November 25, 2026, 8:37 am
----------- Advertisement -----------
HomeNewsਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

Published on

----------- Advertisement -----------

ਸੰਗਰੂਰ/ਚੰਡੀਗੜ੍ਹ, 23 ਅਕਤੂਬਰ (ਬਲਜੀਤ ਮਰਵਾਹਾ): ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ, ਪੈਨਸ਼ਨ ਰਜਿਸਟ੍ਰੇਸ਼ਨ ਅਤੇ ਹੋਰਨਾਂ ਸਹੂਲਤਾਂ ਲਈ ਪਿੰਡਾਂ ਤੱਕ ਪਹੁੰਚ ਬਣਾਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅੱਜ ਇੱਥੇ ਪਿੰਡ ਸਤੌਜ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਮਨਾਏ ਗਏ ਜ਼ਿਲ੍ਹਾ ਪੱਧਰੀ ਸੀਨੀਅਰ ਸਿਟੀਜਨ ਦਿਵਸ ਦੀ ਪ੍ਰਧਾਨਗੀ ਕਰਨ ਪੁੱਜੇ ਹੋਏ ਸਨ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦਾ ਵਡਮੁੱਲਾ ਸਰਮਾਇਆ ਹਨ ਅਤੇ ਇਨ੍ਹਾਂ ਦੇ ਪਾਲਣ ਪੋਸ਼ਣ ਸਦਕਾ ਹੀ ਅਸੀਂ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਯੋਗ ਬਣਦੇ ਹਾਂ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਕੁਝ ਸਮੇ ਲਈ ਮੋਬਾਇਲ ਅਤੇ ਇੰਟਰਨੈੱਟ ਤੋਂ ਦੂਰ ਹੋ ਕੇ ਆਪਣੇ ਬਜ਼ੁਰਗਾਂ ਦੇ ਨਾਲ ਗੱਲਾਂ ਬਾਤਾਂ ਕਰਕੇ ਸਮਾਂ ਗੁਜ਼ਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀ ਉਮਰ ਹੰਢਾ ਕੇ ਬਜ਼ੁਰਗ ਸਾਡੇ ਤੋਂ ਕੁਝ ਸਮਾਂ ਹਾਸਲ ਕਰਨ ਦੀ ਤਵੱਕੋ ਰੱਖਦੇ ਹਨ। ਪੰਜਾਬ ਸਰਕਾਰ ਵੱਲੋਂ ਇਸ ਨਿਵੇਕਲੀ ਪਹਿਲ ਕਦਮੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 60 ਸਾਲ ਦੀ ਉਮਰ ਹੰਢਾ ਚੁੱਕੇ ਸੂਬੇ ਦੇ ਹਰ ਬਾਸ਼ਿੰਦੇ ਨੂੰ ਮੁੱਢਲੀ ਸਹੂਲਤ ਦੇਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਸਰਕਾਰ ਦੀ ਇਸ ਨਿਵੇਕਲੀ ਮੁਹਿੰਮ ਤਹਿਤ ਅੱਜ ਜਿੱਥੇ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਅੱਖਾਂ ਲਈ ਨਜ਼ਰ ਦੀਆਂ ਐਨਕਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਕੈਂਪ ਦੌਰਾਨ ਦੂਰੋਂ-ਨੇੜਿਓ ਚੱਲ ਕੇ ਆਏ ਬਜ਼ੁਰਗਾਂ ਨੂੰ ਦਵਾਈਆਂ ਵੀ ਮੁਫਤ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ 60 ਸਾਲ ਤੋਂ ਉੱਪਰ ਉਮਰ ਦੀਆਂ ਉੱਘੀਆਂ ਸਖਸ਼ੀਅਤਾਂ ਦੇ ਨਾਲ-ਨਾਲ ਬਜ਼ੁਰਗਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ, ਵਿਧਾਇਕ ਲਹਿਰਾ ਬਰਿੰਦਰ ਗੋਇਲ, ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਡਾਇਰੈਕਟਰ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸ਼ੇਨਾ ਅਗਰਵਾਲ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਐਸ.ਡੀ.ਐਮ. ਸੁਨਾਮ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਵਧੀਕ ਡਾਇਰੈਕਟਰ ਚਰਨਜੀਤ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਹਿਲ, ਚੇਅਰਮੈਨ ਸ਼ੀਸ਼ਪਾਲ ਆਨੰਦ ਅਤੇ ਚੇਅਰਮੈਨ ਦਰਸ਼ਨ ਸਿੰਘ ਗੀਤੀ ਮਾਨ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...