October 7, 2026, 11:39 pm
----------- Advertisement -----------
HomeNewsLatest Newsਪੰਜਾਬ ਸਰਕਾਰ ਨੇ ਵਿਸ਼ੇਸ਼ ਮੁਹਿੰਮ ਤਹਿਤ ਜੇਲ੍ਹਾਂ 'ਚੋਂ 50 ਦਿਨਾਂ 'ਚ 710...

ਪੰਜਾਬ ਸਰਕਾਰ ਨੇ ਵਿਸ਼ੇਸ਼ ਮੁਹਿੰਮ ਤਹਿਤ ਜੇਲ੍ਹਾਂ ‘ਚੋਂ 50 ਦਿਨਾਂ ‘ਚ 710 ਮੋਬਾਈਲ ਫੋਨ ਕੀਤੇ ਜ਼ਬਤ

Published on

----------- Advertisement -----------

ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਖਿ਼ਲਾਫ਼ ਵੱਡੀ ਕਾਰਵਾਈ ਕੀਤੀ ਹੈ ਜੇਲ੍ਹਾਂ ਵਿੱਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਜੇਲ੍ਹਾਂ ਵਿੱਚੋਂ 710 ਮੋਬਾਈਲ ਫੋਨ ਬਰਾਮਦ ਕੀਤੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ 16 ਮਾਰਚ ਤੋਂ 10 ਮਈ ਤੱਕ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਕੈਦੀਆਂ ਤੋਂ 710 ਦੇ ਕਰੀਬ ਮੋਬਾਈਲ ਫੋਨ ਬਰਾਮਦ ਕੀਤੇ ਗਏ।
ਉਨ੍ਹਾਂ ਦੱਸਿਆ ਕਿ 16 ਮਾਰਚ ਤੋਂ 31 ਮਾਰਚ ਤੱਕ 166 ਮੋਬਾਈਲ ਫੋਨ ਬਰਾਮਦ ਕੀਤੇ ਗਏ, ਜਦੋਂ ਇਕ ਤੋਂ 30 ਅਪ੍ਰੈਲ ਤੱਕ 354 ਮੋਬਾਈਲ ਬਰਾਮਦ ਹੋਏ। ਇਸ ਤੋਂ ਇਲਾਵਾ ਇਕ ਤੋਂ 10 ਮਈ ਤੱਕ ਕੀਤੀ ਕਾਰਵਾਈ ਦੌਰਾਨ 190 ਮੋਬਾਈਲ ਫੋਨ ਫੜੇ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਮੋਬਾਈਲ ਫੋਨਾਂ ਦੀ ਵਰਤੋਂ ਗੈਂਗਸਟਰ/ਸਮਗਲਰ ਜੇਲ੍ਹਾਂ ਤੋਂ ਆਪਣੀਆਂ ਕਾਰਵਾਈਆਂ ਚਲਾਉਣ ਲਈ ਕਰਦੇ ਸਨ।
ਮੁੱਖ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਨਾਮ ਉਤੇ ਇਹ ਫੋਨ ਨੰਬਰ ਚੱਲ ਰਹੇ ਹਨ, ਉਨ੍ਹਾਂ ਨੂੰ ਫੜਨ ਲਈ ਜਾਂਚ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਜੇਲ੍ਹਾਂ ਵਿੱਚੋਂ ਮੋਬਾਈਲ ਬਰਾਮਦ ਹੋਏ ਹਨ, ਉਨ੍ਹਾਂ ਦੇ ਅਧਿਕਾਰੀਆਂ ਤੇ ਸਟਾਫ਼ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਜੇਲ੍ਹਾਂ ਵਿੱਚੋਂ ਵੀ.ਆਈ.ਪੀ. ਸੱਭਿਆਚਾਰ ਨੂੰ ਜੜ੍ਹੋਂ ਮਿਟਾਉਣ ਲਈ ਪੰਜਾਬ ਸਰਕਾਰ ਨੇ ਸਾਰੇ ਵੀ.ਆਈ.ਪੀ. ਸੈੱਲਾਂ ਨੂੰ ਖ਼ਤਮ ਕਰਨ ਅਤੇ ਇਨ੍ਹਾਂ ਨੂੰ ਪ੍ਰਬੰਧਕੀ ਬਲਾਕਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜੇਲ੍ਹਾਂ ਵਿੱਚ ਬੰਦੀ ਹਨ, ਉਨ੍ਹਾਂ ਨੂੰ ਅਦਾਲਤਾਂ ਨੇ ਕਾਨੂੰਨ ਤੋੜਨ ਬਦਲੇ ਸਜ਼ਾਵਾਂ ਦਿੱਤੀਆਂ ਹਨ ਅਤੇ ਉਹ ਜੇਲ੍ਹਾਂ ਵਿੱਚ ਬੈਠੇ ਹੋਏ ਸਹੂਲਤਾਂ ਦਾ ਆਨੰਦ ਨਹੀਂ ਮਾਣ ਸਕਦੇ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹਾਂ ਨੂੰ ਹੁਣ ਅਸਲ ਵਿੱਚ ਸੁਧਾਰ ਘਰ ਬਣਾਇਆ ਜਾਵੇਗਾ, ਜਿੱਥੇ ਅਪਰਾਧੀਆਂ ਨੂੰ ਆਪਣੇ ਕੀਤੇ ਗੁਨਾਹਾਂ ਦੀ ਅਸਲ ਮਾਇਨਿਆਂ ਵਿੱਚ ਸਜ਼ਾ ਭੁਗਤਣੀ ਪਵੇਗੀ। ਜੇਲ੍ਹ ਦੇ ਆਰਾਮਦਾਇਕ ਕਮਰੇ ਖ਼ਤਮ ਕੀਤੇ ਜਾ ਰਹੇ ਹਨ। ਇਨ੍ਹਾਂ ਨੂੰ ਕੈਦੀਆਂ ਦੀ ਬੈਰਕ ਤੋਂ ਪ੍ਰਬੰਧਕੀ ਬਲਾਕ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਜਿੱਥੇ ਜੇਲ੍ਹ ਦੇ ਅਧਿਕਾਰੀ ਅਤੇ ਕਰਮਚਾਰੀ ਕੰਮ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...