December 6, 2024, 9:31 am
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਨੂੰ 6 ਕਰੋੜ 28...

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਨੂੰ 6 ਕਰੋੜ 28 ਲੱਖ ਰੁਪਏ ਜਾਰੀ

Published on

----------- Advertisement -----------
  • ਲੋੜਵੰਦ ਪਰਿਵਾਰਾਂ ਨੂੰ ਲੜਕੀ ਦੇ ਵਿਆਹ ‘ਤੇ ਸੂਬਾ ਸਰਕਾਰ ਵੱਲੋਂ 51 ਹਜ਼ਾਰ ਰੁਪਏ ਦੀ ਦਿੱਤੀ ਜਾਂਦੀ ਹੈ ਮਾਲੀ ਮਦਦ : ਡਿਪਟੀ ਕਮਿਸ਼ਨਰ

ਪਟਿਆਲਾ, 27 ਅਪ੍ਰੈਲ 2023 – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲਾ ਜ਼ਿਲ੍ਹੇ ਲਈ 6 ਕਰੋੜ 28 ਲੱਖ 32 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਲਈ ਜਾਰੀ ਕੀਤੀ ਰਾਸ਼ੀ ‘ਚ ਅਨੁਸੂਚਿਤ ਜਾਤੀਆਂ ਲਈ 2 ਕਰੋੜ 85 ਲੱਖ ਅਤੇ ਪਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 3 ਕਰੋੜ 43 ਲੱਖ 23 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ‘ਚ 6 ਕਰੋੜ 28 ਲੱਖ 32 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ, ਜਿਸ ‘ਚ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 2 ਕਰੋੜ 85 ਲੱਖ ਰੁਪਏ ਜਾਰੀ ਕੀਤੇ ਗਏ ਹਨ, ਜਿਸ ਦਾ ਲਾਭ ਜ਼ਿਲ੍ਹੇ ਦੇ 559 ਲਾਭਪਾਤਰੀ ਨੂੰ ਮਿਲੇਗਾ। ਇਸੇ ਤਰ੍ਹਾਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਲਾਭਪਾਤਰੀਆਂ ਲਈ 3 ਕਰੋੜ 43 ਲੱਖ 23 ਹਜ਼ਾਰ ਰੁਪਏ ਜਾਰੀ ਹੋਏ ਹਨ, ਜਿਸ ‘ਚ ਜ਼ਿਲ੍ਹੇ ਦੇ 673 ਲਾਭਪਾਤਰੀ ਕਵਰ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000/-ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਡੀਜੇ ਤੇ ਨੱਚਣ ਨੂੰ ਲੈਕੇ ਹੋਇਆ ਵਿਵਾਦ, 2 ਭੈਣਾਂ ਦੇ ਇਕਲੌਤੇ ਭਰਾ ਦਾ ਤੇਜ਼ਧਾਰ ਨਾਲ ਕ+ਤ+ਲ

ਬਰਨਾਲਾ ਦੇ ਕਸਬਾ ਧਨੌਲਾ ਵਿਖੇ ਦੋ ਭੈਣਾਂ ਦੇ ਇਕਲੌਤੇ ਭਰਾ 24 ਸਾਲਾ ਮੰਗਲ ਸਿੰਘ ਪੁੱਤਰ...

ਮਾਪਿਆਂ ਨੇ ਚਾਵਾਂ ਨਾਲ ਭੇਜਿਆ ਸੀ ਬਾਹਰ,ਚਾਕੂ ਮਾਰਕੇ ਗੁਰਸਿੱਖ ਨੌਜਵਾਨ ਦਾ ਕ+ਤ+ਲ

ਓਨਟਾਰੀਓ ਸੂਬੇ ਦੇ ਸ਼ਹਿਰ ਸਾਰਨੀਆ ਵਿਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ...

ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦਾ ਮਾਰਚ,ਫਸ ਨਾ ਜਾਇਓ ਜਾਮ ਚ, ਪੜ੍ਹੋ ਟਰੈਫਿਕ ਐਡਵਾਈਜ਼ਰੀ

ਕਿਸਾਨ ਇੱਕ ਵਾਰ ਫਿਰ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਅੱਜ 2...

ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੇ ਮਾਮਲੇ ਚ ਗੈਂਗਸਟਰ ਸੁਖਪ੍ਰੀਤ ਬੁੱਢਾ ਤੇ ਦਿਲਪ੍ਰੀਤ ਬਾਬਾ ਹੋਏ ਬਰੀ, ਪਟਿਆਲ ਦੀ ਪਤਨੀ ਭਗੌੜਾ ਘੋਸ਼ਿਤ

 ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਦੀ ਧਮਕੀ ਮਾਮਲੇ 'ਚ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਅੱਧੀ ਰਾਤ ਨੂੰ ਥਾਣੇ ਚ ਬੰਬ ਫਟਣ ਦੀ ਅਫਵਾਹ,ਪਰ ਪੁਲਿਸ ਕਹਿੰਦੀ ਮੋਟਰਸਾਈਕਲ ਦਾ ਟਾਇਰ ਫਟਿਆ

ਅੰਮ੍ਰਿਤਸਰ ਦੇ ਮਜੀਠਾ ਵਿਖੇ ਮਜੀਠਾ ਥਾਣੇ ਦੇ ਵਿੱਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ...

ਇਸ ਖ਼ਤਰਨਾਕ ਬਿਮਾਰੀ ਨਾਲ ਹੋ ਚੁੱਕੀ ਹੈ 15 ਲੋਕਾਂ ਦੀ ਮੌ+ਤ,ਆਉਣ ਲੱਗਦਾ ਹੈ ਅੱਖਾਂ ਚੋਂ ਖੂਨ

ਅਜੇ ਤੱਕ ਕੋਵਿਡ ਦੁਨੀਆ ਤੋਂ ਖਤਮ ਨਹੀਂ ਹੋ ਰਿਹਾ ਹੈ ਅਤੇ ਨਵੇਂ ਵਾਇਰਸ ਵੀ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਵਧਾਈ ਗਈ ਇਸ ਗੁਰੂ ਘਰ ਦੀ ਸੁਰੱਖਿਆ, ਹਰ ਇੱਕ ਤੇ ਰਹੇਗੀ ਬਾਜ਼ ਦੀ ਨਜ਼ਰ

 ਦਰਬਾਰ ਸਾਹਿਬ ਵਿਖੇ ਅੱਜ ਸੁਖਬੀਰ ਸਿੰਘ ਬਾਦਲ ਉੱਤੇ ਇੱਕ ਵਿਅਕਤੀ ਵੱਲੋਂ ਗੋਲੀ ਚਲਾਉਣ ਦੀ...

ਤਾਜ਼ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਪੁਲਿਸ ਨੇ ਵਧਾਈ ਚੌਕਸੀ

 ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੈਰ-ਸਪਾਟਾ ਵਿਭਾਗ ਨੂੰ ਮੰਗਲਵਾਰ...