ਚੰਡੀਗੜ੍ਹ, 8 ਜੂਨ, 2022 – ਪੰਜਾਬ ਸਰਕਾਰ ਨੇ 424 ਵੀ ਆਈ ਪੀ ਲੋਕਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ, ਜਿਹਨਾਂ ਦੀ 6 ਜੂਨ ਦੇ ਮੱਦੇਨਜ਼ਰ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਸੀ।
ਪੰਜਾਬ ਸਰਕਰ ਦੇ ਇਸ ਫੈਸਲੇ ਕਾਰਨ ਸਰਕਰ ਦੀ ਬਹੁਤ ਨਿਖੇਧੀ ਹੋਈ ਸੀ, ਕਿਉਂਕਿ ਸੁਰੱਖਿਆ ਵਿਚ ਕਟੌਤੀ ਦੇ ਅਗਲੇ ਹੀ ਦਿਨ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ, ਕਿਉਂਕਿ ਇਹਨਾਂ ਵੀ ਆਈ ਪੀ ਲੋਕਾਂ ਵਿਚ ਸਿੱਧੂ ਮੂਸੇਵਾਲਾ ਵੀ ਸ਼ਾਮਿਲ ਸੀ। ਜਿਸ ਨੂੰ ਲੈ ਕੇ ਬਹੁਤ ਹੰਗਾਮਾ ਹੋਇਆ।
ਜਿਸ ਤੋਂ ਬਾਅਦ ਇਹ ਮਾਮਲਾ ਹਾਈ ਕੋਰਟ ਵਿਚ ਪੁੱਜ ਗਿਆ ਸੀ, ਜਿਥੇ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਸੁਰੱਖਿਆ ਵਿਚ ਕਟੌਤੀ ਕਰਨ ਦਾ ਕਾਰਨ ਪੁੱਛਿਆ ਸੀ। ਇਸ ਦੇ ਜਵਾਬ ‘ਚ ਪੰਜਾਬ ਸਰਕਾਰ ਦੇ AG ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ 6 ਜੂਨ ਦੇ ਮੱਦੇਨਜ਼ਰ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਹੈ। ਜਿਸ ਤੋਂ ਬਾਅਦ ਇਹ ਸੁਰੱਖਿਆ ਬਹਾਲ ਕਰ ਦਿੱਤੀ ਜਾਵੇਗੀ।
ਜਿਸ ਤੋਂ ਬਾਅਦ ਹੁਣ 6 ਜੂਨ ਲੰਘ ਜਾਨ ਤੋਂ ਬਾਅਦ ਅੱਜ 7 ਜੂਨ ਨੂੰ ਪੰਜਾਬ ਸਰਕਾਰ ਵੱਲੋਂ ਕਰ ਦਿੱਤੀ ਗਈ ਹੈ। ਤੁਹਾਨੂੰ ਇਹ ਵੀ ਦੱਸ ਦਈਏ ਕਿ ਹੰਗਾਮੇ ਦਾ ਵੱਡਾ ਕਾਰਨ ਸੁਰੱਖਿਆ ਕਟੌਤੀ ਦੀ ਸੂਚੀ ਸੋਸ਼ਲ ਮੀਡੀਆ ਤੇ ਲੀਕ ਹੋਣਾ ਸੀ।