ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਪੰਜਾਬ ਦੇ ਤਿੰਨ ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹਨਾਂ ਵਿੱਚ ਆਈ ਪੀ ਐਸ ਅਧਿਕਾਰੀ ਪ੍ਰਬੋਧ ਕੁਮਾਰ, ਆਈ ਪੀ ਐਸ ਅਧਿਕਾਰੀ ਐਸ ਐਸ ਸ਼੍ਰੀਵਾਸਤਵ ਅਤੇ ਆਈ ਪੀ ਐਸ ਅਧਿਕਾਰੀ ਅਮਨਦੀਪ ਸਿੰਘ ਰਾਏ ਦਾ ਨਾਮ ਸ਼ਾਮਿਲ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਉਕਤ ਤਿੰਨੇ ਅਧਿਕਾਰੀਆਂ ਨੂੰ ਤੁਰੰਤ ਨਵੀਂ ਪੋਸਟ ਦਾ ਚਾਰਜ ਸੰਭਾਲਣ ਲਈ ਗੱਲ ਵੀ ਕਹੀ ਗਈ ਹੈ।














