September 18, 2026, 2:46 am
----------- Advertisement -----------
HomeNewsBreaking Newsਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ 400 ਤਰ੍ਹਾਂ ਦੀਆਂ ਸੇਵਾਵਾਂ ਲੋਕ ਘਰ...

ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ 400 ਤਰ੍ਹਾਂ ਦੀਆਂ ਸੇਵਾਵਾਂ ਲੋਕ ਘਰ ਬੈਠੇ ਹਾਸਲ ਕਰ ਸਕਣਗੇ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 5 ਜੁਲਾਈ: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਹੁਣ ਲੋਕ ਆਪਣੇ ਘਰ ਬੈਠੇ ਹੀ ਹਾਸਲ ਕਰ ਸਕਣਗੇ ਕਿਉਂਕਿ ਸੂਬਾ ਸਰਕਾਰ ਵੱਲੋਂ ਡੋਰ-ਸਟੈੱਪ ਸਰਵਿਸ ਡਲਿਵਰੀ ਸਕੀਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।

ਇੱਥੇ ਮਗਸੀਪਾ ਵਿਖੇ ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਦੇ ਬੋਰਡ ਆਫ਼ ਗਵਰਨਰਜ਼ (ਬੀ.ਓ.ਜੀ.) ਦੀ 16ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾਵਾਂ ਦੀ ਡੋਰ ਸਟੈੱਪ ਡਲਿਵਰੀ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ 400 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਾਰੀਆਂ ਸੇਵਾਵਾਂ ਦੀ ਡੋਰ-ਸਟੈੱਪ ਡਿਲੀਵਰੀ ਸ਼ੁਰੂ ਕੀਤੀ ਜਾਵੇਗੀ। ਸਰਕਾਰ ਦੀ ਇਸ ਪਹਿਲਕਦਮੀ ਨਾਲ ਸੂਬੇ ਦੇ ਲੋਕ ਘਰ ਬੈਠੇ ਸਰਕਾਰੀ ਸੇਵਾਵਾਂ ਹਾਸਲ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਬਾਅਦ ਬਿਨੈਕਾਰ ਸਿਰਫ਼ ਇੱਕ ਟੋਲ-ਫ੍ਰੀ ਨੰਬਰ ‘ਤੇ ਕਾਲ ਕਰਕੇ ਹੋਮ ਵਿਜ਼ਿਟ ਬੁੱਕ ਕਰਵਾ ਕੇ ਸੂਚੀ ਵਿੱਚ ਸ਼ਾਮਲ ਸੇਵਾਵਾਂ ਦੀ ਡੋਰ-ਸਟੈੱਪ ਡਲਿਵਰੀ ਦਾ ਲਾਭ ਲੈ ਸਕੇਗਾ ਅਤੇ ਇੱਕ ਵਿਅਕਤੀ ਬਿਨੈਕਾਰ ਦੇ ਘਰ ਜਾ ਕੇ ਸਾਰੇ ਲੋੜੀਂਦੇ ਦਸਤਾਵੇਜ਼ ਇਕੱਤਰ ਕਰਕੇ ਇਹਨਾਂ ਨੂੰ ਅਪਲੋਡ ਕਰੇਗਾ ਅਤੇ ਫਿਰ ਇਸ ਨੂੰ ਸਬੰਧਤ ਵਿਭਾਗ ਵਿੱਚ ਜਮ੍ਹਾਂ ਕਰਵਾਏਗਾ।

ਅਮਨ ਅਰੋੜਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਸੇਵਾਵਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਇਸ ਨਾਲ ਵਿਚੋਲਿਆਂ ਦੀ ਭੂਮਿਕਾ ਵੀ ਖਤਮ ਹੋ ਜਾਵੇਗੀ, ਜੋ ਕੰਮ ਛੇਤੀ ਕਰਵਾ ਕੇ ਦੇਣ ਦੇ ਬਹਾਨੇ ਲੋਕਾਂ ਦੀ ਲੁੱਟ ਕਰਦੇ ਸਨ। ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਨੇ ਨਾਗਰਿਕ ਸੇਵਾਵਾਂ ਆਧੁਨਿਕ ਤਰੀਕੇ ਨਾਲ ਦੇਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਕੁਨੈਕਟ ਪੋਰਟਲ ਅਤੇ ਪੀ.ਜੀ.ਆਰ.ਐਸ. ਪੋਰਟਲ ਵਿੱਚ ਹੋਰ ਸੁਧਾਰ ਕੀਤਾ ਜਾਵੇ ਤਾਂ ਜੋ ਅਤਿ-ਆਧੁਨਿਕ ਤਕਨਾਲੋਜੀ ਨੂੰ ਸ਼ਾਮਲ ਕਰਕੇ ਉਪਭੋਗਤਾਵਾਂ ਨੂੰ ਬਿਹਤਰ ਸੇਵਾਵਾਂ ਦਿੱਤੀਆਂ ਜਾ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...