August 25, 2026, 6:34 am
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾਂ ਹਾਸਲ ਕਰਨ ਦੀਆਂ ਇੱਛੁਕ ਗੈਰ ਸਰਕਾਰੀ ਸੰਸਥਾਵਾਂ...

ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾਂ ਹਾਸਲ ਕਰਨ ਦੀਆਂ ਇੱਛੁਕ ਗੈਰ ਸਰਕਾਰੀ ਸੰਸਥਾਵਾਂ ਤੋਂ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 26 ਅਗਸਤ: ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ ਅਤੇ ਅਨੁਸੂਚਿਤ ਜਾਤੀਆਂ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਨੁੰ ਹੋਰ ਵਧੀਆ ਤਰੀਕੇ ਨਾਲ ਲਾਗੂ ਕਰਨ ਲਈ ਐਨ.ਜੀ.ਓਜ਼ ਦੀ ਵੀ ਮੱਦਦ ਲਈ ਜਾ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ (ਐਨ. ਜੀ. ਓਜ਼) ਤੋਂ ਸਹਾਇਤਾ ਲਈ ਜਾਂਦੀ ਹੈ। ਜਿਸ ਬਦਲੇ ਗੈਰ-ਸਰਕਾਰੀ ਸੰਸਥਾਵਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਉਪਲੱਬਧ ਕਰਵਾਈ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਸੰਸਥਾਵਾਂ ਵੱਲੋਂ ਯੋਗ ਅਨੁਸੂਚਿਤ ਜਾਤੀਆਂ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤੇ ਹੋਣ ਜਾਂ ਕਰ ਰਹੀਆਂ ਹੋਣ। ਇਹ ਸਵੈ-ਸੇਵੀ ਸੰਸਥਾ ਘੱਟੋ-ਘੱਟ 3 ਸਾਲ ਪਹਿਲਾਂ ਰਜਿਸਟਰਡ ਹੋਣੀ ਚਾਹੀਦੀ ਅਤੇ ਸੰਸਥਾ ਬਲੈਕ ਲਿਸਟ ਨਹੀਂ ਹੋਣੀ ਚਾਹੀਦੀ। ਪੰਜਾਬ ਸਰਕਾਰ ਵਲੋਂ ਲਾਗੂ ਇਸ ਸਕੀਮ ਤਹਿਤ ਜਿਹੜੀਆਂ ਸਵੈ-ਸੇਵੀ ਸੰਸਥਾਵਾਂ ਸਹਾਇਤਾ ਪ੍ਰਾਪਤ ਕਰਨ ਲਈ ਚਾਹਵਾਨ ਹਨ ੳਹ ਪੰਜਾਬ ਸਰਕਾਰ ਵਲੋਂ ਇਸ ਸਕੀਮ ਅਧੀਨ ਸੂਚੀਬੱਧ ਨਾਮਜ਼ਦ ਕੀਤੇ ਗਏ ਪ੍ਰੋਜੈਕਟਾਂ ਅਧੀਨ ਗ੍ਰਾਂਟ ਪ੍ਰਾਪਤ ਕਰਨ ਲਈ ਅਪਲਾਈ ਕਰ ਸਕਦੀਆਂ ਹਨ। ਉਨ੍ਹਾਂ ਵਲੋਂ ਆਪਣੀ ਤਜਵੀਜ਼ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੇਸ਼ ਕਰਕੇ ਸਬੰਧਤ ਡਿਪਟੀ ਕਮਿਸ਼ਨਰ ਦੀ ਸਿਫਾਰਸ਼ ਰਾਹੀਂ ਵਿਭਾਗ ਨੂੰ ਭੇਜੀ ਜਾਵੇ। ਸਵੈ-ਸੇਵੀ ਸੰਸਥਾਵਾਂ ਦੀ ਮਦਦ ਲਈ ਲਾਗੂ ਕੀਤੀਆਂ ਗਈਆਂ ਇਨ੍ਹਾਂ ਸਕੀਮਾਂ ਸਬੰਧੀ ਵਧੇਰੇ ਜਾਣਕਾਰੀ E-mail ID: directowelfarepunjab@gmail.com ਜਾਂ ਸਬੰਧਤ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਦੇ ਦਫ਼ਤਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਸ ਸੰਬੰਧੀ ਮੁਕੰਮਲ ਜਾਣਕਾਰੀ ਪਲਾਨਿੰਗ ਵਿਭਾਗ ਦੀ ਵੈੱਬਸਾਈਟ pbplanning.punjab.gov.in ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। ਇੱਛੁਕ ਸੰਸਥਾਵਾਂ ਆਪਣੀਆਂ ਤਜਵੀਜ਼ਾਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਐਸ. ਸੀ. ਓ. ਨੰ: 7, ਫੇਜ਼-1, ਐਸ. ਏ. ਐਸ. ਨਗਰ (ਮੁਹਾਲੀ) ਵਿਖੇ ਮਿਤੀ 06 ਸਤੰਬਰ 2022 ਤੱਕ ਭੇਜ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...