November 6, 2026, 10:45 pm
----------- Advertisement -----------
HomeNewsLatest Newsਪੰਜਾਬ ਸਰਕਾਰ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ...

ਪੰਜਾਬ ਸਰਕਾਰ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਕਰ ਰਹੀ ਹੈ ਉਪਰਾਲੇ- ਜਗਦੀਪ ਸਿੰਘ ਕਾਕਾ ਬਰਾੜ

Published on

----------- Advertisement -----------

ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ) 28 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਭਿਆਚਾਰ ਮਾਮਲੇ ਪੂਰਾਤੱਤਵ ਅਤੇ ਅਜਾਇਬਘਰ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਵਿੱਚ ਪਿੰਡ ਭਲਾਈਆਣਾ ਵਿਖੇ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਅੱਜ ਇੱਥੇ ਸ਼ਾਨਦਰ ਆਗਾਜ਼ ਹੋਇਆ।
ਇਸ ਦੀ ਸ਼ੁਰੂਆਤ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੀਪ ਜਗਾ ਕੇ ਕੀਤੀ। ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਇਸ ਤਰਾਂ ਦੇ ਉਪਰਾਲੇ ਆਰੰਭੇ ਗਏ ਹਨ । ਉਨਾਂ ਨੇ ਕਿਹਾ ਕਿ ਇਹਨਾਂ ਉਪਰਾਲਿਆਂ ਰਾਹੀਂ ਅਸੀਂ ਸਾਡੀ ਨਵੀਂ ਪੀੜੀ ਨੂੰ ਸਾਡੇ ਅਮੀਰ ਵਿਰਸੇ ਨਾਲ ਜੋੜ ਰਹੇ ਹਾਂ। ਉਹਨਾਂ ਔਰਤਾਂ ਵੱਲੋਂ ਹਰ ਖੇਤਰ ਵਿੱਚ ਮਾਰੀਆਂ ਮੱਲਾਂ ਦੀ ਸ਼ਲਾਂਘਾ ਕੀਤੀl
ਉਹਨਾਂ ਮਹਿਲਾਵਾਂ ਨੂੰ ਸੱਦਾ ਦਿੰਦਿਆਂ ਅਪੀਲ ਕੀਤੀ ਉਹਨਾਂ ਨੂੰ ਆਪਣੇ ਵਿਰਸੇ ਨਾਲ ਸੰਬੰਧਿਤ ਤਿਉਹਾਰ ਪੂਰੇ ਉਤਸ਼ਾਹ ਦੇ ਨਾਲ ਮਨਾਉਣੇ ਚਾਹੀਦੇ ਹਨ। ਉਹਨਾਂ ਆਖਿਆ ਕਿ ਅੱਜ ਦੇ ਬੱਚੇ ਬਹੁਤ ਖੁਸ਼ਕਿਸਮਤ ਹਨ ਕਿਉਂਕਿ ਉਨ੍ਹਾਂ ਦੇ ਮਾਪੇ ਪੜ੍ਹਾਈ ਦੇ ਨਾਲ-ਨਾਲ ਉਹਨਾਂ ਨੂੰ ਖੇਡਾਂ ਖੇਡਣ ਲਈ ਵੀ ਪ੍ਰੇਰਿਤ ਕਰਦੇ ਹਨ।
ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਆਖਿਆ ਕਿ ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਤੀਆਂ ਦੇ ਮੇਲੇ ਵਿੱਚ ਪੰਜਾਬੀ ਸੱਭਿਆਚਾਰ ਦੇ ਵੱਖ-ਵੱਖ ਰੰਗ ਜਿਵੇਂ ਕਿ ਗਿੱਧਾ, ਭੰਗੜਾ, ਲੋਕ ਖੇਡਾਂ ਪ੍ਰਦਰਸ਼ਨ ਕੀਤੀਆਂ ਜਾਣਗੀਆਂ। ਇਸ ਤੋਂ ਬਿਨਾਂ ਇੱਥੇ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਆਪਣੇ ਸਟਾਲ ਲਗਾਏ ਗਏ ਹਨ। ਪਿੰਡ ਭਲਾਈਆਣਾ ਦੀ ਅਨਾਜ ਮੰਡੀ ਵਿੱਚ ਇਸ ਮੇਲੇ ਕਾਰਨ ਪੂਰੇ ਪਿੰਡ ਦਾ ਮਾਹੌਲ ਹੀ ਵਿਰਾਸਤੀ ਰੰਗ ਵਿੱਚ ਰੰਗਿਆ ਵਿਖਾਈ ਦੇਣ ਲੱਗਿਆ।
ਪਹਿਲੇ ਦਿਨ ਦੇ ਸਮਾਗਮਾਂ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ ਜਿਸ ਤੋਂ ਬਾਅਦ ਲੋਕ ਨਾਚ ਭੰਗੜੇ ਦੇ ਮੁਕਾਬਲੇ ਖਿੱਚ ਦਾ ਕੇਂਦਰ ਰਹੇ। ਇਸ ਤੋਂ ਬਿਨਾਂ ਵੱਖ-ਵੱਖ ਪ੍ਰਕਾਰ ਦੇ ਹੋਰ ਸੱਭਿਆਚਾਰਕ ਮੁਕਾਬਲੇ ਅਤੇ ਪਿੰਡ ਦਾ ਦ੍ਰਿਸ਼ ਵੀ ਲੋਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਰਿਹਾ। ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਮੇਲੇ ਵਿੱਚ ਹਾਜ਼ਰੀ ਭਰੀ।
ਇਸ ਮੇਲੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾਲ ਇਸ ਤੋਂ ਪਹਿਲਾਂ ਮੁੱਖ ਮਹਿਮਾਨ ਵੱਲੋਂ ਪੁਰਾਤਨ ਸੱਭਿਆਚਾਰ ਵਿਰਸੇ ਨੂੰ ਦਰਸਾਉਂਦੀਆਂ ਸਟਾਲਾਂ ਦਾ ਦੋਰਾ ਕਰਕੇ ਨਿਰੀਖਣ ਕੀਤਾ ਗਿਆl

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...