November 18, 2026, 12:04 pm
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ ਮ੍ਰਿਤਕ ਲਾਭਪਾਤਰੀਆਂ ਦੇ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ...

ਪੰਜਾਬ ਸਰਕਾਰ ਨੇ ਮ੍ਰਿਤਕ ਲਾਭਪਾਤਰੀਆਂ ਦੇ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਕੀਤੀ ਰਿਕਵਰੀ

Published on

----------- Advertisement -----------

ਚੰਡੀਗੜ੍ਹ, 12 ਅਪਰੈਲ 2022 – ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਫੰਡਾਂ ਦੀ ਤਰਕਸੰਗਤ ਵੰਡ ਨੂੰ ਯਕੀਨੀ ਬਣਾਉਂਦਿਆਂ, ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦੇ ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਖਜ਼ਾਨੇ ਦੀ ਬੱਚਤ ਦੇ ਨਾਲ-ਨਾਲ ਲੋੜਵੰਦਾਂ ਅਤੇ ਅਸਲ ਲਾਭਪਾਤਰੀਆਂ ਲਈ ਇਨ੍ਹਾਂ ਸਕੀਮਾਂ ਤਹਿਤ ਨਿਰਪੱਖ ਢੰਗ ਨਾਲ ਵਿੱਤੀ ਸਹਾਇਤਾ ਯਕੀਨੀ ਬਣਾਉਣ ਲਈ ਸਾਰੀਆਂ ਸਕੀਮਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ 1,27,643 ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਵਸੂਲੀ ਕਰਕੇ ਇਹ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਵਾ ਦਿੱਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 28.85 ਲੱਖ ਲਾਭਪਾਤਰੀਆਂ ਨੂੰ ਹਰ ਮਹੀਨੇ 432.75 ਕਰੋੜ ਰੁਪਏ ਦੀ ਪੈਨਸ਼ਨ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ 19,47,427 ਬੁਢਾਪਾ ਪੈਨਸ਼ਨਰ, 5,38,010 ਵਿਧਵਾਵਾਂ ਜਾਂ ਬੇਸਹਾਰਾ ਮਹਿਲਾਵਾਂ, 1,75,135 ਬੇਸਹਾਰਾ ਬੱਚੇ ਅਤੇ 2,24,513 ਦਿਵਿਆਂਗ ਵਿਅਕਤੀ ਆਪਣੀ ਮਹੀਨਾਵਾਰ ਪੈਨਸ਼ਨ ਦਾ ਲਾਭ ਲੈ ਰਹੇ ਹਨ।

ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਨੂੰ ਇਨ੍ਹਾਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਬਜਟ ਵਜੋਂ 4420.70 ਕਰੋੜ ਰੁਪਏ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚੋਂ 4353.64 ਕਰੋੜ ਰੁਪਏ ਕੁੱਲ 28,85,085 ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...