾਸ਼ੀ ਭਾਸ਼ਾ (ਪੰਜਾਬੀ ਅਤੇ ਅੰਗਰੇਜ਼ੀ) ਵਿੱਚ ਉਪਲਬਧ ਹੋਵੇਗੀ। ਇਸ ਸਹੂਲਤ ਦਾ ਉਦੇਸ਼ ਸਾਰੇ ਮਾਪਿਆਂ (ਪੰਜਾਬ ਦੇ ਨਾਗਰਿਕ) ਨੂੰ ਉਨ੍ਹਾਂ ਦੇ ਬੱਚਿਆਂ ਦੇ ਸਮੇਂ ਸਿਰ ਟੀਕਾਕਰਨ ਲਈ ਜਾਗਰੂਕ ਕਰਨਾ ਅਤੇ ਜਾਗਰੂਕਤਾ ਫੈਲਾਉਣ ਤੋਂ ਇਲਾਵਾ ਬੱਚਿਆਂ ਦੇ ਟੀਕਾਕਰਨ (31 ਟੀਕਿਆਂ) ਦੀ ਸਮਾਂ-ਸਾਰਣੀ ਦੀ ਨਿਗਰਾਨੀ ਕਰਨਾ ਅਤੇ ਪਤਾ ਲਗਾਉਣਾ ਹੈ।

ਬੁਲਾਰੇ ਨੇ ਦੱਸਿਆ ਕਿ ਇਹ ਸਹੂਲਤ ਪੰਜਾਬ ਰਾਜ ਵਿੱਚ ਰਜਿਸਟਰਡ ਜਨਮਾਂ ਦੇ ਅੰਕੜਿਆਂ (ਈ-ਸੇਵਾ) ਨਾਲ ਲਿੰਕ ਕੀਤੀ ਗਈ ਹੈ। ਜਿਕਰਯੋਗ ਹੈ ਕਿ ਟੀਕਾਕਰਨ ਰੀਮਾਈਂਡਰ ਸੇਵਾਵਾਂ ਅਨੇਕਾਂ ਦੇਸ਼ਾਂ ਵਿੱਚ ਟੀਕਾਕਰਨ ਨੂੰ 20 ਫੀਸਦੀ ਤੱਕ ਵਧਾਉਣ ਵਿੱਚ ਪ੍ਰਭਾਵਸ਼ਾਲੀ ਰਹੀਆਂ ਹਨ ਅਤੇ ਅਜਿਹੇ ਬਹੁਤ ਸਾਰੇ ਵਿਗਿਆਨਕ ਅਧਿਐਨ ਹਨ ਜਿੰਨਾਂ ਨੇ ਟੀਕਾਕਰਨ ਰੀਮਾਈਂਡਰ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...